ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਇੱਕ ਕਾਰ ਹਾਦਸੇ ਵਿੱਚ ਵਾਲ-ਵਾਲ ਬਚ ਗਏ । ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ । ਯੂਕਰੇਨ ਦੇ ਮੀਡੀਆ ਪੋਰਟਲ ਦੇ ਬੁਲਾਰੇ ਦੇ ਹਵਾਲੇ ਨਾਲ ਦੱਸਿਆ ਜਾ ਰਿਹਾ ਹੈ ਕਿ ਵੋਲੋਦੀਮੀਰ ਜ਼ੇਲੇਂਸਕੀ ਨੂੰ ਹਾਦਸੇ ਵਿੱਚ ਕੋਈ ਗੰਭੀਰ ਸੱਟ ਨਹੀਂ ਲੱਗੀ । ਜ਼ੇਲੇਂਸਕੀ ਦੇ ਬੁਲਾਰੇ ਸੇਰਹੀ ਨਿਆਕਿਫੋਰੋਵ ਨੇ 15 ਸਤੰਬਰ ਨੂੰ ਇੱਕ ਫੇਸਬੁੱਕ ਪੋਸਟ ਵਿੱਚ ਕਿਹਾ ਕਿ ਇੱਕ ਕਾਰ ਰਾਸ਼ਟਰਪਤੀ ਦੀ ਕਾਰ ਨਾਲ ਟਕਰਾ ਗਈ ਸੀ। ਮੀਡੀਆ ਪੋਰਟਲ ਦੇ ਅਨੁਸਾਰ ਹਾਦਸੇ ਤੋਂ ਬਾਅਦ ਇੱਕ ਡਾਕਟਰ ਨੇ ਰਾਸ਼ਟਰਪਤੀ ਜ਼ੇਲੇਂਸਕੀ ਦੀ ਜਾਂਚ ਕੀਤੀ । ਡਾਕਟਰ ਨੇ ਜ਼ੇਲੇਂਸਕੀ ਦੇ ਡਰਾਈਵਰ ਦੀ ਡਾਕਟਰੀ ਜਾਂਚ ਵੀ ਕੀਤੀ।
ਇਸ ਤੋਂ ਅੱਗੇ ਬੁਲਾਰੇ ਨਿਆਕਿਫੋਰੋਵ ਨੇ ਕਿਹਾ ਕਿ ਲਾਅ ਇੰਫੋਰਸਮੈਂਟ ਏਜੰਸੀ ਪੂਰੀ ਤਰ੍ਹਾਂ ਇਸ ਹਾਦਸੇ ਦੀ ਜਾਂਚ ਕਰੇਗੀ । ਉਨ੍ਹਾਂ ਦੱਸਿਆ ਕਿ ਇਸ ਹਾਦਸੇ ਦੇ ਸਾਰੇ ਹਾਲਾਤਾਂ ਦੀ ਜਾਂਚ ਕੀਤੀ ਜਾਵੇਗੀ । ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਾਸ਼ਟਰਪਤੀ ਦਾ ਕਾਫਲਾ ਕੀਵ ਤੋਂ ਗੁਜ਼ਰ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦੀ ਕਾਰ ਦੀ ਟੱਕਰ ਇੱਕ ਕਾਰ ਨਾਲ ਹੋ ਗਈ। ਹਾਲਾਂਕਿ ਇਸ ਹਾਦਸੇ ਵਿੱਚ ਰਾਸ਼ਟਰਪਤੀ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ ।
ਇਹ ਵੀ ਪੜ੍ਹੋ: ‘ਆਪ’ ਵਿਧਾਇਕਾਂ ਦੀ ਸ਼ਿਕਾਇਤ ਦੇ ਬਾਅਦ ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ FIR ਕੀਤੀ ਦਰਜ
ਦੱਸ ਦੇਈਏ ਕਿ ਰੂਸ ਅਤੇ ਯੂਕਰੇਨ ਵਿਚਕਾਰ ਜੰਗ ਇੱਕ ਨਵੇਂ ਪੜਾਅ ਵਿੱਚ ਦਾਖਲ ਹੋ ਰਹੀ ਹੈ । ਕੀਵ ਨੇ ਪੂਰਬ ਦੇ ਕੁਝ ਹਿੱਸਿਆਂ ‘ਤੇ ਹਮਲੇ ਨਾਲ ਰੂਸ ਨੂੰ ਵੱਡਾ ਝਟਕਾ ਦਿੱਤਾ ਹੈ। ਜਿਸ ਵਿੱਚ ਯੂਕਰੇਨੀ ਫੌਜਾਂ ਛੇ ਮਹੀਨਿਆਂ ਦੇ ਕਬਜ਼ੇ ਤੋਂ ਬਾਅਦ ਰਣਨੀਤਕ ਸ਼ਹਿਰ ਇਜ਼ੀਅਮ ਵਿੱਚ ਦਾਖਲ ਹੋਈਆਂ। ਯੂਕਰੇਨੀ ਬਲਾਂ ਨੇ ਖਾਰਕਿਵ ਖੇਤਰ ਰਾਹੀਂ ਪੂਰਬ ਵੱਲ ਇੱਕ ਨਵਾਂ ਹਮਲਾ ਸ਼ੁਰੂ ਕਰਨ ਤੋਂ ਸਿਰਫ਼ ਪੰਜ ਦਿਨ ਬਾਅਦ, ਰੂਸੀ ਬਲਾਂ ਨੂੰ ਰਣਨੀਤਕ ਪੂਰਬੀ ਸ਼ਹਿਰ ਨੂੰ ਖਾਲੀ ਕਰਨ ਲਈ ਮਜਬੂਰ ਕਰ ਦਿੱਤਾ । ਰਾਸ਼ਟਰਪਤੀ ਜ਼ੇਲੇਂਸਕੀ ਨੇ ਐਤਵਾਰ ਨੂੰ ਟੈਲੀਗ੍ਰਾਮ ‘ਤੇ ਕਿਹਾ ਕਿ ਯੂਕਰੇਨ ਦੀ ਫੌਜ ਨੇ ਖਾਰਕੀਵ ਖੇਤਰ ਵਿੱਚ ਚੱਕਾਲੋਵਸਕੇ ਦੀ ਬਸਤੀ ਨੂੰ ਆਜ਼ਾਦ ਕਰਵਾ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: