ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕੈਬਨਿਟ ਦੀ ਅਗਲੀ ਬੈਠਕ 9 ਸਤੰਬਰ ਨੂੰ ਬੁਲਾਈ ਗਈ ਹੈ। ਮੰਤਰੀ ਪ੍ਰੀਸ਼ਦ ਦੀ ਅਗਲੀ ਬੈਠਕ ਸ਼ਾਮ 4.00 ਵਜੇ ਕਮੇਟੀ ਕਮਰਾ ਦੂਜੀ ਮਜ਼ਿਲ, ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ।
ਮੁੱਖ ਮੰਤਰੀ ਮਾਨ ਵੱਲੋਂ ਬੁਲਾਈ ਗਈ ਕੈਬਨਿਟ ਦੀ ਬੈਠਕ ਵਿਚ ਕਈ ਅਹਿਮ ਫੈਸਲੇ ਲਏ ਜਾਣ ਦੀ ਉਮੀਦ ਹੈ। ਪਿਛਲੀ ਹੋਈ ਕੈਬਨਿਟ ਦੀ ਮੀਟਿੰਗ ਵਿਚ ਅਧਿਆਪਕਾਂ ਨੂੰ ਕਈ ਵੱਡੇ ਤੋਹਫੇ ਦਿੱਤੇ ਗਏ ਅਤੇ SYL ਮੁੱਦੇ ‘ਤੇ ਵੀ ਵਿਚਾਰ-ਚਰਚਾ ਕੀਤੀ ਗਈ ਤੇ ਕਿਆਸ ਲਗਾਏ ਜਾ ਰਹੇ ਹਨ ਕਿ 9 ਸਤੰਬਰ ਨੂੰ ਹੋਣ ਵਾਲੀ ਬੈਠਕ ਵਿਚ ਵੀ ਪੰਜਾਬ ਨਾਲ ਸਬੰਧਤ ਕਈ ਗੰਭੀਰ ਮੁੱਦੇ ਚੁੱਕੇ ਜਾ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: