ਸ਼ੰਘਾਈ ਸਹਿਯੋਗ ਸੰਗਠਨ (SCO) ਦੀ ਬੈਠਕ ਉਜ਼ਬੇਕਿਸਤਾਨ ਦੇ ਸਮਰਕੰਦ ‘ਚ ਸ਼ੁਰੂ ਹੋ ਗਈ ਹੈ। ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸਿਖਰ ਸੰਮੇਲਨ ਪੁੱਜੇ ਪੀਐਮ ਮੋਦੀ ਦਾ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨੇ ਸਵਾਗਤ ਕੀਤਾ। ਇਸ ਮੀਟਿੰਗ ਵਿੱਚ ਐਸਸੀਓ ਵਿੱਚ ਸੁਧਾਰ ਅਤੇ ਵਿਸਤਾਰ, ਖੇਤਰੀ ਸੁਰੱਖਿਆ, ਸਹਿਯੋਗ, ਸੰਪਰਕ ਮਜ਼ਬੂਤ ਕਰਨ ਅਤੇ ਵਪਾਰ ਨੂੰ ਉਤਸ਼ਾਹ ਦੇਣ ਬਾਰੇ ਚਰਚਾ ਕੀਤੀ ਜਾਵੇਗੀ। ਇਸ ਤੋਂ ਬਾਅਦ ਸਮਰਕੰਦ ਮੀਟਿੰਗ ਨਾਲ ਸਬੰਧਤ ਦਸਤਾਵੇਜ਼ਾਂ ‘ਤੇ ਦਸਤਖਤ ਕੀਤੇ ਜਾਣਗੇ।
PM ਮੋਦੀ 15 ਸਤੰਬਰ ਨੂੰ ਸਮਰਕੰਦ ਪਹੁੰਚੇ ਸਨ। ਮੋਦੀ ਅੱਜ ਰੂਸ ਦੇ ਰਾਸ਼ਟਰਪਤੀ ਵਾਲਿਦਮਿਰ ਪੁਤਿਨ, ਈਰਾਨ ਦੇ ਰਾਸ਼ਟਰਪਤੀ ਇਬ੍ਰਾਹਿਮ ਰਈਸ ਅਤੇ ਉਜ਼ੇਬਿਕਸਤਾਨ ਦੇ ਰਾਸ਼ਟਰਪੀ ਸ਼ਾਵਕਤ ਮਿਰਜ਼ਿਓਯੇਵ ਨਾਲ ਦੁਵੱਲੀ ਮੀਟਿੰਗ ਵੀ ਕਰਨਗੇ। ਸ਼ਾਮ ਨੂੰ ਪ੍ਰਧਾਨ ਮੰਤਰੀ ਨਵੀਂ ਦਿੱਲੀ ਲਈ ਰਵਾਨਾ ਹੋਣਗੇ।
ਪੀਐਮ ਮੋਦੀ ਦੀ ਪੁਤਿਨ ਨਾਲ ਮੁਲਾਕਾਤ ਵਿੱਚ ਦੋਵੇਂ ਨੇਤਾ ਰੂਸ-ਯੂਕਰੇਨ ਯੁੱਧ ਅਤੇ ਭੋਜਨ ਸੁਰੱਖਿਆ ਵਰਗੇ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕਰਨਗੇ। ਰੂਸ ਵੱਲੋਂ ਜਾਰੀ ਬਿਆਨ ਮੁਤਾਬਕ ਰਣਨੀਤਕ ਸਥਿਰਤਾ, ਏਸ਼ੀਆ-ਪ੍ਰਸ਼ਾਂਤ ਖੇਤਰ ਦੀ ਸਥਿਤੀ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਤਰਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਬਿਨਾਂ ਕਿਸੇ ਰੁਕਾਵਟ ਦੇ ਸਸਤੇ ਕੱਚੇ ਤੇਲ ਦੀ ਸਪਲਾਈ ਨੂੰ ਲੈ ਕੇ ਪੁਤਿਨ ਨਾਲ ਗੱਲ ਕਰ ਸਕਦੇ ਹਨ।
ਇਸ ਦੌਰਾਨ ਦਿੱਲੀ ਵਿੱਚ ਰੂਸ ਦੇ ਰਾਜਦੂਤ ਡੇਨਿਸ ਅਲੀਪੋਵ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਨੂੰ ਕੱਚੇ ਤੇਲ ਦੀ ਸਪਲਾਈ ਜਾਰੀ ਰਹੇਗੀ। ਇਹ ਇਸ ਸਾਲ ਇੱਕ ਨਵੇਂ ਰਿਕਾਰਡ ਨੂੰ ਛੂਹੇਗਾ। ਭਾਰਤ ਨੂੰ ਸਸਤੇ ਤੇਲ ਦੀ ਲੋੜ ਹੈ, ਜਦਕਿ ਰੂਸ ਨੂੰ ਨਵੇਂ ਬਾਜ਼ਾਰ ਦੀ ਲੋੜ ਹੈ।
ਵੀਡੀਓ ਲਈ ਕਲਿੱਕ ਕਰੋ -: