ਚੰਡੀਗੜ੍ਹ : ਪੰਜਾਬ ਦੇ ਖੇਡ ਵਿਭਾਗ ਵੱਲੋਂ ਕਰਵਾਏ ਜਾ ਰਹੇ ਖੇਡ ਵਤਨ ਪੰਜਾਬ ਦੀਵਾਨ-2022 ਮੁਕਾਬਲੇ ਵਿੱਚ ਜਿੱਥੇ ਛੋਟੀ ਉਮਰ ਤੋਂ ਲੈ ਕੇ ਵੱਡੀ ਉਮਰ ਤੱਕ ਦੇ ਖਿਡਾਰੀ ਵੱਖ-ਵੱਖ ਖੇਡਾਂ ਵਿੱਚ ਜੌਹਰ ਦਿਖਾ ਰਹੇ ਹਨ। ਇਸ ਦੇ ਨਾਲ ਹੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਇੱਕ ਅਜਿਹਾ ਪਰਿਵਾਰ ਹੈ ਜਿਸ ਦੀਆਂ ਤਿੰਨ ਪੀੜ੍ਹੀਆਂ ਦੇ ਚਾਰ ਖਿਡਾਰੀ ਇਸ ਵਿੱਚ ਹਿੱਸਾ ਲੈਣ ਜਾ ਰਹੇ ਹਨ। ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਇੱਕੋ ਪਰਿਵਾਰ ਦੇ ਪਤੀ-ਪਤਨੀ ਅਤੇ ਦਾਦਾ-ਪੋਤਾ ਸਭ ਦੀ ਖਿੱਚ ਦਾ ਕੇਂਦਰ ਬਣੇ ਹੋਏ ਹਨ।
ਜਾਣਕਾਰੀ ਮੁਤਾਬਕ ਪਰਿਵਾਰਕ ਮੈਂਬਰ ਰਾਹੁਲਦੀਪ ਸਿੰਘ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਖੇਡ ਅਫ਼ਸਰ ਵੀ ਹਨ, ਜੋ ਬਲਾਕ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਪ੍ਰਬੰਧਕ ਵੀ ਹਨ। ਉਹ ਖੁਦ ਬਾਸਕਟਬਾਲ ਵਿੱਚ ਹਿੱਸਾ ਲੈਣਗੇ, ਇਸ ਤੋਂ ਇਲਾਵਾ ਉਨ੍ਹਾਂ ਦੇ ਪਿਤਾ, ਪਤਨੀ ਅਤੇ ਪੁੱਤਰ ਵੀ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਜਾ ਰਹੇ ਹਨ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕੇਸ ‘ਚ ਇੱਕ ਹੋਰ ਗ੍ਰਿਫ਼ਤਾਰੀ, ਸੰਦੀਪ ਕੇਕੜੇ ਦਾ ਭਰਾ ਬਿੱਟੂ ਵੀ ਕਾਬੂ, ਸਿੱਧੂ ਦੀ ਕੀਤੀ ਸੀ ਰੇਕੀ
ਰਾਹੁਲਦੀਪ ਸਿੰਘ 21 ਤੋਂ 40 ਸਾਲ ਉਮਰ ਵਰਗ ਵਿੱਚ ਬਾਸਕਟਬਾਲ ਵਿੱਚ ਹਿੱਸਾ ਲੈ ਰਹੇ ਹਨ। ਉਨ੍ਹਾਂ ਦੇ ਪਿਤਾ ਜਰਨੈਲ ਸਿੰਘ ਜੋ ਕਿ ਕੌਮੀ ਪੱਧਰ ਦੇ ਵਾਲੀਬਾਲ ਖਿਡਾਰੀ ਹਨ, ਹੁਣ ਸਰਹਿੰਦ-ਫ਼ਤਹਿਗੜ੍ਹ ਸਾਹਿਬ ਬਲਾਕ ਵਿੱਚ 50 ਸਾਲ ਤੋਂ ਉਪਰ ਉਮਰ ਵਰਗ ਵਿੱਚ ਵਾਲੀਬਾਲ ਮੈਚ ਜਿੱਤ ਕੇ ਜ਼ਿਲ੍ਹਾ ਪੱਧਰੀ ਮੈਚਾਂ ਵਿੱਚ ਹਿੱਸਾ ਲੈਣਗੇ। ਇਸ ਦੇ ਨਾਲ ਹੀ ਰਾਹੁਲਦੀਪ ਸਿੰਘ ਦੀ ਪਤਨੀ ਸਵਾਤੀ ਚੌਹਾਨ ਵੀ 21 ਤੋਂ 40 ਸਾਲ ਉਮਰ ਵਰਗ ਵਿੱਚ ਵਾਲੀਬਾਲ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੀ ਹੈ। ਖਿਡਾਰੀ ਪਤੀ-ਪਤਨੀ ਦਾ ਪੁੱਤਰ ਲਕਸ਼ਦੀਪ ਸਿੰਘ ਅੰਡਰ-14 ਗਰੁੱਪ ਵਿੱਚ ਬਾਸਕਟਬਾਲ ਦੇ ਜ਼ਿਲ੍ਹਾ ਪੱਧਰੀ ਮੈਚਾਂ ਵਿੱਚ ਹਿੱਸਾ ਲੈ ਰਿਹਾ ਹੈ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਇਹ ਖੇਡ ਪ੍ਰੋਗਰਾਮ ਉਲੀਕਿਆ ਗਿਆ ਹੈ ਅਤੇ ਇਨ੍ਹਾਂ ਖੇਡਾਂ ਦਾ ਮੁੱਖ ਮੰਤਵ ਸੂਬੇ ਦੇ ਹਰ ਪਰਿਵਾਰ ਨੂੰ ਖੇਡਾਂ ਨਾਲ ਜੋੜਨਾ ਹੈ। ਫ਼ਤਹਿਗੜ੍ਹ ਸਾਹਿਬ ਦਾ ਇਹ ਪਰਿਵਾਰ ਬਾਕੀ ਪਰਿਵਾਰਾਂ ਲਈ ਵੀ ਪ੍ਰੇਰਨਾ ਸਰੋਤ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਉਨ੍ਹਾਂ ਕਿਹਾ ਕਿ ਖੇਡਾਂ ਨਸ਼ਿਆਂ ਦੀ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕਰਨ ਦਾ ਮੁੱਖ ਸਾਧਨ ਹਨ, ਜਿਸ ਰਾਹੀਂ ਨੌਜਵਾਨਾਂ ਦੀ ਊਰਜਾ ਨੂੰ ਨਿਖਾਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਖੇਡ ਵਤਨ ਪੰਜਾਬ ਦੀਆ ਨੂੰ ਮਿਲ ਰਹੇ ਭਰਵੇਂ ਸਹਿਯੋਗ ਦੇ ਮੱਦੇਨਜ਼ਰ ਰੰਗਲਾ ਪੰਜਾਬ, ਖੇਡਾ ਪੰਜਾਬ ਬਣਾਉਣ ਦਾ ਸੁਪਨਾ ਪੂਰਾ ਹੁੰਦਾ ਨਜ਼ਰ ਆ ਰਿਹਾ ਹੈ।