ਸ੍ਰੀ ਮੁਕਤਸਰ ਸਾਹਿਬ : ਮਾਨਯੋਗ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਡਾ.ਸਚਿਨ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਵੱਲੋਂ ਜ਼ਿਲ੍ਹਾ ਅੰਦਰ ਸ਼ਰਾਰਤੀ ਅਨਸਰਾਂ ‘ਤੇ ਨਕੇਲ ਕੱਸੀ ਜਾ ਰਹੀ ਹੈ ਇਸੇ ਤਹਿਤ ਹੀ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ ਜੋ ਕੈਬਨਿੰਟ ਮੰਤਰੀ ਦਾ ਜਾਅਲੀ ਪੀ.ਏ ਬਣ ਕੇ ਸਰਕਾਰੀ ਟੀਚਰ ਦੀ ਨੌਕਰੀ ਲਗਵਾਉਣ ਦੇ ਨਾਂ ‘ਤੇ 10 ਲੱਖ ਰੁਪਏ ਦੀ ਠੱਗੀ ਮਾਰਨ ਦੀ ਕੋਸ਼ਿਸ਼ ਕੀਤੀ ਗਈ।
ਡਾ. ਸਚਿਨ ਗੁਪਤਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਵੀਰ ਸਿੰਘ ਪੁੱਤਰ ਬਿੰਦਰ ਸਿੰਘ ਵਾਸੀ ਫੱਕਸਰ ਨੇ ਥਾਣਾ ਕਬਰਵਾਲਾ ਵਿਖੇ ਇਤਲਾਹ ਦਿੱਤੀ ਕਿ ਉਹ ਪਿੰਡ ਕੋਲਿਆਵਾਲੀ ਮਿਤੀ 05.09.2022 ਨੂੰ ਪੁੱਜਾ ਸੀ ਅਤੇ ਟਾਇਰ ਪੈਚਰ ਵਾਲੀ ਦੁਕਾਨ ਪਰ ਮੈਨੂੰ ਗੁਰਮੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਕੋਲਿਆਵਾਲੀ ਨੂੰ ਮਿਲਿਆ ਤਾਂ ਗੁਰਮੀਤ ਸਿੰਘ ਮੈਨੂੰ ਕਹਿਣ ਲੱਗਾ ਕਿ ਮੈਂ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਵਿਧਾਇਕ ਹਲਕਾ ਮਲੋਟ ਨਾਲ ਨਿੱਜੀ ਸਹਾਇਕ ਲੱਗਾ ਹੋਇਆ ਹਾਂ ਅਤੇ ਮੈਨੂੰ ਕਹਿਣ ਲੱਗਾ ਕਿ ਜੇਕਰ ਸਰਕਾਰੀ ਅਧਿਆਪਕ ਲੱਗਣਾ ਚਾਹੁੰਦੇ ਹੋ ਤਾਂ ਮੈਨੂੰ 10 ਲੱਖ ਰੁਪਏ ਦੇ ਦਿਉ। ਜਿਸ ‘ਤੇ ਗੁਰਵੀਰ ਸਿੰਘ ਨੇ ਕੈਬਿਨਟ ਮੰਤਰੀ ਦੇ ਨਿੱਜੀ ਸਹਾਇਕ ਤੋਂ ਪੁਛਿਆ ਤਾਂ ਉਸ ਨੇ ਦੱਸਿਆ ਕਿ ਗੁਰਮੀਤ ਸਿੰਘ ਨਾਂ ਦਾ ਕੋਈ ਵੀ ਵਿਅਕਤੀ ਕੈਬਿਨਟ ਮੰਤਰੀ ਦੇ ਨਾਲ ਨਿੱਜੀ ਸਹਾਇਕ ਨਹੀਂ ਲੱਗਾ ਹੋਇਆ ਜਿਸ ਦੇ ਬਿਆਨ ‘ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 133 ਮਿਤੀ 07.09.2022 ਅ/ਧ 420,51,384 ਆਈ.ਪੀ.ਸੀ ਥਾਣਾ ਕਬਰਵਾਲਾ ਵਿਖੇ ਦਰਜ ਰਜਿਸਟਰ ਕਰ ਉਕਤ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਉਨ੍ਹਾ ਦੱਸਿਆ ਕਿ ਗੁਰਮੀਤ ਸਿੰਘ ਤੋਂ ਮੁੱਢਲੀ ਪੁੱਛਗਿੱਛ ਤੇ ਉਸ ਨੇ ਮੰਨਿਆ ਕਿ ਉਸ ਨੇ ਪਹਿਲਾ ਵੀ ਖੁਦ ਹੀ ਆਪਣੀ ਨੌਕਰੀ ਲਈ ਕੈਬਨਿਟ ਮੰਤਰੀ ਦਾ ਜਾਅਲੀ ਪੀ.ਏ. ਬਣ ਕੇ ਪ੍ਰਾਈਵੈਟ ਕੰਪਨੀ ਵੇਰਕਾ ਅੰਦਰ ਫੌਨ ਕਰਕੇ ਨੌਕਰੀ ਦੇਣ ਲਈ ਕਿਹਾ ਸੀ ਜਿਸ ਤੇ ਉਹਨਾਂ ਨੇ ਗੁਰਮੀਤ ਸਿੰਘ ਨੂੰ ਵੇਰਕਾ ਅੰਦਰ ਨੌਕਰੀ ਦੇ ਦਿੱਤੀ ਸੀ । ਪੁਲਿਸ ਵੱਲੋਂ ਅੱਗੇ ਤਫਤੀਸ਼ ਜਾਰੀ ਹੈ।