ਪੰਜਾਬ ਸਰਕਾਰ ਨੂੰ ਕੇਂਦਰ ਵੱਲੋਂ ਵੱਡਾ ਝਟਕਾ ਦਿੱਤਾ ਗਿਆ ਹੈ। ਸੂਬਾ ਸਰਕਾਰ ਤੇ ਦਿੱਲੀ ਸਰਕਾਰ ਵੱਲੋਂ ਕੇਂਦਰ ਨੂੰ ਪਰਾਲੀ ‘ਤੇ ਇਕ ਪ੍ਰਸਤਾਵ ਪੇਸ਼ ਕੀਤਾ ਗਿਆ ਸੀ ਜਿਸ ਵਿਚ ਕਿਹਾ ਗਿਆ ਸੀ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ 1500 ਰੁਪਏ ਪ੍ਰਤੀ ਏਕੜ ਦਿੱਤਾ ਜਾਵੇ ਤੇ ਇਸ ਤੋਂ ਬਾਅਦ ਫਿਰ ਦਿੱਲੀ ਸਰਕਾਰ ਅਤੇ ਪੰਜਾਬ ਸਰਕਾਰ ਕਿਸਾਨਾਂ ਨੂੰ 500-500 ਰੁਪਏ ਦੇਵੇਗੀ ਪਰ ਕੇਂਦਰ ਵੱਲੋਂ ਸੂਬਾ ਸਰਕਾਰ ਤੇ ਦਿੱਲੀ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਗਿਆ ਹੈ।
ਇਹ ਜਾਣਕਾਰੀ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਪੰਜਾਬ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਨਹੀਂ ਦਿੱਤੀ ਹੈ ਜਿਸ ਬਾਰੇ ਅਸੀਂ ਕੇਂਦਰੀ ਖੇਤੀਬਾੜੀ ਮੰਤਰਾਲੇ ਨਾਲ ਫਿਰ ਤੋਂ ਗੱਲਬਾਤ ਕਰਾਂਗੇ।
ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਦੇ ਖੇਤਾਂ ਵਿੱਚ ਪਰਾਲੀ ਸਾੜਨਾ ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਕਾਰਨ ਹੈ। ਇਹੀ ਕਾਰਨ ਹੈ ਕਿ ਦਿੱਲੀ ਅਤੇ ਪੰਜਾਬ ਸਰਕਾਰਾਂ ਨੇ ਮਿਲ ਕੇ ਇਸ ਨਾਲ ਨਜਿੱਠਣ ਦਾ ਤਰੀਕਾ ਅਪਣਾਇਆ ਸੀ ਅਤੇ ਮੁਆਵਜ਼ਾ ਦੇਣ ਦੀ ਤਜਵੀਜ਼ ਬਣਾਈ ਸੀ ਤੇ ਇਸ ਤੋਂ ਬਾਅਦ ਕੇਂਦਰ ਨੂੰ ਵੀ ਪੇਸ਼ਕਸ਼ ਕੀਤੀ ਗਈ ਸੀ ਕਿ ਉਹ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮੁਆਵਜ਼ੇ ਵਜੋਂ 1500 ਰੁਪਏ ਪ੍ਰਤੀ ਏਕੜ ਦੇਵੇ, ਜਿਸ ਨੂੰ ਕਿ ਅੱਜ ਕੇਂਦਰ ਵੱਲੋਂ ਠੁਕਰਾ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: