ਕਾਲਾ ਬਕਰਾ ਕੋਲ ਕਾਰ ਅੱਗੇ ਆਵਾਰਾ ਪਸ਼ੂ ਆਉਣ ਨਾਲ ਕਾਰ ਪਲਟ ਗਈ ਜਿਸ ਵਿਚ 16 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਕਾਰ ਵਿਚ 3 ਲੋਕ ਸਵਾਰ ਸਨ ਜਿਨ੍ਹਾਂ ਵਿਚ 2 ਸੁਰੱਖਿਅਤ ਹਨ ਤੇ 16 ਸਾਲਾ ਦੇ ਨੌਜਵਾਨ ਦੀ ਮੌਤ ਹੋ ਗਈ ਹੈ।
ਭੋਗਪੁਰ ਨੇੜੇ ਕਾਲਾ ਬਕਰਾ ਕੋਲ ਤੇਜ਼ ਰਫਤਾਰ ਕਾਰ ਆਵਾਰਾ ਪਸ਼ੂ ਨਾਲ ਟਕਰਾ ਗਈ। ਹਾਦਸੇ ਵਿਚ 16 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ ਤੇ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਕੁਲਦੀਪ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਮਾਲਕ ਤੇ ਰਾਕੇਸ਼ ਨਾਲ ਜਲੰਧਰ ਵਾਪਸ ਆ ਰਹੇ ਸੀ ਕਿ ਕਾਰ ਅੱਗੇ ਆਵਾਰਾ ਪਸ਼ੂ ਆ ਗਿਆ ਜਿਸ ਨਾਲ ਕਾਰ ਟਕਰਾਈ ਤੇ ਪਲਟ ਕੇ ਚਕਨਾਚੂਰ ਹੋ ਗਈ ਜਿਸ ਵਿਚ ਉਹ ਅਤੇ ਉਸ ਦਾ ਮਾਲਕ ਸੁਰੱਖਿਅਤ ਹਨ ਪਰ 16 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਸੀਰਮ ਇੰਸਟੀਚਿਊਟ ਦੇ ਡਾਇਰੈਕਟਰ ਨਾਲ 1 ਕਰੋੜ ਦੀ ਠੱਗੀ, ਧੋਖਾਧੜੀ ਦਾ ਮਾਮਲਾ ਦਰਜ
ਮ੍ਰਿਤਕ ਰਾਕੇਸ਼ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਡੇਢ ਸਾਲ ਤੋਂ ਭੋਗਪੁਰ ਵਿਚ ਕੰਮ ਕਰਦਾ ਸੀ ਤੇ ਉਹ ਮਾਲਕ ਨਾਲ ਰੋਜ਼ ਕਾਰ ਵਿਚ ਆਉਂਦਾ-ਜਾਂਦਾ ਸੀ ਤੇ ਅੱਜ ਕਾਰ ਅੱਗੇ ਆਵਾਰਾ ਪਸ਼ੂ ਦੇ ਆਉਣ ਨਾਲ ਹਾਦਸਾ ਹੋ ਗਿਆ ਜਿਸ ਵਿਚ ਉਸ ਦੇ ਬੇਟੇ ਦੀ ਮੌਤ ਹੋ ਗਈ।
ਮੌਕੇ ‘ਤੇ ਪਹੁੰਚੇ ਅਧਿਕਾਰੀ ਨੇ ਕਿਹਾ ਕਿ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ ਹੈ ਜਿਸ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਗਿਆ ਹੈ ਤੇ ਪੋਸਟਮਾਰਟਮ ਦੇ ਬਾਅਦ ਲਾਸ਼ ਨੂੰ ਵਾਰਸਾਂ ਦੇ ਹਵਾਲਾ ਕਰ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: