ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਆਪਣਾ 72ਵਾਂ ਜਨਮ ਦਿਨ ਮਨਾ ਰਹੇ ਹਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ-‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਵਧਾਈ ਦਿੰਦਾ ਹਾਂ।’
ਇਸੇ ਤਰ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ-ਮਾਨਯੋਗ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ, ਪ੍ਰਮਾਤਮਾ ਤੁਹਾਨੂੰ ਸਾਡੇ ਦੇਸ਼ ਦੀ ਸੇਵਾ ਵਿੱਚ ਲੰਬੀ ਅਤੇ ਸਿਹਤਮੰਦ ਉਮਰ ਬਖਸ਼ੇ।
ਦੱਸ ਦੇਈਏ ਕਿ PM ਨਰਿੰਦਰ ਮੋਦੀ ਨੇ ਅੱਜ ਆਪਣੇ 72ਵੇਂ ਜਨਮਦਿਨ ਮੌਕੇ ਜੰਗਲੀ ਜੀਵ, ਵਾਤਾਵਰਨ ਤੇ ਮਹਿਲਾ ਸ਼ਕਤੀਕਰਨ, ਹੁਨਰ ਤੇ ਨੌਜਵਾਨ ਵਿਕਾਸ ਅਤੇ ਅਗਲੀ ਪੀੜ੍ਹੀ ਦੇ ਬੁਨਿਆਦੀ ਢਾਂਚੇ ਨਾਲ ਜੁੜੇ ਸਮਾਗਮਾਂ ਵਿੱਚ ਚਾਰ ਥਾਵਾਂ ’ਤੇ ਜਾਣਗੇ। ਉਹ ਮੱਧ ਪ੍ਰਦੇਸ਼ ਵਿੱਚ ਨਮੀਬੀਆ ਦੇ ਕੁਨੋ ਨੈਸ਼ਨਲ ਪਾਰਕ ਤੋਂ ਲਿਆਂਦੇ 8 ਚੀਤਿਆਂ ਨੂੰ ਜੰਗਲ ਵਿੱਚ ਛੱਡਣਗੇ।
ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “























