ਮੂਸੇਵਾਲਾ ਕਤਲਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਖਤ ਪੁਲਿਸ ਸੁਰੱਖਿਆ ਵਿਚ ਅੱਜ ਖਰੜ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੋਂ ਟ੍ਰਾਜ਼ਿਟ ਰਿਮਾਂਡ ‘ਤੇ ਉਸ ਨੂੰ ਬਠਿੰਡਾ ਪੁਲਿਸ ਨੂੰ ਸੌਂਪ ਦਿੱਤਾ ਗਿਆ। ਬਠਿੰਡਾ ਅਦਾਲਤ ਨੇ ਬਿਸ਼ਨੋਈ ਨੂੰ 12 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਖਰੜ ਸਦਰ ਪੁਲਿਸ ਨੇ 7 ਜੂਨ ਨੂੰ ਆਰਮਸ ਐਕਟ ਤਹਿਤ ਇਕ ਮਾਮਲਾ ਦਰਜ ਕੀਤਾ ਸੀ ਜਿਸ ਵਿਚ ਮੁਲਜ਼ਮ ਨਿਖਿਲਕਾਂਤ ਸ਼ਰਮਾ ਵਾਸੀ ਪਟਿਆਲਾ ਨੂੰ ਪੁਲਿਸ ਨੇ ਇਕ 32 ਬੋਰ ਦੇ ਦੇਸੀ ਕੱਟੇ ਨਾਲ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਦੋਸ਼ੀ ਤੋਂ ਪੁੱਛਗਿਛ ਕੀਤੀ ਤਾਂ ਖੁਲਾਸਾ ਹੋਇਆ ਕਿ ਉਹ ਗੈਂਗਸਟਰ ਲਾਰੈਂਸ ਬਿਸ਼ਨੋਈ ਲਈ ਕੰਮ ਕਰਦਾ ਹੈ।
ਜਾਂਚ ਦੇ ਬਾਅਦ ਇਸ ਮਾਮਲੇ ਵਿਚ ਆਰਮਸ ਐਕਟ ਦੇ ਨਾਲ-ਨਾਲ ਨਸ਼ਾ ਤਸਕਰੀ ਦੀਆਂ ਧਾਰਾਵਾਂ ਜੋੜਨ ਦੇ ਇਲਾਵਾ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਵੀ ਦੋਸ਼ੀ ਬਣਾਇਆ ਗਿਆ ਸੀ। ਬਠਿੰਡਾ ਪੁਲਿਸ ਨੇ ਇਸੇ ਮਾਮਲੇ ਵਿਚ ਲਾਰੈਂਸ ਨੂੰ ਟ੍ਰਾਜ਼ਿਟ ਰਿਮਾਂਡ ‘ਤੇ ਲਿਆ ਹੋਇਆ ਹੈ । ਪਹਿਲਾਂ ਪੁਲਿਸ ਨੇ ਲਾਰੈਂਸ ਬਿਸ਼ਨੋਈ ਦਾ 10 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ ਜੋ ਕਿ ਵੀਰਵਾਰ ਨੂੰ ਖਤਮ ਹੋ ਰਿਹਾ ਸੀ। ਉਸ ਦੇ ਬਾਅਦ ਚਾਰ ਦਿਨ ਦਾ ਰਿਮਾਂਡ ਸੀ ਜੋ ਸੋਮਵਾਰ ਨੂੰ ਖਤਮ ਹੋ ਗਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਜਿਮ ਮਾਲਕ ਨੇ ਖੁਦ ਨੂੰ ਮਾਰੀ ਗੋਲੀ, ਗੰਭੀਰ ਹਾਲਤ ‘ਚ DMC ਹਸਪਤਾਲ ‘ਚ ਦਾਖਲ
ਇਸੇ ਤਰ੍ਹਾਂ ਬਠਿੰਡਾ ਸ਼ਹਿਰ ਦੇ ਰਹਿਣ ਵਾਲੇ ਹਰਜਿੰਦਰ ਮੰਗਲਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਗੈਂਗਸਟਰ ਗੋਲਡੀ ਬਰਾੜ ਨੇ ਫੋਨ ਕਰਕੇ ਉਸ ਤੋਂ ਕਰੋੜਾਂ ਰੁਪਏ ਦੀ ਫਿਰੌਤੀ ਮੰਗੀ ਸੀ ਪਰ ਉਸ ਨੇ ਫਿਰੌਤੀ ਦੇਣ ਤੋਂ ਇਨਕਾਰ ਕਰ ਦਿੱਤਾ। ਉਸ ਨੇ ਦੱਸਿਆ ਕਿ ਗੋਲਡੀ ਬਰਾੜ ਲਗਾਤਾਰ ਫੋਨ ਕਰਕੇ ਉਸ ਨੂੰ 13 ਅਗਸਤ 2021 ਤੋਂ ਲੈ ਕੇ 4 ਸਤੰਬਰ 2021 ਤੱਕ ਫੋਨ ਕਰਕੇ ਫਿਰੌਤੀ ਦੀ ਮੰਗ ਕਰਦਾ ਰਿਹਾ। ਇਸ ਤੋਂ ਬਾਅਦ 5 ਸਤੰਬਰ ਰਾਤ ਕਰੀਬ 9 ਵਜੇ ਜਦੋਂ ਮੈਂ ਆਪਣੇ ਮਕਾਨ ਉੱਪਰ ਗਮਲਿਆਂ ਨੂੰ ਪਾਣੀ ਦੇ ਰਿਹਾ ਸੀ ਤਾਂ ਇਸ ਦੌਰਾਨ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਪੈਟਰੋਲ ਛਿੜਕ ਕੇ ਉਸ ਦੇ ਮਕਾਨ ਦੇ ਦਰਵਾਜ਼ੇ ਨੂੰ ਅੱਗ ਲਗਾ ਦਿੱਤੀ ਅਤੇ ਮਾਰ ਦੇਣ ਦੀ ਨੀਅਤ ਨਾਲ ਤਿੰਨ ਫਾਇਰ ਉਸ ਵੱਲ ਕੀਤੇ, ਪਰ ਉਹ ਵਾਲ ਵਾਲ ਬਚ ਗਿਆ।
ਵੀਡੀਓ ਲਈ ਕਲਿੱਕ ਕਰੋ -: