ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਆਪਣੀ ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਕਿਸੇ ਹੋਰ ਔਰਤ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿਣਾ ਗਲਤ ਹੈ। ਭਾਵੇਂ ਪਤਨੀ ਵੱਖ ਰਹਿ ਰਹੀ ਹੋਵੇ, ਪਰ ਫਿਰ ਵੀ ਪਤੀ ਨੂੰ ਕਿਸੇ ਹੋਰ ਔਰਤ ਨਾਲ ਸਬੰਧ ਬਣਾਉਣ ਲਈ ਮਾਨਤਾ ਨਹੀਂ ਦਿੱਤੀ ਜਾਂਦੀ।
ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਹਿੰਦੂ ਮੈਰਿਜ ਐਕਟ, 1955 ਇੱਕ ਸੰਪੂਰਨ ਕਾਨੂੰਨ ਹੈ ਜੋ ਵਿਆਹ ਨਾਲ ਸਬੰਧਤ ਮੁੱਦਿਆਂ ਦੇ ਸਬੰਧ ਵਿੱਚ ਵਿਆਹ ਦੀ ਪ੍ਰਕਿਰਿਆ ਦੇ ਨਾਲ-ਨਾਲ ਤਲਾਕ ਦੀਆਂ ਸ਼ਰਤਾਂ ਨੂੰ ਨਿਰਧਾਰਤ ਕਰਦਾ ਹੈ। ਆਪਣੇ ਜੀਵਨ ਸਾਥੀ ਤੋਂ ਤਲਾਕ ਦੀ ਮੰਗ ਕੀਤੇ ਬਿਨਾਂ, ਪੁਰਸ਼ ਪਟੀਸ਼ਨਰ ਇੱਕ 19 ਸਾਲ ਦੀ ਲੜਕੀ ਨਾਲ ਜੀਵਨ ਬਤੀਤ ਕਰ ਰਿਹਾ ਹੈ ਅਤੇ ਉਸਦੀ ਜ਼ਿੰਦਗੀ ਖਰਾਬ ਕਰ ਰਿਹਾ ਹੈ। ਅਦਾਲਤ ਦਾ ਮੰਨਣਾ ਹੈ ਕਿ ਪਟੀਸ਼ਨ ਸੁਣਵਾਈ ਯੋਗ ਨਹੀਂ ਹੈ। ਇਸ ਟਿੱਪਣੀ ਨਾਲ ਹਾਈ ਕੋਰਟ ਨੇ ਜੋੜੇ ਦੀ ਸੁਰੱਖਿਆ ਦੀ ਮੰਗ ਨੂੰ ਰੱਦ ਕਰ ਦਿੱਤਾ।
ਹਾਈ ਕੋਰਟ ਦੇ ਜਸਟਿਸ ਅਸ਼ੋਕ ਕੁਮਾਰ ਵਰਮਾ ਨੇ ਕੈਥਲ ਜ਼ਿਲ੍ਹੇ ਦੇ ਇੱਕ ਜੋੜੇ ਵੱਲੋਂ ਦਾਇਰ ਸੁਰੱਖਿਆ ਪਟੀਸ਼ਨ ਨੂੰ ਖਾਰਜ ਕਰਦਿਆਂ ਇਹ ਵੀ ਦੇਖਿਆ ਕਿ ਪਟੀਸ਼ਨਕਰਤਾਵਾਂ ਨੇ ਆਪਣੀ ਜਾਨ ਦੀ ਸੁਰੱਖਿਆ ਅਤੇ ਜੋੜੇ ਵਜੋਂ ਰਹਿਣ ਦੀ ਆਜ਼ਾਦੀ ਲਈ ਇਸ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ, ਜਿਸ ਨੂੰ ਮੌਜੂਦਾ ਮਾਮਲੇ ਦੇ ਤੱਥਾਂ ਤੇ ਹਾਲਾਤਾਂ ਵਿਚ ਸਹੀ ਨਹੀਂ ਮੰਨਿਆ ਜਾ ਸਕਦਾ। ਇਕ ਵਿਅਕਤੀ ਵਜੋਂ ਪਟੀਸ਼ਨਕਰਤਾ ਨੂੰ ਜੇਕਰ ਉਨ੍ਹਾਂ ਨੂੰ ਆਪਣੇ ਜੀਵਨ ਜਾਂ ਆਜ਼ਾਦੀ ਲਈ ਕਿਸੇ ਵੀ ਤਰ੍ਹਾਂ ਦੇ ਖਤਰੇ ਦੀ ਸ਼ੰਕ ਹੈ ਤਾਂ ਉਹ ਆਪਣੀ ਸੁਰੱਖਿਆ ਲਈ ਪੁਲਿਸ ਨਾਲ ਸੰਪਰਕ ਕਰਨ ਦੇ ਹੱਕਦਾਰ ਹੋਣਗੇ।
ਇਸ ਮਾਮਲੇ ‘ਚ ਪਟੀਸ਼ਨਕਰਤਾ ਜੋੜੇ ਨੇ ਲਿਵ-ਇਨ-ਰਿਲੇਸ਼ਨਸ਼ਿਪ ‘ਚ ਹੋਣ ਦਾ ਦਾਅਵਾ ਕਰਦੇ ਹੋਏ ਹਾਈਕੋਰਟ ਤੋਂ ਆਪਣੇ ਰਿਸ਼ਤੇਦਾਰਾਂ ਤੋਂ ਜਾਨ ਬਚਾਉਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ। ਪਟੀਸ਼ਨਕਰਤਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਪੁਰਸ਼ ਪਟੀਸ਼ਨਰ ਪਹਿਲਾਂ ਹੀ ਵਿਆਹਿਆ ਹੋਇਆ ਹੈ। ਉਸ ਦਾ ਆਪਣੀ ਪਤਨੀ ਨਾਲ 2014 ਤੋਂ ਵਿਆਹੁਤਾ ਵਿਵਾਦ ਚੱਲ ਰਿਹਾ ਹੈ। ਦੋਵੇਂ ਪਟੀਸ਼ਨਰ ਪਿਛਲੇ ਕਈ ਸਾਲਾਂ ਤੋਂ ਇਕ-ਦੂਜੇ ਨੂੰ ਜਾਣਦੇ ਹਨ, ਇਸ ਲਈ ਦੋਵਾਂ ਨੇ ਇਕੱਠੇ ਰਹਿਣ ਦਾ ਫੈਸਲਾ ਕੀਤਾ ਹੈ। ਉਹ ਬਿਨਾਂ ਕਿਸੇ ਦਬਾਅ ਦੇ ਆਪਣੀ ਮਰਜ਼ੀ ਨਾਲ ਲਿਵ-ਇਨ-ਰਿਲੇਸ਼ਨਸ਼ਿਪ ਵਿੱਚ ਹਨ।
ਇਹ ਵੀ ਪੜ੍ਹੋ : ਗੋਇੰਦਵਾਲ ਸਾਹਿਬ ਜੋੜ ਮੇਲੇ ‘ਤੇ ਜਾ ਰਹੇ 2 ਨੌਜਵਾਨਾਂ ਦੀ ਭਿਆਨਕ ਸੜਕ ਹਾਦਸੇ ‘ਚ ਮੌਤ
ਪਟੀਸ਼ਨਕਰਤਾ ਨੇ ਕਿਹਾ ਹੈ ਕਿ ਉਸ ਦੀ ਜਾਨ ਨੂੰ ਖਤਰਾ ਹੈ। ਅਦਾਲਤ ਵੱਲੋਂ ਪੁਰਸ਼ ਪਟੀਸ਼ਨਰ ਦੀ ਵਿਆਹੁਤਾ ਸਥਿਤੀ ਬਾਰੇ ਪੁੱਛੇ ਸਵਾਲ ‘ਤੇ ਦੱਸਿਆ ਗਿਆ ਕਿ ਉਹ ਅਤੇ ਉਸ ਦੀ ਪਤਨੀ ਲੰਬੇ ਸਮੇਂ ਤੋਂ ਵੱਖ ਰਹਿ ਰਹੇ ਹਨ ਅਤੇ ਉਨ੍ਹਾਂ ਦੇ ਕੋਈ ਬੱਚੇ ਨਹੀਂ ਹਨ। ਹਾਲਾਂਕਿ ਉਨ੍ਹਾਂ ਦਾ ਤਲਾਕ ਨਹੀਂ ਹੋਇਆ ਹੈ। ਇਸ ‘ਤੇ ਅਦਾਲਤ ਨੇ ਕਿਹਾ ਕਿ ਤਲਾਕ ਦੀ ਅਣਹੋਂਦ ਕਾਰਨ ਪੁਰਸ਼ ਪਟੀਸ਼ਨਰ ਦਾ ਵਿਆਹ ਕਾਨੂੰਨ ਦੀਆਂ ਨਜ਼ਰਾਂ ‘ਚ ਅਜੇ ਵੀ ਕਾਨੂੰਨੀ ਤੌਰ ‘ਤੇ ਜਾਇਜ਼ ਹੈ। ਅਜਿਹੇ ‘ਚ ਕਿਸੇ ਹੋਰ ਔਰਤ ਨਾਲ ਲਿਵ-ਇਨ-ਰਿਲੇਸ਼ਨਸ਼ਿਪ ਕਿਵੇਂ ਹੋ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: