ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੁੱਧਵਾਰ ਨੂੰ ਹੋਈ ਮਾਨਸੂਨ ਦੀ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਮੌਸਮ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ ਵੀਰਵਾਰ ਨੂੰ ਵੀ ਕਈ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ ਚਾਰ ਦਿਨਾਂ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਬੱਦਲ ਛਾ ਰਹੇ ਹਨ। ਜਿਸ ਕਾਰਨ ਹਲਕੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 16 ਅਤੇ 17 ਨੂੰ ਕੁਝ ਸ਼ਹਿਰਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 18 ਸਤੰਬਰ ਨੂੰ ਮੌਸਮ ਸਾਫ਼ ਹੋ ਜਾਵੇਗਾ।
ਗੌਰਤਲਬ ਹੈ ਕਿ ਬੁੱਧਵਾਰ ਨੂੰ ਵੀ ਲੁਧਿਆਣਾ ਦੇ ਪੇਂਡੂ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਚੰਡੀਗੜ੍ਹ ਦੇ ਅਨੁਸਾਰ ਲੁਧਿਆਣਾ ਵਿੱਚ 10 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ ਜਦਕਿ ਅੰਮ੍ਰਿਤਸਰ ਵਿੱਚ 1.1 ਮਿਮੀ, ਬਰਨਾਲਾ ਵਿੱਚ 5.5 ਮਿਮੀ. ਮੋਹਾਲੀ ਵਿੱਚ 0.5 ਮਿਮੀ. ਮੀਂਹ ਦਰਜ ਕੀਤਾ ਗਿਆ। ਮੀਂਹ ਕਾਰਨ ਇਨ੍ਹਾਂ ਜ਼ਿਲ੍ਹਿਆਂ ਵਿੱਚ ਦਿਨ ਦੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ, ਜਦਕਿ ਰਾਤ ਦਾ ਤਾਪਮਾਨ ਵੱਧ ਰਿਹਾ।
ਇਹ ਵੀ ਪੜ੍ਹੋ: ‘ਆਪ’ ਵਿਧਾਇਕਾਂ ਦੀ ਸ਼ਿਕਾਇਤ ਦੇ ਬਾਅਦ ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ FIR ਕੀਤੀ ਦਰਜ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਬੰਗਾਲ ਦੀ ਖਾੜੀ ਤੋਂ ਉੱਠੇ ਚੱਕਰਵਾਤ ਅਤੇ ਅਰਬ ਖਾੜੀ ਵੱਲੋਂ ਚੱਲ ਰਹੀਆਂ ਸਰਦ ਹਵਾਵਾਂ ਕਾਰਨ ਮਾਨਸੂਨ ਐਕਟਿਵ ਹੋਇਆ ਹੈ। ਹੀ ਕਾਰਨ ਹੈ ਕਿ ਆਖਰੀ ਪੜਾਅ ਵਿੱਚ ਪੰਜਾਬ ਵਿੱਚ ਕਈ ਥਾਵਾਂ ‘ਤੇ ਮੀਂਹ ਪੈ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਉੱਤਰਾਖੰਡ ਵਿੱਚ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ ਹਨ।
ਵੀਡੀਓ ਲਈ ਕਲਿੱਕ ਕਰੋ -: