ਸੋਨਾਲੀ ਫੋਗਾਟ ਦੀ ਮੌਤ ਦੇ 25 ਦਿਨ ਬਾਅਦ ਅਖੀਰ ਸੀਬੀਆਈ ਵੱਲੋਂ ਭਾਜਪਾ ਦੀ ਮੌਤ ਦਾ ਮਾਮਲਾ ਦਰਜ ਕੀਤਾ ਗਿਆ। ਇਸ ਮਾਮਲੇ ਦੇ ਸਬੰਧ ਵਿੱਚ ਸੀਬੀਆਈ ਦੀ ਟੀਮ ਭਲਕੇ ਗੋਆ ਜਾਵੇਗੀ, ਹੁਣ ਉਮੀਦ ਹੈ ਕਿ ਇਸ ਕਤਲ ਦੀ ਗੁੱਥੀ ਨੂੰ ਜਲਦ ਹੀ ਸੁਲਝਾ ਲਿਆ ਜਾਏਗਾ। ਗੋਆ ਸਰਕਾਰ ਨੇ ਸੋਨਾਲੀ ਫੋਗਾਟ ਕਤਲਕਾਂਡ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਸਿਫਾਰਿਸ਼ ਕੀਤੀ ਸੀ, ਜਿਸ ਤੋਂ ਬਾਅਦ ਸੋਮਵਾਰ ਨੂੰ ਗ੍ਰਹਿ ਮੰਤਰਾਲੇ ਨੇ ਮਾਮਲੇ ਦੀ ਸੀਬੀਆਈ ਜਾਂਚ ਲਈ ਡੀਓਪੀਟੀ ਮੰਤਰਾਲੇ ਨੂੰ ਚਿੱਠੀ
ਸੋਨਾਲੀ ਫੋਗਾਟ ਦੀ ਮੌਤ ਦੇ ਬਾਅਦ ਤੋਂ ਹੀ ਉਸ ਦੇ ਪਰਿਵਾਰ ਵਾਲੇ ਸੀਬੀਆਈ ਜਾਂਚ ਦੀ ਮੰਗ ਕਰ ਰਹੇ ਸਨ। ਇਸ ਦੇ ਲਈ ਉਹ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਵੀ ਮਿਲੇ ਸਨ ਅਤੇ ਲਿਖਤੀ ਤੌਰ ‘ਤੇ ਆਪਣੀ ਅਰਜ਼ੀ ਦਿੱਤੀ ਸੀ। ਉਦੋਂ ਹਰਿਆਣਾ ਦੇ ਮੁੱਖ ਮੰਤਰੀ ਨੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੂੰ ਇਸ ਮਾਮਲੇ ਦੀ ਸੀਬੀਆਈ ਜਾਂਚ ਲਈ ਚਿੱਠੀ ਲਿਖੀ ਸੀ।
ਦੋ ਦਿਨ ਪਹਿਲਾਂ ਸੋਨਾਲੀ ਫੋਗਾਟ ਦੀ ਭੈਣ ਰੂਕੇਸ਼ ਨੇ ਵੀ ਸੀਬੀਆਈ ਜਾਂਚ ਦੀ ਮੰਗ ਨੂੰ ਦੁਹਰਾਉਂਦੇ ਹੋਏ ਆਪਣੀ ਭੈਣ ਦੀ ਸ਼ੱਕੀ ਮੌਤ ਪਿੱਛੇ ਸਿਆਸੀ ਐਂਗਲ ਹੋਣ ਦਾ ਸ਼ੱਕ ਜਤਾਇਆ ਸੀ। ਰੂਕੇਸ਼ ਨੇ ਕਿਹਾ ਸੀ, “ਸੱਚਾਈ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਦੀ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ। ਅਸੀਂ ਗੋਆ ਪੁਲਿਸ ਦੀ ਜਾਂਚ ਤੋਂ ਸੰਤੁਸ਼ਟ ਨਹੀਂ ਹਾਂ। ਗੋਆ ਪੁਲਿਸ ਇਸ ਮਾਮਲੇ ਦੀ ਜਾਇਦਾਦ ਦੇ ਐਂਗਲ ਤੋਂ ਜਾਂਚ ਕਰ ਰਹੀ ਹੈ। ਇਸ ਕਤਲ ਪਿੱਛੇ ਕੋਈ ਵੱਡੇ ਲੋਕਾਂ ਦਾ ਹੱਥ ਹੋ ਸਕਦਾ ਹੈ। ਸੋਨਾਲੀ ਦਾ ਕਤਲ ਸਿਆਸੀ ਆਧਾਰ ‘ਤੇ ਹੋ ਸਕਦਾ ਹੈ, ਇਸ ਲਈ ਜਾਂਚ ਹੋਣੀ ਚਾਹੀਦੀ ਹੈ।”
ਇਹ ਵੀ ਪੜ੍ਹੋ : ਰਿਸ਼ਵਤਖੋਰਾਂ ‘ਤੇ ਸ਼ਿਕੰਜਾ, ਬਟਾਲਾ ‘ਚ ਮਾਲ ਪਟਵਾਰੀ, ਮਾਨਸਾ ‘ਚ ਰਜਿਸਟਰੀ ਕਲਰਕ ਤੇ ਚੌਂਕੀਦਾਰ ਕਾਬੂ
ਉਨ੍ਹਾਂ ਨੇ ਮਾਮਲੇ ਦੀ ਸੀਬੀਆਈ ਜਾਂਚ ਲਈ ਸਰਕਾਰ ‘ਤੇ ਦਬਾਅ ਪਾਉਣ ਲਈ ਖਾਪ ਪੰਚਾਇਤਾਂ ਦਾ ਧੰਨਵਾਦ ਕੀਤਾ। ਰੂਕੇਸ਼ ਨੇ ਕਿਹਾ ਸੀ, “ਖਾਪ ਪੰਚਾਇਤਾਂ ਨੇ ਆਪਣਾ ਪੂਰਾ ਸਹਿਯੋਗ ਦਿੱਤਾ ਹੈ। ਖਾਪ ਪੰਚਾਇਤਾਂ ਕਰਕੇ ਹਰਿਆਣਾ ਅਤੇ ਗੋਆ ਦੀਆਂ ਸਰਕਾਰਾਂ ‘ਤੇ ਦਬਾਅ ਹੈ।
ਸੋਨਾਲੀ ਫੋਗਾਟ ਦੀ ਮੌਤ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਐਤਵਾਰ ਨੂੰ ਹਿਸਾਰ ‘ਚ ਖਾਪ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ ਸੀ। ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਸੋਮਵਾਰ ਨੂੰ ਸੋਨਾਲੀ ਫੋਗਾਟ ਦੀ ਮੌਤ ਦੀ ਜਾਂਚ ਲਈ ਕੇਂਦਰੀ ਜਾਂਚ ਬਿਊਰੋ (CBI) ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਦੱਸ ਦੇਈਏ ਕਿ ਸੋਨਾਲੀ ਫੋਗਾਟ ਨੂੰ ਗੋਆ ਪਹੁੰਚਣ ਦੇ ਇੱਕ ਦਿਨ ਬਾਅਦ 23 ਅਗਸਤ ਨੂੰ ਉੱਤਰੀ ਗੋਆ ਜ਼ਿਲ੍ਹੇ ਦੇ ਇੱਕ ਹਸਪਤਾਲ ਵਿੱਚ ਮ੍ਰਿਤਕ ਲਿਆਂਦਾ ਗਿਆ ਸੀ। ਇਸ ਮਾਮਲੇ ‘ਚ ਗੋਆ ਪੁਲਿਸ ਨੇ ਬਾਅਦ ‘ਚ ਕਤਲ ਦਾ ਮਾਮਲਾ ਦਰਜ ਕਰਕੇ ਸੋਨਾਲੀ ਦੇ ਪੀਏ ਸਣੇ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ।