ਪੰਜਾਬ ਦੇ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਮੀਡੀਆ ਦੇ ਆਉਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ । ਸਰਕਾਰੀ ਹਸਪਤਾਲ ਦੇ ਅਧਿਕਾਰੀਆਂ ਨੇ ਇਹ ਹੁਕਮ ਜਾਰੀ ਕੀਤੇ ਹਨ । ਇਸ ਸਬੰਧੀ ਹਸਪਤਾਲ ਵਿੱਚ ਵੱਖ-ਵੱਖ ਥਾਵਾਂ ‘ਤੇ ਨੋਟਿਸ ਲਗਾਏ ਗਏ ਹਨ । ਹਾਲਾਂਕਿ, ਇਹ ਫ਼ਰਮਾਨ ਕਿਉਂ ਜਾਰੀ ਕੀਤਾ ਗਿਆ? ਸਿਹਤ ਅਧਿਕਾਰੀਆਂ ਨੇ ਇਸ ਬਾਰੇ ਫਿਲਹਾਲ ਚੁੱਪੀ ਸਾਧੀ ਹੋਈ ਹੈ।
ਇਸ ਸਬੰਧੀ ਗੁਰਦਾਸਪੁਰ ਦੇ ਸਿਵਲ ਸਰਜਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਹਸਪਤਾਲ ਵਿੱਚ ਅਜਿਹੇ ਨੋਟਿਸ ਲਗਾਏ ਗਏ ਹਨ। ਇਸ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੀਡੀਆ ਹਸਪਤਾਲ ਦੇ ਕਈ ਪ੍ਰੋਗਰਾਮਾਂ ਵਿੱਚ ਮਦਦ ਕਰਦਾ ਹੈ। ਜੇਕਰ ਅਜਿਹਾ ਕੋਈ ਨੋਟਿਸ ਲਗਾਇਆ ਗਿਆ ਤਾਂ ਇਹ ਨੋਟਿਸ ਤੁਰੰਤ ਹਟਾ ਦਿੱਤੇ ਜਾਣਗੇ।
ਇਹ ਵੀ ਪੜ੍ਹੋ: ਮੋਹਾਲੀ ਝੂਲਾ ਹਾਦਸੇ ਮਗਰੋਂ ਪੰਜਾਬ ਸਰਕਾਰ ਸਖਤ, ਬਿਨ੍ਹਾਂ ਮਨਜੂਰੀ ਮੇਲਾ ਲਾਉਣ ‘ਤੇ ਦਰਜ ਹੋਵੇਗੀ FIR
ਦੱਸ ਦੇਈਏ ਕਿ ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ਤਾ ਰਹੇ ਇਸਦੇ ਲਈ CM ਭਗਵੰਤ ਮਾਨ ਨੇ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ। CM ਮਾਨ ਨੇ ਕਿਹਾ ਸੀ ਕਿ ਕੋਈ ਵੀ ਵਿਅਕਤੀ ਇਸ ‘ਤੇ ਰਿਸ਼ਵਤਖੋਰੀ ਦੀ ਆਡੀਓ-ਵੀਡੀਓ ਰਿਕਾਰਡਿੰਗ ਭੇਜ ਸਕਦਾ ਹੈ। ਇਸਦੇ ਬਾਵਜੂਦ ਸਰਕਾਰੀ ਹਸਪਤਾਲ ਵਿੱਚ ਮੀਡੀਆ ਨੂੰ ਹੀ ਬੈਨ ਕਰ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: