ਪਹਾੜਾਂ ਵਿੱਚ ਮੌਸਮ ਵਿਭਾਗ ਨੇ ਦੋ ਦਿਨਾਂ ਤੱਕ ਮੀਂਹ ਦਾ ਹਾਈ ਅਲਰਟ ਜਾਰੀ ਕੀਤਾ ਹੈ । ਮੌਸਮ ਵਿਭਾਗ ਦੇ ਹਾਈ ਅਲਰਟ ਤੋਂ ਬਾਅਦ ਰੁਦਰਪ੍ਰਯਾਗ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਕੇਂਦਰ ਅਤੇ ਉੱਤਰਾਖੰਡ ਵਿੱਚ ਇੱਕ ਤੋਂ 12 ਤੱਕ ਦੇ ਸਕੂਲ ਦੋ ਦਿਨਾਂ ਲਈ ਬੰਦ ਹਨ । ਮੌਸਮ ਵਿਭਾਗ ਦੀ ਭਵਿੱਖਬਾਣੀ ਵੀ ਸੱਚ ਸਾਬਿਤ ਹੋ ਰਹੀ ਹੈ। ਜ਼ਿਲ੍ਹੇ ਦੇ ਜ਼ਿਆਦਾਤਰ ਹਿੱਸਿਆਂ ਸਮੇਤ ਵਿਸ਼ਵ ਪ੍ਰਸਿੱਧ ਕੇਦਾਰਨਾਥ ਧਾਮ ਵਿੱਚ ਵੀ ਮੀਂਹ ਪੈ ਰਿਹਾ ਹੈ।
ਮੀਂਹ ਵਿੱਚ ਕੇਦਾਰਨਾਥ ਪਹੁੰਚਣ ਵਾਲੇ ਯਾਤਰੀਆਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਹਾਲਾਂਕਿ ਜੇ ਮੀਂਹ ਲਗਾਤਾਰ ਪੈਂਦਾ ਰਿਹਾ ਤਾਂ ਸੁਰੱਖਿਆ ਦੇ ਲਿਹਾਜ਼ ਨਾਲ ਯਾਤਰਾ ਨੂੰ ਵੀ ਰੋਕਿਆ ਜਾ ਸਕਦਾ ਹੈ । ਯਾਤਰੀਆਂ ਦੀ ਸੁਰੱਖਿਆ ਲਈ ਧਾਮ ਸਣੇ ਪੈਦਲ ਮਾਰਗਾਂ ‘ਤੇ SDRF, DDRF ਅਤੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਪਹਾੜਾਂ ਵਿੱਚ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਰੁਦਰਪ੍ਰਯਾਗ ਜ਼ਿਲ੍ਹੇ ਵਿੱਚ ਦੋ ਦਿਨਾਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ । ਮੀਂਹ ਦੇ ਅਲਰਟ ਤੋਂ ਬਾਅਦ ਪ੍ਰਸ਼ਾਸਨ ਨੇ ਅੱਜ ਅਤੇ ਭਲਕੇ ਪਹਿਲੀ ਤੋਂ 12ਵੀਂ ਜਮਾਤ ਤੱਕ ਦੇ ਸਾਰੇ ਆਂਗਣਵਾੜੀ ਕੇਂਦਰ ਅਤੇ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਸਮੇਂ ਵਿਸ਼ਵ ਪ੍ਰਸਿੱਧ ਕੇਦਾਰਨਾਥ ਧਾਮ ਦੀ ਯਾਤਰਾ ਵੀ ਚੱਲ ਰਹੀ ਹੈ। ਹਰ ਰੋਜ਼ ਦਸ ਹਜ਼ਾਰ ਤੋਂ ਵੱਧ ਸ਼ਰਧਾਲੂ ਕੇਦਾਰਨਾਥ ਪਹੁੰਚ ਰਹੇ ਹਨ।
ਇਸ ਸਬੰਧੀ ਰੁਦਰਪ੍ਰਯਾਗ ਦੇ ਐੱਸਪੀ ਆਯੁਸ਼ ਅਗਰਵਾਲ ਨੇ ਕਿਹਾ ਕਿ ਮੌਸਮ ਵਿਭਾਗ ਦੇ ਹਾਈ ਅਲਰਟ ਦੇ ਬਾਅਦ ਸਾਰੇ ਥਾਣਿਆਂ ਤੇ ਚੌਕੀਆਂ ਤੋਂ ਇਲਾਵਾ DDRF ਤੇ SDRF ਦੇ ਜਵਾਨਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਮੀਂਹ ਜ਼ਿਆਦਾ ਪੈਣ ‘ਤੇ ਯਾਤਰਾ ਨੂੰ ਰੋਕਣ ਦੀ ਗੱਲ ਤੋਂ ਇਨਕਾਰ ਵੀ ਨਹੀਂ ਕੀਤਾ ਜਾ ਸਕਦਾ ।
ਵੀਡੀਓ ਲਈ ਕਲਿੱਕ ਕਰੋ -: