ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਭ੍ਰਿਸ਼ਟਾਚਾਰ ਘਪਲੇ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਘਪਲੇ ਦੇ ਸਿਲਸਿਲੇ ਵਿਚ ਟੋਲ ਬੂਥਾਂ ਤੋਂ ਚੋਰੀ ਦੇ ਵਾਹਨਾਂ ਨੂੰ ਪਾਸ ਕਰਨ ਤੇ ਟੈਕਸ ਚੋਰੀ ਕਰਨ ਦੇ ਦੋਸ਼ ਵਿਚ 6 ਦੋਸ਼ੀ ਏਜੰਟਾਂ/ਵਿਚੌਲੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਲੋਕ ਕੱਚੇ ਮਾਲ ਲੋਹੇ ਦਾ ਕਬਾੜ ਤੇ ਤਿਆਰ ਮਾਲ ਲੈ ਜਾਣ ਵਾਲੇ ਵਾਹਨਾਂ ਦੀ ਜਾਂਚ ਦੌਰਾਨ ਘੱਟ ਜੁਰਮਾਨਾ ਲਗਾ ਕੇ ਜੀਐੱਸਟੀ ਤੋਂ ਬਚਣ ਲਈ ਉਨ੍ਹਾਂ ਨੂੰ ਟੈਕਸ ਤੋਂ ਬਚਣ ਦਾ ਰਸਤਾ ਮੁਹੱਈਆ ਕਰਾਉਣ ਦੇ ਬਦਲੇ ਸੂਬੇ ਦੇ ਅਧਿਕਾਰੀਆਂ ਨੂੰ ਰਿਸ਼ਵਤ ਦੇ ਰਹੇ ਸਨ।
ਵਿਜੀਲੈਂਸ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੀਐੱਸਟੀ/ਆਬਕਾਰੀ ਅਧਿਕਾਰੀਆਂ ਤੋਂ ਇਲਾਵਾ ਏਜੰਟ ਵਿਚੌਲੀਏ ਆਪਸ ਵਿਚ ਮਿਲੀਭੁਗਤ ਕਰਕੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾ ਰਹੇ ਸਨ ਜਿਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਮਾਮਲੇ ਦੀ ਅਗੇ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਦੀ ਆਰਥਿਕ ਅਪਰਾਧ ਸ਼ਾਖਾ ਨੇ ਅੱਜ 6 ਏਜੰਟਾਂ ਬਲਵਿੰਦਰ ਸਿੰਘ ਉਰਫ ਬਾਬੂ ਰਾਮ, ਸਚਿਨ ਕੁਮਾਰ ਲੂਥਰਾ, ਪਵਨ ਕੁਮਾਰ ਉਰਫ ਕਾਲਾ, ਅਜੇ ਕੁਮਾਰ, ਰਣਧੀਰ ਸਿੰਘ ਤੇ ਅਵਤਾਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਗੌਰਤਲਬ ਹੈ ਕਿ ਇਸ ਮਾਮਲੇ ਵਿਚ ਟੈਕਸ ਵਿਭਾਗ ਦੇ ਕੁਝ ਅਧਿਕਾਰੀਆਂ ਤੇ ਏਜੰਟਾਂ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
ਵੀਡੀਓ ਲਈ ਕਲਿੱਕ ਕਰੋ -: