ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਤੇ ਕੇਂਦਰੀ ਏਜੰਸੀਆਂ ਦੇ ਸਾਂਝੇ ਆਪ੍ਰੇਸ਼ਨ ਨਾਲ ਇਸ ਕਤਲ ਦੇ ਇੱਕ ਹੋਰ ਸ਼ੂਟਰ ਦੀਪਕ ਮੁੰਡੀ ਨੂੰ ਉਸ ਦੇ ਦੋ ਸਾਥੀਆਂ ਸਣੇ ਗ੍ਰਿਫਤਾਰ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਇਸ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੀਪਕ, ਕਪਿਲ ਪੰਡਿਤ ਅਤੇ ਰਜਿੰਦਰ ਨੂੰ ਅੱਜ ਪੱਛਮੀ ਬੰਗਾਲ-ਨੇਪਾਲ ਸਰਹੱਦ ‘ਤੇ AGTF ਦੀ ਟੀਮ ਨੇ ਖੁਫੀਆ-ਅਧਾਰਤ ਕਾਰਵਾਈ ਦੌਰਾਨ ਗ੍ਰਿਫਤਾਰ ਕੀਤਾ ਹੈ।
ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਦੀਪਕ ਬੋਲੇਰੋ ਮੋਡਿਊਲ ਵਿੱਚ ਸ਼ੂਟਰ ਸੀ, ਕਪਿਲ ਪੰਡਿਤ ਅਤੇ ਰਜਿੰਦਰ ਨੇ ਹਥਿਆਰਾਂ ਅਤੇ ਲੁਕਣ ਦੇ ਟਿਕਾਣਿਆਂ ਸਣੇ ਉਨ੍ਹਾਂ ਨੂੰ ਲੌਜਿਸਟਿਕ ਮਦਦ ਕੀਤੀ ਸੀ।
ਜ਼ਿਕਰਯੋਗ ਹੈ ਕਿ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ‘ਚ ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਸ ਤੋਂ ਬਾਅਦ ਇਸ ਸਬੰਧੀ ਜਾਂਚ ਸ਼ੁਰੂ ਕੀਤੀ ਗਈ।
ਇਹ ਵੀ ਪੜ੍ਹੋ : ਕਪੂਰਥਲਾ ‘ਚ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ 2 ਖਿਲਾਫ FIR, ਜੇਸੀਬੀ ਮਸ਼ੀਨ ਨੂੰ ਲਿਆ ਗਿਆ ਕਬਜ਼ੇ ‘ਚ
ਕਈ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਦੇ ਨਾਲ ਹੀ ਐਸਆਈਟੀ ਨੇ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਇਸ ਵਿੱਚ 36 ਵਿੱਚੋਂ 24 ਮੁਲਜ਼ਮਾਂ ਦੇ ਨਾਂ ਦਿੱਤੇ ਗਏ ਹਨ। ਇਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ, ਸਚਿਨ ਬਿਸ਼ਨੋਈ, ਗੋਲਡੀ ਬਰਾੜ ਦੇ ਨਾਂ ਵੀ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -: