ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿਚ ਸਹਾਇਕ ਲਾਇਨਮੈਨ ਦੇ 2000 ਅਹੁਦਿਆਂ ‘ਤੇ ਭਰਤੀ ਹੋਵੇਗੀ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਪੀਐੱਸਪੀਸੀਐੱਲ ਨੇ ਪਹਿਲੇ ਵਿਗਿਆਪਨ ਰਾਹੀਂ ਸਹਾਇਕ ਲਾਇਨਮੈਨ ਦੇ 1690 ਅਹੁਦਿਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਸਨ। ਹੁਣ ਇਨ੍ਹਾਂ ਅਹੁਦਿਆਂ ਦੀ ਗਿਣਤੀ 2000 ਤੱਕ ਵਧਾ ਦਿੱਤੀ ਗਈ ਹੈ। ਇਸ ਦਾ ਸੋਧਿਆ ਹੋਇਆ ਵਿਗਿਆਪਨ ਜਲਦ ਹੀ ਜਾਰੀ ਕੀਤਾ ਜਾਵੇਗਾ।
ਮੰਤਰੀ ਨੇ ਕਿਹਾ ਕਿ ਯੋਗ ਉਮੀਦਵਾਰ 20 ਸਤੰਬਰ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਭਰਤੀ ਸਬੰਧੀ ਵਿਭਾਗ ਵੱਲੋਂ ਇਕ ਹੈਲਪਲਾਈਨ ਨੰਬਰ 96461-15646 ਵੀ ਜਾਰੀ ਕੀਤਾ ਗਿਆ ਹੈ। ਜੇਕਰ ਕਿਸੇ ਉਮੀਦਵਾਰ ਨੂੰ ਆਨਲਾਈਨ ਅਪਲਾਈ ਕਰਦੇ ਸਮੇਂ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਦਫਤਰ ਦੇ ਕੰਮ ਵਾਲੇ ਦਿਨਾਂ ਵਿਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਹੈਲਪਲਾਈਨ ‘ਤੇ ਸੰਪਰਕ ਕਰ ਸਕਦੇ ਹਨ।
ਬਿਜਲੀ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਹੁਦਿਆਂ ਸਬੰਧੀ ਵਿਸਤ੍ਰਿਤ ਜਾਣਕਾਰੀ ਵਿਭਾਗ ਦੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੀ ਗਈ ਹੈ ਜਿਥੋਂ ਉਮੀਦਵਾ ਜਾਣਕਾਰੀ ਹਾਸਲ ਕਰ ਸਕਦੇ ਹਨ। ਉਮੀਦਵਾਰ ਇਸ ਭਰਤੀ ਸਬੰਧੀ ਜ਼ਿਆਦਾ ਵੇਰਵਾ ਤੇ ਨਵੀਂ ਜਾਣਕਾਰੀ ਵੈੱਬਸਾਈਟ ਤੋਂ ਹਾਸਲ ਕਰ ਸਕਦੇ ਹਨ।
ਇਨ੍ਹਾਂ ਅਹੁਦਿਆਂ ਲਈ ਉਮੀਦਵਾਰਾਂ ਦੀ ਆਨਲਾਈਨ ਪ੍ਰੀਖਿਆ ਆਯੋਜਿਤ ਕੀਤੀ ਜਾਵੇਗੀ ਜਿਸ ਵਿਚ ਸਾਧਾਰਨ ਵਰਗ ਲਈ ਘੱਟੋ-ਘੱਟ 25 ਫੀਸਦੀ ਅੰਕ ਤੇ ਰਾਖਵੇਂ ਵਰਗ ਲਈ 20 ਫਸਦੀ ਦੀ ਲੋੜ ਹੋਵੇਗੀ। ਇਨ੍ਹਾਂ ਪ੍ਰੀਖਿਆਵਾਂ ਵਿਚ ਸਬੰਧਤ ਨਿਰਧਾਰਤ ਸਿਲੇਬਸ ਤੇ ਨਮੂਨਾ ਪ੍ਰਸ਼ਨ ਪੱਤਰ ਵਿਭਾਗ ਦੀ ਵੈੱਬਸਾਈਟ ‘ਤੇ ਪਹਿਲੇ ਹੀ ਅਪਲੋਡ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਮੋਗਾ ‘ਚ ਜਵੈਲਰ ਦੀ ਦੁਕਾਨ ‘ਤੇ ਵੱਡੀ ਲੁੱਟ, ਹਥਿਆਰਬੰਦ ਬਦਮਾਸ਼ਾਂ ਨੇ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਲੁੱਟੀ
ਪੰਜਾਬ ਦੀ ਭਗਵੰਤ ਮਾਨ ਸਰਕਾਰ ਵਧ ਤੋਂ ਵਧ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿਚ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਮਾਨ ਸਰਕਾਰ ਨੇ 1 ਅਪੈਰਲ ਤੋਂ ਬਾਅਦ ਹੁਣ ਤੱਕ ਹਜ਼ਾਰਾਂ ਖਾਲੀ ਅਹੁਦਿਆਂ ਨੂੰ ਭਰਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਜਲਦ ਹੀ ਹੋਰ ਅਹੁਦਿਆਂ ‘ਤੇ ਭਰਤੀ ਕੀਤੀ ਜਾਵੇਗੀ। ਕਾਂਟ੍ਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵੀ ਸਰਕਾਰ ਕੰਮ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: