ਹਰਿਆਣਾ ‘ਚ ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ ਖਤਮ ਹੋ ਗਈ ਹੈ। ਯੂਨੀਅਨ ਨੇ ਇਹ ਫੈਸਲਾ ਬੀਤੀ ਰਾਤ ਟਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ ਨਾਲ ਗੱਲਬਾਤ ਤੋਂ ਬਾਅਦ ਲਿਆ ਹੈ। ਅੱਜ ਸਾਰੀਆਂ ਬੱਸਾਂ ਰੂਟਾਂ ‘ਤੇ ਰਵਾਨਾ ਹੋਣਗੀਆਂ।
ਹਰਿਆਣਾ ਰੋਡਵੇਜ਼ ਵਰਕਰਜ਼ ਯੂਨੀਅਨ ਨਾਲ ਸਬੰਧਤ ਸਰਵ ਕਰਮਚਾਰੀ ਸੰਘ ਦੇ ਪ੍ਰਧਾਨ ਹਿੰਮਤ ਸਿੰਘ ਰਾਣਾ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ ਨਾਲ ਰਾਤ ਨੂੰ ਦੂਜੇ ਦੌਰ ਦੀ ਗੱਲਬਾਤ ਹੋਈ। ਇਸ ਵਿੱਚ ਡਾਇਰੈਕਟਰ ਜਨਰਲ ਵਰਿੰਦਰ ਦਹੀਆ ਵੀ ਮੌਜੂਦ ਸਨ। ਮੀਟਿੰਗ ਵਿੱਚ ਦੱਸਿਆ ਗਿਆ ਕਿ ਰੋਡਵੇਜ਼ ਡਰਾਈਵਰ ਜਗਬੀਰ ਸਿੰਘ ਦੇ ਕਾਤਲਾਂ ਨੂੰ ਫੜਨ ਲਈ SIT ਦਾ ਗਠਨ ਕੀਤਾ ਹੈ। ਜਲਦ ਹੀ ਉਨ੍ਹਾਂ ਨੂੰ ਫੜ ਲਿਆ ਜਾਵੇਗਾ। ਮੀਟਿੰਗ ਵਿੱਚ ਟਰਾਂਸਪੋਰਟ ਮੰਤਰੀ ਨੇ ਥਾਰ ਜੀਪ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਮੁਆਵਜ਼ੇ ਦੀ ਮੰਗ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਮੁੱਖ ਮੰਤਰੀ ਨੂੰ ਮ੍ਰਿਤਕ ਦੇ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ਾ ਦੇਣ ਦੀ ਸਿਫ਼ਾਰਸ਼ ਕਰਨ ਦੀ ਗੱਲ ਕਹੀ ਗਈ ਹੈ। ਜਿਸ ਤੋਂ ਬਾਅਦ ਹੜਤਾਲ ਖਤਮ ਕਰ ਦਿੱਤੀ ਗਈ। ਅੱਜ ਰੋਡਵੇਜ਼ ਦੀਆਂ ਬੱਸਾਂ ਆਮ ਵਾਂਗ ਚੱਲਣਗੀਆਂ। 6 ਸਤੰਬਰ ਨੂੰ ਦਿੱਲੀ ਡਿਪੂ ਦੇ ਡਰਾਈਵਰ ਜਗਬੀਰ ਸਿੰਘ ਨੂੰ ਥਾਰ ਜੀਪ ਦੇ ਡਰਾਈਵਰ ਨੇ ਕੁਚਲ ਕੇ ਮਾਰ ਦਿੱਤਾ ਸੀ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਣ ‘ਤੇ ਰੋਜ਼ਵੇਜ਼ ਦੇ ਮੁਲਾਜ਼ਮ ਭੜਕ ਗਏ। ਉਨ੍ਹਾਂ ਕੱਲ ਚੱਕਾ ਜਾਮ ਕੀਤਾ ਸੀ। ਜਿਸ ਨੂੰ ਵੀ 9 ਸਤੰਬਰ ਤੱਕ ਵਧਾ ਦਿੱਤਾ ਗਿਆ ਸੀ ਪਰ ਮੰਗ ਪੂਰੀ ਨਾ ਹੋਣ ‘ਤੇ ਹੜਤਾਲ ਵਾਪਸ ਲੈ ਲਈ ਗਈ ਹੈ।