ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨਿਯੁਕਤੀਆਂ ਦਾ ਦੌਰ ਜਾਰੀ ਹੈ। ਮਾਨ ਸਰਕਾਰ ਨੇ ਹੁਣ ਇੰਪਰੂਵਮੈਂਟ ਟਰੱਸਟ ਨੂੰ 10 ਨਵੇਂ ਚੇਅਰਮੈਨ ਦਿੱਤੇ ਹਨ, ਜਿਨ੍ਹਾਂ ਨੂੰ ਸੀ.ਐੱਮ. ਮਾਨ ਨੇ ਵਧਾਈ ਦਿੱਤੀ।

ਮੁੱਖ ਮਤੰਰੀ ਨੇ ਉਮੀਦ ਪ੍ਰਗਟਾਈ ਕਿ ਨਾਮ ਮੁਤਾਬਕ ਨਗਰ ਸੁਧਾਰ ਟਰੱਸਟ ਦੇ ਨਵੇਂ ਚੇਅਰਮੈਨ ਸ਼ਹਿਰਾਂ ਦੇ ਬੁਨਿਆਦੀ ਸੁਧਾਰਾਂ ਲਈ ਈਮਾਨਦਾਰੀ ਨਾਲ ਕੰਮ ਕਰਨਗੇ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ‘ਚ ਅਹਿਮ ਜ਼ਿੰਮੇਵਾਰੀ ਬਣਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਰੰਗਲਾ ਪੰਜਾਬ ਟੀਮ’ ਵਿੱਚ ਸਾਰਿਆਂ ਦਾ ਸਵਾਗਤ ਹੈ।

ਦੂਜੇ ਪਾਸੇ ਐੱਮ.ਪੀ. ਰਾਘਵ ਚੱਢਾ ਨੇ ਮਾਨ ਸਰਕਾਰ ਵੱਲੋਂ ਲਾਏ ਬੋਰਡ ਤੇ ਨਿਗਮਾਂ ਦੇ ਨਵੇਂ ਪ੍ਰਧਾਨਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪ੍ਰਧਾਨਾਂ ਨਾਲ ਰਾਜ ਦੇ ਸ਼ਾਸਨ ਨਾਲ ਸੰਬੰਧਤ ਕਈ ਮੁੱਦਿਆਂ ‘ਤੇ ਹਾਂ-ਪੱਖੀ ਚਰਚਾ ਕੀਤੀ।

ਚੱਢਾ ਨੇ ਉਨ੍ਹਾਂ ਸਾਰਿਆਂ ਨੂੰ ਇੱਕ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ। ਰਾਘਵ ਚੱਢਾ ਨੇ ਇਸ ਬੈਠਕ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “























