ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਤਹਿਸੀਲ ਦਿੜ੍ਹਬਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਰਜਿਸਟਰੀ ਕਲਰਕ ਜਸਪਾਲ ਸਿੰਘ ਨੂੰ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਜਿਸਟਰੀ ਕਲਰਕ ਜਸਪਾਲ ਸਿੰਘ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਸੂਲਰ, ਜ਼ਿਲ੍ਹਾ ਸੰਗਰੂਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਾਇਆ ਹੈ ਕਿ ਮੁਲਜ਼ਮ ਜ਼ਮੀਨ ਦੀ ਰਜਿਸਟਰੀ ਨੂੰ ਚਲਾਉਣ ਲਈ 10,000 ਰੁਪਏ ਦੀ ਮੰਗ ਕਰ ਰਿਹਾ ਸੀ।
ਇਹ ਵੀ ਪੜ੍ਹੋ : ਜੇਲ੍ਹ ਤੋਂ ਰਿਹਾਅ ਹੋਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਕਾਂਗਰਸੀ ਵਰਕਰਾਂ ਨੇ ਢੋਲ ਵਜਾ ਕੇ ਜਤਾਈ ਖੁਸ਼ੀ
ਉਸ ਦੀ ਸੂਚਨਾ ਦੀ ਜਾਂਚ ਕਰਨ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਕਥਿਤ ਦੋਸ਼ੀ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: