ਚੰਡੀਗੜ੍ਹ ਦੇ ਨਾਲ ਲੱਗਦੇ ਬਲਟਾਣਾ ਕਸਬੇ ਦੀ ਫਰਨੀਚਰ ਮਾਰਕੀਟ ਵਿੱਚ ਬਣੇ ਇੱਕ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗ ਗਈ। ਮੌਕੇ ‘ਤੇ ਪਹੁੰਚ ਕੇ ਫਾਇਰ ਬ੍ਰਿਗੇਡ ਨੇ ਕਾਫੀ ਹੱਦ ਤੱਕ ਅੱਗ ‘ਤੇ ਕਾਬੂ ਪਾ ਲਿਆ ਹੈ ਪਰ ਅੱਗ ਨਾਲ ਸ਼ੋਅਰੂਮ ‘ਚ ਰੱਖਿਆ ਫਰਨੀਚਰ ਸੜ ਗਿਆ।

ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਾਇਰ ਬ੍ਰਿਗੇਡ ਨੇ 12.30 ਵਜੇ ਤੱਕ ਅੱਗ ‘ਤੇ ਕਾਬੂ ਪਾਇਆ। ਫਰਨੀਚਰ ਸ਼ੋਅਰੂਮ ਦੇ ਮਾਲਕ ਮੋਹਿਤ ਬਾਂਸਲ ਨੇ ਦੱਸਿਆ ਕਿ ਅੱਗ ਕਾਫੀ ਭਿਆਨਕ ਸੀ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਗ ਕਿਸ ਕਾਰਨ ਲੱਗੀ ਪਰ ਨਾਲ ਲੱਗਦੇ ਸ਼ੋਅਰੂਮ ਦਾ ਹਿੱਸਾ ਬਚ ਗਿਆ। ਅੱਗ ਉਸ ਤੱਕ ਨਹੀਂ ਪਹੁੰਚ ਸਕੀ।
ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

ਰਾਹਤ ਦੀ ਗੱਲ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅੱਗ ਲੱਗਦਿਆਂ ਹੀ ਮਜ਼ਦੂਰ ਉੱਥੋਂ ਚਲੇ ਗਏ ਸਨ ਪਰ ਸਾਮਾਨ ਸੜ ਕੇ ਸੁਆਹ ਹੋ ਜਾਣ ਕਾਰਨ ਕਾਫੀ ਮਾਲੀ ਨੁਕਸਾਨ ਹੋਇਆ ਹੈ। ਖੁਸ਼ਕਿਸਮਤੀ ਨਾਲ ਫਾਇਰ ਬ੍ਰਿਗੇਡ ਨੇ ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ, ਨਹੀਂ ਤਾਂ ਅੱਗ ਨਾਲ ਲੱਗਦੇ ਸ਼ੋਅਰੂਮ ਤੱਕ ਵੀ ਫੈਲ ਸਕਦੀ ਸੀ।






















