ਸੁਪਰੀਮ ਕੋਰਟ ਨੇ ਫਰੀਦਕੋਟ ਰਿਆਸਤ ਵਿਚ ਪ੍ਰਾਪਰਟੀ ਦੇ ਝਗੜੇ ਵਿਚ ਵੱਡਾ ਫੈਸਲਾ ਦਿੱਤਾ ਹੈ। ਸੁਪਰੀਮ ਕੋਰਟ ਨੇ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੀ ਵਸੀਅਤ ਨੂੰ ਗੈਰ-ਕਾਨੂੰਨੀ ਕਰਾਰ ਦੇ ਦਿੱਤਾ ਜਿਸ ਦੇ ਬਾਅਦ ਉਸ ਦੇ ਆਧਾਰ ‘ਤੇ ਬਣੇ ਟਰੱਸਟ ਨੂੰ ਖਤਮ ਕਰ ਦਿੱਤਾ ਹੈ। ਹੁਣ ਫਰੀਦਕੋਟ ਰਿਆਸਤ ਦੀ 25,000 ਕਰੋੜ ਦੀ ਜਾਇਦਾਦ ਸ਼ਾਹੀ ਪਰਿਵਾਰ ਨੂੰ ਮਿਲੇਗੀ। ਸੁਪਰੀਮ ਕੋਰਟ ਨੇ ਇਸ ਨੂੰ ਪਰਿਵਾਰ ਨੂੰ ਵੰਡਣ ਲਈ ਕਿਹਾ ਹੈ।
ਹੁਣ ਤੱਕ ਇਸ ਪ੍ਰਾਪਰਟੀ ਨੂੰ ਮਹਾਰਾਵਲ ਖੇਵਾਜੀ ਟਰੱਸਟ ਸੰਭਾਲ ਰਿਹਾ ਸੀ। ਸੁਪਰੀਮ ਕੋਰਟ ਦੇ ਫੈਸਲੇ ਦੇ ਬਾਅਦ 30 ਸਤੰਬਰ ਨੂੰ ਟਰੱਸਟ ਖਤਮ ਹੋ ਜਾਵੇਗਾ ਤੇ ਪ੍ਰਾਪਰਟੀ ਸ਼ਾਹੀ ਪਰਿਵਾਰ ਨੂੰ ਵੰਡਣ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਫਰੀਦਕੋਟ ਰਿਆਸਤ ਦੇ ਅੰਤਿਮ ਮਹਾਰਾਜ ਹਰਿੰਦਰ ਸਿੰਘ ਬਰਾੜ ਨੇ ਮੌਤ ਤੋਂ ਪਹਿਲਾਂ ਇਕ ਵਸੀਅਤ ਬਣਾਈ ਸੀ ਜਿਸ ਵਿਚ ਆਪਣੀ ਧੀ ਅੰਮ੍ਰਿਤਪਾਲ ਕੌਰ ਨੂੰ ਸ਼ਾਹੀ ਪ੍ਰਾਪਰਟੀ ਤੋਂ ਬੇਦਖਲ ਕਰ ਦਿੱਤਾ ਸੀ। ਉਨ੍ਹਾਂ ਨੇ ਪ੍ਰਾਪਰਟੀ ਦੀ ਦੇਖਭਾਲ ਲਈ ਮਹਾਰਾਵਲ ਖੀਵਾ ਜੀ ਟਰੱਸਟ ਦੀ ਸਥਾਪਨਾ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਬੇਦਖਲੀ ਖਿਲਾਫ ਰਾਜਕੁਮਾਰੀ ਅੰਮ੍ਰਿਤਪਾਲ ਕੌਰ ਨੇ ਕੋਰਟ ਵਿਚ ਕੇਸ ਦਾਇਰ ਕਰ ਦਿੱਤਾ। ਉੁਨ੍ਹਾਂ ਨੇ ਮਹਾਰਾਜਾ ਹਰਿੰਦਰ ਸਿੰਘ ਦੀ ਵਸੀਅਤ ਨੂੰ ਫਰਜ਼ੀ ਹੋਣ ਦਾ ਦਾਅਵਾ ਕੀਤਾ। ਇਸ ਤੋਂ ਪਹਿਲਾਂ 3 ਅਦਾਲਤਾਂ ਵਿਚ ਵਸੀਅਤ ਨੂੰ ਰੱਦ ਕਰਨ ਦੇ ਹੁਕਮ ਹੋ ਚੁੱਕੇ ਸਨ। ਇਸ ਦੇ ਬਾਅਦ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ।ਸੁਪਰੀਮ ਕੋਰਟ ਨੇ ਵੀ ਹੇਠਲੀ ਅਦਾਲਤਾਂ ਦੇ ਫੈਸਲੇ ਨੂੰ ਸਹੀ ਕਰਾਰ ਦਿੰਦੇ ਹੋਏ ਵਸੀਅਤ ਨੂੰ ਰੱਦ ਕਰ ਦਿੱਤਾ।