ਸੀਰਮ ਇੰਸਟੀਚਿਊਟ ਆਫ ਇੰਡੀਆ ਯਾਨੀ SII ਦਾ ਇੱਕ ਡਾਇਰੈਕਟਰ ਸਾਈਬਰ ਧੋਖਾਧੜੀ ਦਾ ਸ਼ਿਕਾਰ ਹੋ ਗਿਆ। ਕਿਸੇ ਅਣਪਛਾਤੇ ਵਿਅਕਤੀ ਨੇ ਉਸ ਤੋਂ ਇੱਕ ਕਰੋੜ ਰੁਪਏ ਬੈਂਕ ਖਾਤੇ ਵਿੱਚ ਟਰਾਂਸਫਰ ਕਰਵਾ ਲਿਤੇ।
ਖਾਸ ਗੱਲ ਇਹ ਹੈ ਕਿ ਵਿਅਕਤੀ ਨੇ ਆਪਣੇ ਆਪ ਨੂੰ SII ਦਾ CEO ਅਦਾਰ ਪੂਨਾਵਾਲਾ ਦੱਸ ਕੇ ਪੈਸੇ ਟਰਾਂਸਫਰ ਕਰਨ ਦੀ ਗੱਲ ਕਹੀ ਸੀ। ਪੁਣੇ ਪੁਲਿਸ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ। ਘਟਨਾ ਬੁੱਧਵਾਰ ਅਤੇ ਵੀਰਵਾਰ ਦੀ ਦੱਸੀ ਜਾ ਰਹੀ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਧੋਖਾਧੜੀ ਅਤੇ IT ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਸੀਨੀਅਰ ਪੁਲਸ ਇੰਸਪੈਕਟਰ ਪ੍ਰਤਾਪ ਮਾਨਕਰ ਨੇ ਦੱਸਿਆ ਕਿ ਕੰਪਨੀ ਦੇ ਡਾਇਰੈਕਟਰ ਸਤੀਸ਼ ਦੇਸ਼ਪਾਂਡੇ ਦੀ ਤਰਫੋਂ ਬੂੰਦ ਗਾਰਡਨ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਉਸਨੇ ਦੱਸਿਆ ਕਿ ਮੇਰੇ ਕੋਲ ਇੱਕ ਵਟਸਐਪ ਮੈਸੇਜ ਆਇਆ, ਜਿਸ ਵਿੱਚ ਵਿਅਕਤੀ ਨੇ ਆਪਣੇ ਆਪ ਨੂੰ ਅਦਾਰ ਪੂਨਾਵਾਲਾ ਦੱਸਿਆ। ਮੈਸੇਜ ‘ਚ 1 ਕਰੋੜ ਰੁਪਏ ਮੰਗੇ ਗਏ ਸਨ। ਜਦੋਂ ਮੈਂ ਪੈਸੇ ਟਰਾਂਸਫਰ ਕੀਤੇ ਤਾਂ ਪਤਾ ਲੱਗਾ ਕਿ ਮੇਰੇ ਨਾਲ ਧੋਖਾ ਹੋਇਆ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਮੈਸੇਜ ‘ਤੇ ਜੋ ਨੰਬਰ ਆਇਆ ਸੀ, ਉਹ ਅਦਾਰ ਪੂਨਾਵਾਲਾ ਦਾ ਸੀ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਕੰਪਨੀ ਦੇ ਅਧਿਕਾਰੀਆਂ ਨੇ ਇਸ ਸੰਦੇਸ਼ ਨੂੰ CEO ਸਮਝ ਕੇ ਆਨਲਾਈਨ ਪੈਸੇ ਟਰਾਂਸਫਰ ਕਰ ਦਿੱਤੇ। ਪੈਸੇ ਟਰਾਂਸਫਰ ਕਰਨ ਤੋਂ ਬਾਅਦ ਸਤੀਸ਼ ਦੇਸ਼ਪਾਂਡੇ ਨੂੰ ਅਹਿਸਾਸ ਹੋਇਆ ਕਿ ਅਦਾਰ ਪੂਨਾਵਾਲਾ ਕਦੇ ਵੀ ਇਸ ਤਰ੍ਹਾਂ ਦਾ ਮੈਸੇਜ ਕਰਕੇ ਪੈਸੇ ਨਹੀਂ ਮੰਗਦਾ। ਇਸ ਤੋਂ ਬਾਅਦ ਜਦੋਂ ਉਸ ਨੇ ਪੁਸ਼ਟੀ ਕੀਤੀ ਤਾਂ ਪਤਾ ਲੱਗਾ ਕਿ ਕੰਪਨੀ ਨਾਲ ਧੋਖਾ ਹੋਇਆ ਹੈ। ਸੀਰਮ ਇੰਸਟੀਚਿਊਟ ਦੇ CEO ਅਦਾਰ ਪੂਨਾਵਾਲਾ ਨੇ ਜੁਲਾਈ ਵਿੱਚ ਕਿਹਾ ਸੀ ਕਿ ਉਹ ਮੌਂਕੀਪੌਕਸ ਲਈ ਇੱਕ mRNA ਵੈਕਸੀਨ ਵਿਕਸਤ ਕਰਨ ਦੀ ਯੋਜਨਾ ਬਣਾ ਰਿਹਾ ਹੈ। ਇਸ ‘ਚ Novavax ਕੰਪਨੀ ਉਨ੍ਹਾਂ ਦਾ ਸਾਥ ਦੇ ਰਹੀ ਹੈ। 23 ਜੁਲਾਈ ਨੂੰ ਡਬਲਯੂਐਚਓ ਦੁਆਰਾ ਮੌਂਕੀਪੌਕਸ ਨੂੰ ਸਿਹਤ ਐਮਰਜੈਂਸੀ ਘੋਸ਼ਿਤ ਕੀਤਾ ਗਿਆ ਸੀ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਸੀਰਮ ਇੰਸਟੀਚਿਊਟ ਨੇ ਮੌਂਕੀਪੌਕਸ ਵੈਕਸੀਨ ਬਣਾਉਣ ਦਾ ਫੈਸਲਾ ਕੀਤਾ ਹੈ।