ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣਾ 72ਵਾਂ ਜਨਮ ਦਿਨ ਮਨਾ ਰਹੇ ਹਨ। PM ਮੋਦੀ ਦੇ ਜਨਮ ਦਿਨ ਨੂੰ ਲੈ ਕੇ ਭਾਜਪਾ ਨੇ ਕਾਫੀ ਤਿਆਰੀਆਂ ਕੀਤੀਆਂ ਹਨ। ਦੇਸ਼ ਭਰ ਵਿਚ ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਵੇਗਾ। ਇਸੇ ਦਿਨ ਜਨਮ ਦਿਨ ਮੌਕੇ ਪੀਐੱਮ ਮੋਦੀ ਨੂੰ ਵਧਾਈ ਦੇਣ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਲਿਖਿਆ-‘ਦੇਸ਼ ਦੇ ਸਾਰਿਆਂ ਦੇ ਪਿਆਰੇ ਨੇਤਾ ਤੇ ਸਾਡੇ ਸਾਰਿਆਂ ਦੇ ਪ੍ਰੇਰਣਾ ਸਰੋਤ ਪ੍ਰਧਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਜਨਮ ਦਿਨ ਦੀ ਸ਼ੁੱਭਕਾਮਨਾਵਾਂ ਦਿੰਦਾ ਹਾਂ। ਪ੍ਰਮਾਤਮਾ ਤੋਂ ਉਨ੍ਹਾਂ ਦੀ ਚੰਗੀ ਸਿਹਤ ਦੇ ਲੰਮੀ ਉਮਰ ਦੀ ਕਾਮਨਾ ਕਰਦਾ ਹਾਂ। ਮੋਦੀ ਜੀ ਨੇ ਆਪਣੀ ਭਾਰਤ ਪ੍ਰਥਮ ਦੀ ਸੋਚ ਤੇ ਗਰੀਬ ਕਲਿਆਣ ਦੇ ਸੰਕਲਪ ਤੋਂ ਅਸੰਭਵ ਕੰਮਾਂ ਨੂੰ ਸੰਭਵ ਕਰਕੇ ਦਿਖਾਇਆ ਹੈ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲਿਖਿਆ, “ਭਾਰਤ ਦੇ ਉੱਘੇ ਪ੍ਰਧਾਨ ਮੰਤਰੀ, ਸ਼੍ਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀ ਵਧਾਈ ਅਤੇ ਸ਼ੁਭਕਾਮਨਾਵਾਂ। ਉਨ੍ਹਾਂ ਨੇ ਆਪਣੀ ਅਗਵਾਈ ਨਾਲ ਦੇਸ਼ ਵਿੱਚ ਤਰੱਕੀ ਅਤੇ ਚੰਗੇ ਸ਼ਾਸਨ ਨੂੰ ਬੇਮਿਸਾਲ ਤਾਕਤ ਦਿੱਤੀ ਹੈ ਅਤੇ ਵਿਸ਼ਵ ਭਰ ਵਿੱਚ ਭਾਰਤ ਦੇ ਮਾਣ ਅਤੇ ਸਵੈ-ਮਾਣ ਨੂੰ ਨਵੀਆਂ ਉਚਾਈਆਂ ਦਿੱਤੀਆਂ ਹਨ। ਪ੍ਰਮਾਤਮਾ ਉਨ੍ਹਾਂ ਤੰਦਰੁਸਤ ਰੱਖੇ।
ਰਾਸ਼ਟਰਪਤੀ ਦ੍ਰੋਪਦੀ ਮੁਰਦੂ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਟਵੀਟ ਕਰਦਿਆਂ ਉਨ੍ਹਾਂ ਲਿਖਿਆ -“ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਅਤੇ ਸ਼ੁੱਭਕਾਮਨਾਵਾਂ। ਮੈਂ ਕਾਮਨਾ ਕਰਦੀ ਹਾਂ ਕਿ ਤੁਹਾਡੇ ਦੁਆਰਾ ਬੇਮਿਸਾਲ ਮਿਹਨਤ, ਲਗਨ ਅਤੇ ਰਚਨਾਤਮਕਤਾ ਨਾਲ ਚਲਾਇਆ ਜਾ ਰਿਹਾ ਰਾਸ਼ਟਰ ਨਿਰਮਾਣ ਅਭਿਆਨ ਤੁਹਾਡੀ ਅਗਵਾਈ ਵਿੱਚ ਅੱਗੇ ਵਧਦਾ ਰਹੇ। ਮੈਂ ਤੁਹਾਡੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕਰਦੀ ਹਾਂ। “
ਭਾਰਤ ਜੋੜੋ ਯਾਤਰਾ ‘ਤੇ ਨਿਕਲੇ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਵੀ ਪ੍ਰਧਾਨ ਮਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਰਾਹੁਲ ਗਾਂਧੀ ਨੇ ਆਪਣੇ ਟਵੀਟ ‘ਤੇ ਲਿਖਿਆ-ਪੀਐੱਮ ਮੋਦੀ ਨੂੰ ਜਨਮ ਦਿਨ ਦੀ ਵਧਾਈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਕਾਂਗਰਸ ਸਾਂਸਦ ਸ਼ਸ਼ੀ ਥਰੂਰ ਨੇ ਟਵੀਟ ਕਰਕੇ ਲਿਖਿਆ-ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਚੰਗੀ ਸਿਹਤ ਤੇ ਲੰਬੀ ਉਮਰ। ਪ੍ਰਮਾਤਮਾ ਕਰੇ ਕਿ ਉਹ ਸਾਡੇ ਦੇਸ਼ ਵਾਸੀਆਂ ਦੇ ਇੰਨੇ ਸਾਰੇ ਹਨ੍ਹੇਰੇ ਨੂੰ ਦੂਰ ਕਰਨ ਲਈ ਕੰਮ ਕਰਨ ਤੇ ਇਸ ਦੀ ਬਜਾਏ ਉਨ੍ਹਾਂ ਨੂੰ ਤਰੱਕੀ, ਵਿਕਾਸ ਤੇ ਸਮਾਜਿਕ ਸਦਭਾਵਨਾ ਦੀ ਰੌਸ਼ਨੀ ਦੇਣ ਦਾ ਕੰਮ ਕਰਨ।