ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਮੂਸੇਵਾਲਾ ਕਤਲਕਾਂਡ ਵਿਚ ਕਿਸੇ ਸਿਆਸੀ ਲੀਡਰ ਦੀ ਗ੍ਰਿਫਤਾਰੀ ਵੀ ਹੋ ਸਕਦੀ ਹੈ।
ਪੰਜਾਬ ਪੁਲਿਸ ਵੱਲੋਂ ਇਸ ਕਤਲਕੇਸ ਨੂੰ ਸੁਲਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਹੁਣ ਤੱਕ ਕਈ ਗੈਂਗਸਟਰ ਫੜੇ ਜਾ ਚੁੱਕੇ ਹਨ। ਕਈਆਂ ਦਾ ਐਨਕਾਊਂਟਰ ਵੀ ਹੋ ਚੁੱਕਾ ਹੈ ਪਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਅਸਲੀ ਦੋਸ਼ੀ ਤਾਂ ਅਜੇ ਵੀ ਗ੍ਰਿਫਤ ਤੋਂ ਬਾਹਰ ਹਨ।

ਉਨ੍ਹਾਂ ਵੱਲੋਂ ਲਗਾਤਾਰ ਇਸ ਪੂਰੇ ਕਤਲਕਾਂਡ ਦੇ ਮੁੱਖ ਸਾਜ਼ਿਸ਼ ਕਰਤਾਂ ਨੂੰ ਫੜਨ ਦੀ ਮੰਗ ਕੀਤੀ ਜਾ ਰਹੀ ਹੈ। ਮੂਸੇਵਾਲਾ ਕਤਲਕਾਂਡ ਨਾਲ ਸਬੰਧਤ ਖਬਰ ਆ ਰਹੀ ਹੈ ਕਿ ਕਿਸੇ ਸਿਆਸੀ ਲੀਡਰ ਦੀ ਗ੍ਰਿਫਤਾਰੀ ਇਸ ਵਿਚ ਹੋ ਸਕਦੀ ਹੈ।
ਪਿਤਾ ਬਲੌਕਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਦੇ ਕਤਲਕਾਂਡ ਵਿੱਚ ਵੱਡੇ ਸਫੈਦਪੋਸ਼ ਵੀ ਸ਼ਾਮਿਲ ਹਨ। ਉਨ੍ਹਾਂ ਨੇ ਪਹਿਲਾਂ ਵੀ ਆਪਣੇ ਬਿਆਨ ਵਿੱਚ ਕਿਹਾ ਸੀ ਕਿ ਉਹ ਸਮਾਂ ਆਉਣ ‘ਤੇ ਉਨ੍ਹਾਂ ਵੱਡੇ ਨਾਂਮਾ ਦਾ ਖੁਲਾਸਾ ਕਰਨਗੇ। ਇਸ ਪੂਰੇ ਮਾਮਲੇ ਵਿਚ 1850 ਪੰਨਿਆ ਦੀ ਚਾਰਜਸ਼ੀਟ ਦਾਖਲ ਹੋ ਚੁੱਕੀ ਹੈ, ਸਾਰੇ ਸ਼ੂਟਰਸ ਨੂੰ ਵੀ ਕਾਬੂ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਗੈਂਗਸਟਰ ਕਪਿਲ ਪੰਡਿਤ ਨੂੰ ਵੀ ਕਾਬੂ ਕਰ ਲਿਆ ਗਿਆ ਹੈ। ਜੋ ਕਿ ਇਸ ਮਾਮਲੇ ਵਿੱਚ ਵੱਡੇ ਖੁਲਾਸੇ ਕਰ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

ਮਾਮਲੇ ਵਿਚ 35 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ ਜਿਨ੍ਹਾਂ ਵਿਚੋਂ 23 ਲੋਕ ਪੁਲਿਸ ਹਿਰਾਸਤ ਵਿਚ ਹਨ। ਦੋ ਨੂੰ ਅੰਮ੍ਰਿਤਸਰ ਵਿਚ ਐਨਕਾਊਂਟਰ ਕਰ ਦਿੱਤਾ ਗਿਆ। ਗੋਲਡੀ ਬਰਾੜ ਦੇ ਨਾਂ ਦਾ ਰੈੱਡ ਕਾਰਨਰ ਨੋਟਿਸ ਜਾਰੀ ਹੋ ਚੁੱਕਾ ਹੈ। ਜਲਦ ਹੀ ਉਸ ਨੂੰ ਭਾਰਤ ਲਿਆਂਦਾ ਜਾਵੇਗਾ। ਇਕ ਹੋਰ ਨੂੰ ਗ੍ਰਿਫਤਾਰ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ।






















