ਮੁੱਖ ਮੰਤਰੀ ਭਗਵੰਤ ਮਾਨ ਇੱਕ ਹਫਤੇ ਲਈ ਜਰਮਨੀ ਜਾਣਗੇ। ਉਹ ਭਲਕੇ ਪੰਜਾਬ ਤੋਂ ਰਵਾਨਾ ਹੋਣਗੇ। ਸੀ.ਐੱਮ. ਮਾਨ ਦੀ 17 ਸਤੰਬਰ ਨੂੰ ਵਾਪਸੀ ਹੋਵੇਗੀ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਦਾ ਇਹ ਜਰਮਨੀ ਦੌਰਾ ਪੰਜਾਬ ’ਚ ਪੂੰਜੀ ਨਿਵੇਸ਼ ਦੇ ਪ੍ਰੋਗਰਾਮ ਸਬੰਧੀ ਹੈ। ਮੁੱਖ ਮੰਤਰੀ ਇਨਵੈਸਟ ਪੰਜਾਬ ਦੇ ਅਧਿਕਾਰੀਆਂ ਦੇ ਵਫ਼ਦ ਦੀ ਅਗਵਾਈ ਕਰਨਗੇ, ਜਿਨ੍ਹਾਂ ਵੱਲੋਂ ਜਰਮਨੀ ਵਿਖੇ ਬਰਲਿਨ, ਫਰੈਂਕਫੋਰਟ ਅਤੇ ਮਿਊਨਿਖ ਵਿਖੇ ਜਰਮਨ ਸਨਅਤਕਾਰਾਂ ਅਤੇ ਵਪਾਰੀਆਂ ਨਾਲ ਮੀਟਿੰਗਾਂ ਦੇ ਪ੍ਰੋਗਰਾਮ ਹਨ।
ਇਹ ਵੀ ਪੜ੍ਹੋ : ਪੁੱਤ ਦਾ ਸ਼ਗਨ ਪਾਉਣ ਜਾ ਰਹੇ ਪਰਿਵਾਰ ਨਾਲ ਵੱਡਾ ਹਾਦਸਾ, ਪੁਲ ਤੋਂ ਡਿੱਗੀ ਕਾਰ, ਸੱਸ-ਨੂੰਹ ਸਣੇ 3 ਮੌਤਾਂ
ਸੂਚਨਾ ਮੁਤਾਬਕ ਪੰਜਾਬ ਵਿੱਚ ਪੂੰਜੀ ਨਿਵੇਸ਼ ਲਈ ਇਨਵੈਸਟ ਪੰਜਾਬ ਵਿਭਾਗ ਵੱਲੋਂ ਗੱਲਬਾਤ ਕੀਤੀ ਗਈ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਦੇ ਵਾਧੂ ਮੁੱਖ ਸਕੱਤਰ ਵੇਨੂੰ ਪ੍ਰਸਾਦ ਵੀ ਕੁਝ ਦਿਨ ਪਹਿਲਾਂ ਹੀ ਜਰਮਨੀ ਗਏ ਸਨ ਅਤੇ ਦੋ ਦਿਨ ਪਹਿਲਾਂ ਹੀ ਵਾਪਸ ਪਰਤੇ ਸਨ।
ਵੀਡੀਓ ਲਈ ਕਲਿੱਕ ਕਰੋ -: