ਚੰਡੀਗੜ੍ਹ : ਸੂਬੇ ਦੇ ਨੌਜਵਾਨਾਂ ਨੂੰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਕੇ ਆਪਣੀ ਰੋਜ਼ੀ-ਰੋਟੀ ਕਮਾਉਣ ਦੇ ਯੋਗ ਬਣਾਉਣ ਲਈ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 68 ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ 148 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ। 68 ਉਮੀਦਵਾਰਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ, ਜਦੋਂ ਕਿ 29 ਵੈਟਰਨਰੀ ਇੰਸਪੈਕਟਰਾਂ ਨੂੰ ਕੁਝ ਦਿਨ ਪਹਿਲਾਂ ਹੀ ਨਿਯੁਕਤੀ ਪੱਤਰ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਉਮੀਦਵਾਰਾਂ ਨੂੰ ਅਗਲੇ ਕੁਝ ਦਿਨਾਂ ਵਿੱਚ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਸੂਬੇ ਦੇ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵਿੱਚ ਹੋਰ ਵੈਟਰਨਰੀ ਇੰਸਪੈਕਟਰਾਂ ਅਤੇ ਲੋੜੀਂਦੇ ਸਟਾਫ਼ ਦੀ ਭਰਤੀ ਲਈ ਜਲਦੀ ਹੀ ਇਸ਼ਤਿਹਾਰ ਜਾਰੀ ਕੀਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਇਸ ਦੌਰਾਨ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਨਵ-ਨਿਯੁਕਤ ਵੈਟਰਨਰੀ ਇੰਸਪੈਕਟਰਾਂ ਨੂੰ ਵਧਾਈ ਦਿੰਦੇ ਹੋਏ ਵਿਭਾਗ ਵਿੱਚ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਯੁਕਤ ਸਕੱਤਰ ਸੱਤਾ ਸਿੰਘ ਬੱਲ, ਡਾਇਰੈਕਟਰ ਪਸ਼ੂ ਪਾਲਣ ਡਾ: ਸੁਭਾਸ਼ ਚੰਦਰ ਗੋਇਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ |