ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਚਲਾਈ ਮੁਹਿੰਮ ਦੌਰਾਨ ਅੱਜ ਪਿੰਡ ਹਰਿਆਉ ਖੁਰਦ ਜ਼ਿਲ੍ਹਾ ਪਟਿਆਲਾ ਦੇ ਏ.ਪੀ.ਆਈ.-ਕਮ-ਪੰਚਾਇਤ ਸਕੱਤਰ ਜਰਨੈਲ ਸਿੰਘ ਨੂੰ 6000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਚਾਇਤ ਵਿਭਾਗ ਦੇ ਕਰਮਚਾਰੀ ਜਰਨੈਲ ਸਿੰਘ ਨੂੰ ਅਜੈਬ ਸਿੰਘ ਨਿਵਾਸੀ ਪਿੰਡ ਹਰਿਆਊ ਖੁਰਦ, ਬਲਾਕ ਪਾਤੜਾਂ, ਪਟਿਆਲਾ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਕੋਲ ਪਹੁੰਚ ਕੇ ਦੋਸ਼ ਲਾਇਆ ਕਿ ਉਪਰੋਤ ਪੰਚਾਇਤ ਸਕੱਤਰ ਆਰ.ਟੀ.ਆਈ. ਕਾਨੂੰਨ ਦੇ ਅਧੀਨ ਉਸ ਦੇ ਪਿੰਡ ਵਿੱਚ ਗ੍ਰਾਮ ਪੰਚਾਇਤ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਨਾਲ ਸੰਬੰਧ ਕੁਝ ਰਿਕਾਰਡ ਦੇਣ ਦੇ ਬਦਲੇ ਉਸ ਤੋਂ 6,000 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ, ਜਦਕਿ ਇਸੇ ਮਾਮਲੇ ਵਿੱਚ ਇਹ ਰਿਕਾਰਡ ਦੇਣ ਲਈ ਪਹਿਲਾਂ ਹੀ 4,000 ਰੁਪਏ ਉਸ ਕੋਲੋਂ ਲੈ ਚੁੱਕਾ ਹੈ।
ਇਹ ਵੀ ਪੜ੍ਹੋ : ਮੂਸੇਵਾਲਾ ਦੇ ਪਿਤਾ ਬੋਲੇ- ‘ਗੋਲਡੀ ਤੇ ਲਾਰੈਂਸ ਨੂੰ ਫਾਂਸੀ ਦੇਣ ‘ਤੇ ਮਿਲੇਗੀ ਸਿੱਧੂ ਦੀ ਆਤਮਾ ਨੂੰ ਸ਼ਾਂਤੀ’
ਸ਼ਿਕਾਇਤਕਰਤਾ ਵੱਲੋਂ ਦਿੱਤੀ ਗਈ ਸੂਚਨਾ ਦੀ ਪੜਤਾਲ ਕਰਨ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਰਤਾ ਤੋਂ 6000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੀ ਰੋਕਥਾਮ ਕਾਨੂੰਨ ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿੱਚ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: