ਅੱਤਵਾਦੀ ਆਸ਼ੀਸ਼ ਮਸੀਹ ਦੀ ਭਾਲ ‘ਚ ਉਸ ਦੇ ਘਰ ਛਾਪਾ ਮਾਰਨ ਗਈ ਪੁਲਸ ਪਾਰਟੀ ‘ਚ ਸ਼ਾਮਲ ਏਐੱਸਆਈ ‘ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼ ਦੇ ਮਾਮਲੇ ‘ਚ ਬੁੱਧਵਾਰ ਰਾਤ ਨੂੰ ਤਿੱਬੜ ਥਾਣੇ ਦੀ ਪੁਲਸ ਨੇ ਅੱਤਵਾਦੀ ਦੀ ਭੈਣ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ।
ਪੁਲਿਸ ਨੇ ਦੋ ਦਿਨ ਪਹਿਲਾਂ ਅੱਤਵਾਦੀ ਦੀ ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਹੁਣ ਪੁਲਿਸ ਇਸ ਮਾਮਲੇ ਦੇ ਮੁੱਖ ਦੋਸ਼ੀ ਅੱਤਵਾਦੀ ਦੇ ਪਿਤਾ ਜੋਬਨ ਮਸੀਹ ਦੀ ਭਾਲ ਕਰ ਰਹੀ ਹੈ। ਪੁਲਿਸ ਉਸ ਦੇ ਲੁਕਣ ਦੇ ਸੰਭਾਵਿਤ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀ ਹੈ।
ਦੱਸਣਯੋਗ ਹੈ ਕਿ ਬੀਤੀ 4 ਸਤੰਬਰ ਨੂੰ ਐਸਐਚਓ ਅਮਰੀਕ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਮੈਂਟਲ ਹਸਪਤਾਲ ਅੰਮ੍ਰਿਤਸਰ ਤੋਂ ਫਰਾਰ ਹੋਏ ਅੱਤਵਾਦੀ ਆਸ਼ੀਸ਼ ਮਸੀਹ ਦੀ ਭਾਲ ਵਿੱਚ ਉਸ ਦੇ ਘਰ ਛਾਪਾ ਮਾਰਨ ਗਈ ਸੀ। ਮੁਲਜ਼ਮ ਦੇ ਪਿਤਾ ਜੋਬਨ ਮਸੀਹ, ਮਾਂ ਵੀਨਸ ਮਸੀਹ, ਭੈਣ ਮਹਿਕ ਅਤੇ ਚਾਹਤ ਵਾਸੀ ਗੁਰਦਾਸਪੁਰ ਘਰ ਵਿੱਚ ਮੌਜੂਦ ਸਨ। ਮੁਲਜ਼ਮਾਂ ਨੇ ਪੁਲਿਸ ਪਾਰਟੀ ਨੂੰ ਘਰ ਅੰਦਰ ਜਾਣ ਤੋਂ ਰੋਕਿਆ ਅਤੇ ਬਾਹਰ ਖੜ੍ਹੀ ਕਾਰ ਵਿੱਚ ਜ਼ਬਰਦਸਤੀ ਬੈਠ ਗਏ। ਮੁਲਜ਼ਮ ਜੋਬਨ ਮਸੀਹ ਨੇ ਕਾਰ ਸਟਾਰਟ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਏਐਸਆਈ ਰਛਪਾਲ ਸਿੰਘ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।
ਮੁਲਜ਼ਮਾਂ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਏਐਸਆਈ ’ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਸਾਰੇ ਮੁਲਜ਼ਮ ਕਾਰ ਵਿੱਚ ਫਰਾਰ ਹੋ ਗਏ। ਪੁਲਿਸ ਨੇ ਸਾਰਿਆਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕਰ ਲਿਆ ਸੀ। ਹੁਣ ਜੋਬਨ ਮਸੀਹ ਦੀ ਧੀ ਮਹਿਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਬਾਕੀ ਦੋਸ਼ੀਆਂ ਦੀ ਭਾਲ ‘ਚ ਪੁਲਸ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ : ਰਵਾਇਤੀ ਲੋਕ ਨਾਚ ‘ਤੇ ਥਿਰਕੇ PM ਸ਼ੇਖ਼ ਹਸੀਨਾ, ਅਜ਼ਮੇਰ ਦਰਗਾਹ ‘ਤੇ ਅਦਾ ਕੀਤੀ ਨਮਾਜ਼
ਜ਼ਿਕਰਯੋਗ ਹੈ ਕਿ ਦੀਨਾਨਗਰ ਥਾਣੇ ਦੇ ਐਸਆਈ ਜਗਦੀਸ਼ ਕੁਮਾਰ ਅਤੇ ਏਐਸਆਈ ਨਰੇਸ਼ ਕੁਮਾਰ ਨੇ ਦੋਬੁਰਜੀ ਬਾਈਪਾਸ ਦੀਨਾਨਗਰ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮਲਕੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਸ ਕੋਲੋਂ ਇੱਕ ਦੇਸੀ ਪਿਸਤੌਲ ਅਤੇ ਹੱਥਗੋਲਾ ਬਰਾਮਦ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਮੁਲਜ਼ਮਾਂ ਤੋਂ ਪੁੱਛ-ਪੜਤਾਲ ਕਰਨ ਤੋਂ ਬਾਅਦ ਮਾਮਲੇ ਵਿੱਚ ਹੋਰ ਲੋਕਾਂ ਨੂੰ ਵੀ ਸ਼ਾਮਲ ਕੀਤਾ ਗਿਆ। ਇਨ੍ਹਾਂ ਵਿੱਚ ਸੁਖਪ੍ਰੀਤ ਸਿੰਘ, ਤਰਨਜੋਤ ਸਿੰਘ, ਸੁਖਮੀਤ ਸਿੰਘ, ਲਖਬੀਰ ਸਿੰਘ ਰੋਡੇ, ਅਰਸ਼ਦੀਪ ਸਿੰਘ ਅਤੇ ਅਸ਼ੀਸ਼ ਮਸੀਹ ਸ਼ਾਮਲ ਹਨ। ਆਸ਼ੀਸ਼ ਮਸੀਹ ਨੂੰ ਇਸ ਮਾਮਲੇ ‘ਚ 8 ਅਪ੍ਰੈਲ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸ ਨੂੰ 30 ਅਗਸਤ ਨੂੰ ਵਿੱਦਿਆ ਸਾਗਰ ਮੈਂਟਲ ਹਸਪਤਾਲ ਅੰਮ੍ਰਿਤਸਰ ਰੈਫਰ ਕੀਤਾ ਗਿਆ ਸੀ। ਉਥੋਂ ਉਹ ਪੁਲਿਸ ਗਾਰਡ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।