ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ, ਜਿਸ ਤੋਂ ਬਾਅਦ ਅੱਜ ਉਹ ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਗਏ। ਸ਼ੁੱਕਰਵਾਰ ਨੂੰ ਜੇਲ੍ਹ ਤੋਂ ਰਿਹਾਅ ਹੋਣ ਦੌਰਾਨ ਗਾਇਕ ਨੂੰ ਐਂਟੀ ਟੈਰੋਰਿਸਟ ਫਰੰਟ ਇੰਡੀਆ ਦੇ ਕੌਮੀ ਪ੍ਰਧਾਨ ਵੀਰੇਸ਼ ਸ਼ਾਂਡਿਲਯ ਨੇ ਸਿਰੋਪਾ ਦੇ ਕੇ ਸਨਮਾਨਤ ਕੀਤਾ।
ਸ਼ਾਂਡਿਲਯ ਨੇ ਕਿਹਾ ਕਿ ਹਾਈ ਕੋਰਟ ਨੇ ਦਲੇਰ ਨੂੰ ਇਨਸਾਫ ਦਿੱਤਾ ਹੈ, ਜਿਸ ਲਈ ਅਦਾਲਤ ਦਾ ਬਹੁਤ ਬਹੁਤ ਧੰਨਵਾਦ। ਦੱਸ ਦੇਈਏ ਕਿ ਵੀਰੇਸ਼ ਸ਼ਾਂਡਿਲਯ ਤੇ ਦਲੇਰ ਮਹਿੰਦੀ ਪਿਛਲੇ 30 ਸਾਲਾਂ ਤੋਂ ਦੋਸਤ ਹਨ।
ਦੱਸ ਦੇਈਏ ਕਿ ਦਲੇਰ ਮਹਿੰਦੀ ਨੂੰ ਮਨੁੱਖੀ ਤਸਕਰੀ ਦੇ ਮਾਮਲੇ ਵਿੱਚ 2 ਸਾਲ ਦੀ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦਲੇਰ ਮਹਿੰਦੀ ਵੱਲੋਂ ਸਜ਼ਾ ਦੇ ਖਿਲਾਫ ਹਾਈਕੋਰਟ ‘ਚ ਦਾਇਰ ਕੀਤੀ ਗਈ ਅਪੀਲ ਨੂੰ ਹਾਈਕੋਰਟ ਨੇ ਸਵੀਕਾਰ ਕਰ ਲਿਆ ਹੈ। ਦੱਸ ਦੇਈਏ ਕਿ 19 ਸਾਲ ਪੁਰਾਣੇ ਮਨੁੱਖੀ ਤਸਕਰੀ ਮਾਮਲੇ ਵਿੱਚ ਪਟਿਆਲਾ ਦੀ ਹੇਠਲੀ ਅਦਾਲਤ ਨੇ ਦਲੇਰ ਮਹਿੰਦੀ ਨੂੰ ਦੋਸ਼ੀ ਕਰਾਰ ਦਿੰਦਿਆਂ 2 ਸਾਲ ਦੀ ਸਜ਼ਾ ਸੁਣਾਈ ਸੀ।
ਦਲੇਰ ਮਹਿੰਦੀ ਨੇ ਹਾਈ ਕੋਰਟ ਵਿੱਚ ਅਪੀਲ ਦਾਇਰ ਕਰਕੇ ਦੋ ਸਾਲ ਦੀ ਸਜ਼ਾ ਦੇ ਇਸ ਫੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ 19 ਸਾਲ ਪੁਰਾਣੇ ਮਨੁੱਖੀ ਤਸਕਰੀ ਮਾਮਲੇ ‘ਚ ਰਾਹਤ ਮਿਲੀ ਹੈ। ਮਹਿੰਦੀ ਪਟਿਆਲਾ ਦੀ ਉਸੇ ਜੇਲ੍ਹ ਵਿੱਚ ਬੰਦ ਹੈ, ਜਿੱਥੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੂੰ ਰੱਖਿਆ ਗਿਆ ਹੈ। ਪਰ ਹੁਣ ਅਦਾਲਤ ਦੇ ਹੁਕਮਾਂ ਤੋਂ ਬਾਅਦ ਦਲੇਰ ਮਹਿੰਦੀ ਨੂੰ ਪਟਿਆਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਜਾਰੀ ਰਹੇਗੀ।
ਇਹ ਵੀ ਪੜ੍ਹੋ : ‘ਆਪ’ MLA ਅਮਾਨਤੁੱਲਾਹ ਖਾਨ ਦੇ ਘਰ ਸਣੇ 5 ਟਿਕਾਣਿਆਂ ‘ਤੇ ਰੇਡ, ਕੈਸ਼ ਸਣੇ ਹਥਿਆਰ ਬਰਾਮਦ
ਦਲੇਰ ਮਹਿੰਦੀ ਵੱਲੋਂ ਦਾਇਰ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਸੀ, ਜਿਸ ਤੋਂ ਬਾਅਦ ਹਾਈਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 15 ਸਤੰਬਰ ਯਾਨੀ ਅੱਜ ਤੈਅ ਕੀਤੀ ਸੀ, ਜਿਸ ਤਹਿਤ ਅੱਜ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: