ਚੰਡੀਗੜ੍ਹ: ਪੰਜਾਬ ਵਿੱਚ ਕਿਸਾਨਾਂ ਵੱਲੋਂ ਪਰਾਲੀ ਸਾੜਨ ਦਾ ਮੁੱਦਾ ਕਾਫੀ ਗੰਭੀਰ ਹੈ। ਇਸ ਕਾਰਨ ਜਿੱਥੇ ਖੇਤਾਂ ਅਤੇ ਫ਼ਸਲਾਂ ਦਾ ਨੁਕਸਾਨ ਹੋ ਰਿਹਾ ਹੈ, ਉਥੇ ਪ੍ਰਦੂਸ਼ਣ ਵੀ ਵੱਧ ਰਿਹਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਆਪ ਸਰਕਾਰ ਵੱਲੋਂ ਕੇਂਦਰ ਤੋਂ ਇਸ ਦੇ ਮੁਆਵਜ਼ੇ ਦੀ ਕੀਤੀ ਮੰਗ ਠੁਕਰਾ ਦਿੱਤੀ ਗਈ ਹੈ।
ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਪੱਤਰ ਲਿਖਿਆ ਗਿਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ। ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ 1500 ਏਕੜ ਰਕਬਾ ਦਿੱਤਾ ਜਾਵੇ ਅਤੇ ਦਿੱਲੀ ਕਿਸਾਨਾਂ ਨੂੰ 1000 ਯਾਨੀ 2500 ਰੁਪਏ ਪ੍ਰਤੀ ਏਕੜ ਦੇਵੇ ਤਾਂ ਜੋ ਉਹ ਪਰਾਲੀ ਨਾ ਸਾੜਨ ਅਤੇ ਉਨ੍ਹਾਂ ਨੂੰ ਆਰਥਿਕ ਸਹਾਇਤਾ ਵੀ ਮਿਲੇ।
ਸੀ.ਐੱਮ. ਮਾਨ ਨੇ ਅੱਗੇ ਕਿਹਾ ਕਿ ਕੇਂਦਰ ਨੇ ਸਾਡੀ ਮੰਗ ਨੂੰ ਠੁਕਰਾ ਦਿੱਤਾ ਹੈ ਪਰ ਪੰਜਾਬ ਸਰਕਾਰ ਕਦੇ ਵੀ ਪਿੱਛੇ ਨਹੀਂ ਹਟੇਗੀ। ਅਸੀਂ ਪੰਜਾਬ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ 1 ਲੱਖ ਤੋਂ ਵੱਧ ਮਸ਼ੀਨਾਂ ਲਗਾਵਾਂਗੇ।
ਸੀ.ਐੱਮ. ਮਾਨ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ 7500000 ਏਕੜ ਰਕਬੇ ਵਿੱਚ ਝੋਨੇ ਦੀ ਬਿਜਾਈ ਕੀਤੀ ਜਾਂਦੀ ਹੈ। ਕਰੀਬ 37 ਲੱਖ ਏਕੜ ਜ਼ਮੀਨ ‘ਤੇ ਲੋਕ ਆਪਣੇ ਤੌਰ ‘ਤੇ ਪਰਾਲੀ ਨਹੀਂ ਸਾੜਦੇ। ਦੂਜੇ ਪਾਸੇ ਬਾਕੀ ਰਹਿੰਦੀ ਜ਼ਮੀਨ ਲਈ ਪੰਜਾਬ ਸਰਕਾਰ ਮਸ਼ੀਨਾਂ ਦੇਵੇਗੀ। ਇੰਨਾ ਹੀ ਨਹੀਂ ਪੰਜਾਬ ਸਰਕਾਰ ਇਸ ਵਾਰ ਇਕ ਲੱਖ ਦੇ ਕਰੀਬ ਮਸ਼ੀਨਾਂ ਰਾਹੀਂ ਪਰਾਲੀ ਨੂੰ ਕੱਟਣ ਦਾ ਪ੍ਰਬੰਧ ਕਰੇਗੀ। ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅਧਿਕਾਰੀ ਵੀ ਨਿਯੁਕਤ ਕੀਤੇ ਹਨ।
ਵੀਡੀਓ ਲਈ ਕਲਿੱਕ ਕਰੋ -: