ਚੰਡੀਗੜ੍ਹ: ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਸੈਕਟਰ-20 ਕੋਠੀ ਮਾਮਲੇ ਵਿੱਚ ਸੁਮੇਧ ਸਿੰਘ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ।
ਸੈਣੀ ‘ਤੇ ਵਿਜੀਲੈਂਸ ਵੱਲੋਂ ਜਾਅਲੀ ਕਾਗਜ਼ਾਤ ਦੇ ਕੇ ਸੈਕਟਰ 20 ਦੀ ਕੋਠੀ ਹੜੱਪਣ ਦੇ ਦੋਸ਼ ਹਨ। ਵਿਜੀਲੈਂਸ ਨੇ ਸੈਣੀ ਖ਼ਿਲਾਫ਼ ਦੋ ਐੱਫ.ਆਈ.ਆਰ. ਦਰਜ ਕੀਤੀਆਂ ਸਨ ਅਤੇ ਦੋਵਾਂ ਵਿੱਚ ਹੁਣ ਹਾਈਕੋਰਟ ਨੇ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ।
ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੈਣੀ ਖਿਲਾਫ ਬੇਨਾਮੀ ਜਾਇਦਾਦ ਦਾ ਮਾਮਲਾ ਦਰਜ ਕੀਤਾ ਗਿਆ ਸੀ। ਦਰਅਸਲ ਪਿਛਲੇ ਸਾਲ ਮੁਹਾਲੀ ਅਦਾਲਤ ਨੇ ਇਸ ਕੋਠੀ ਨੂੰ ਕੁਰਕ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ। ਵਿਜੀਲੈਂਸ ਨੇ ਇਸ ਕੋਠੀ ਸਬੰਧੀ ਅਦਾਲਤ ਵਿੱਚ ਕੁਝ ਦਸਤਾਵੇਜ਼ ਪੇਸ਼ ਕੀਤੇ ਸਨ, ਜਿਸ ‘ਚ ਪਤਾ ਲੱਗਾ ਕਿ ਸੈਣੀ ਨੇ ਕੋਠੀ ਕਿਰਾਏ ‘ਤੇ ਨਹੀਂ ਖਰੀਦੀ ਹੈ।
ਇਹ ਵੀ ਪੜ੍ਹੋ : ਸ਼ੀਤਲ ਅੰਗੁਰਾਲ ਸਣੇ ‘ਆਪ’ ਦੇ 10 MLAs ਨੂੰ ਖ਼ਰੀਦਣ ਦੀ ਕੋਸ਼ਿਸ਼, ਮੰਤਰੀ ਚੀਮਾ ਨੇ ਕੀਤੇ ਵੱਡੇ ਖੁਲਾਸੇ
ਜਿਸ ‘ਤੇ ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਇਸ ਕੋਠੀ ਨੂੰ ਕੁਰਕ ਕਰਨ ਦੇ ਨਿਰਦੇਸ਼ ਜਾਰੀ ਕੀਤੇ ਸਨ। ਇਸੇ ਬੇਨਾਮੀ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਵੀ ਸੈਣੀ ਖ਼ਿਲਾਫ਼ ਨਵੀਂ ਐਫਆਈਆਰ ਦਰਜ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: