ਕੈਨੇਡਾ ਵਿਚ ਉੱਚ ਸਿੱਖਿਆ ਹਾਸਲ ਕਰਨ ਦਾ ਸੁਪਨਾ ਦੇਖ ਰਹੇ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਹਜ਼ਾਰਾ ਨੌਜਵਾਨਾਂ ਦਾ ਭਵਿੱਖ ਫਿਲਹਾਲ ਸੰਕਟ ਵਿਚ ਹੈ। ਪੰਜਾਬ ਤੇ ਗੁਆਂਢੀ ਸੂਬਾ ਹਿਮਾਚਲ ਪ੍ਰਦੇਸ਼ ਤੋਂ ਕੈਨੇਡਾ ਵਿਚ ਵੀਜ਼ਾ ਲਈ ਕੀਤੇ ਗਏ ਹਜ਼ਾਰਾਂ ਅਰਜ਼ੀਆਂ ਸਿੱਖਿਆ ਸੰਸਥਾਵਾਂ ਵਿਚ ਸੀਟਾਂ ਫੁੱਲ ਹੋਣ ਨਾਲ ਉਥੋਂ ਦੀ ਸਰਕਾਰ ਨੇ ਫਿਲਹਾਲ ਰੋਕ ਦਿੱਤੇ ਹਨ।
ਕੈਨੇਡਾ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਵਿਚ ਬੈਕਲਾਗ ਤੋਂ ਸੀਟਾਂ ਭਰੀਆਂ ਜਾ ਰਹੀਆਂ ਹਨ। ਫਿਲਹਾਲ ਭਾਰਤ ਤੇ ਖਾਸ ਕਰਕੇ ਪੰਜਾਬ-ਹਿਮਾਚਲ ਤੋਂ ਆਉਣ ਵਾਲੀਆਂ ਅਰਜ਼ੀਆਂ ‘ਤੇ ਰੋਕ ਲਗਾਈ ਗਈ ਹੈ ਜਿਸ ਦੀ ਵਜ੍ਹਾ ਤੋਂ ਸਟੂਡੈਂਟ ਵੀਜ਼ਾ ਨੂੰ ਇਜ਼ਾਜ਼ਤ ਨਹੀਂ ਮਿਲ ਰਹੀ ਹੈ। ਸੂਤਰਾਂ ਮੁਤਾਬਕ ਕੈਨੇਡਾ ਵਿਚ ਹਰ ਤਰ੍ਹਾਂ ਦੇ ਵੀਜ਼ੇ ਨੂੰ ਮਿਲਾ ਕੇ ਲਗਭਗ ਸਾਢੇ 7 ਲੱਖ ਦੀਆਂ ਅਰਜ਼ੀਆਂ ਪੈਂਡਿੰਗ ਚੱਲ ਰਹੀਆਂ ਹਨ।
ਵਿਦਿਆਰਥੀਆਂ ਨੇ ਓਟਾਵਾ ਸਥਿਤ ਭਾਰਤੀ ਹਾਈ ਕਮਿਸ਼ਨ ਵੱਲੋਂ ਕੈਨੇਡਾ ਸਰਕਾਰ ਦੇ ਅਧਿਕਾਰੀਆਂ ਤੋਂ ਉਥੋਂ ਦੀਆਂ ਯੂਨੀਵਰਸਿਟੀਆਂ ਵਿਚ ਨਾਮਜ਼ਦ ਵਿਦਿਆਰਥੀਆਂ ਦੇ ਸਾਹਮਣੇ ਆ ਰਹੀਆਂ ਸਮੱਸਿਆਵਾਂ ‘ਤੇ ਗੌਰ ਕਰਨ ਦੀ ਅਪੀਲ ਕੀਤੀ। ਇਨ੍ਹਾਂ ਵਿਚ ਕੁਝ ਵਿਦਿਆਰਥੀ ਅਜਿਹੇ ਹਨ ਜਿਨ੍ਹਾਂ ਨੂੰ ਕਾਲਜਾਂ ਵਿਚ ਦਾਖਲਾ ਤੇ ਟਿਊਸ਼ਨ ਫੀਸ ਜਮ੍ਹਾ ਕਰਵਾ ਦਿੱਤੀ ਹੈ ਤੇ ਹੁਣ ਆਪਣੇ ਵੀਜ਼ਾ ਤੇ ਵਿਦਿਆਰਥੀ ਪਰਮਿਟ ਦੀ ਪ੍ਰਕਿਰਿਆ ਵਿਚ ਦੇਰੀ ਦੀ ਵਜ੍ਹਾ ਤੋਂ ਪ੍ਰੇਸ਼ਾਨ ਹਨ।
ਬੀਤੀ ਜੁਲਾਈ ਤੱਕ ਇਸ ਸਮੱਸਿਆ ਦੇ ਹੱਲ ਦਾ ਭਰੋਸਾ ਦਿੱਤਾ ਗਿਆ ਸੀ। ਇਸ ਦੌਰਾਨ ਓਟਾਵਾ ਵਿਚ ਭਾਰੀ ਅਧਿਕਾਰੀ ਤੇ ਟੋਰਾਂਟੋ ਤੇ ਵੈਨਕੂਵਰ ਵਿਚ ਵਣਜ ਦੂਤਾਵਾਸ ਨੇ ਸਿੱਖਿਆ ਸੰਸਥਾਵਾਂ ਤੇ ਕੈਨੇਡਾ ਸਰਕਾਰ ਦੇ ਪ੍ਰਤੀਨਿਧੀਆਂ ਤੋਂ ਇਹ ਮਸਲਾ ਚੁੱਕਿਆ ਸੀ ਪਰ ਇਸ ਦਾ ਹੱਲ ਨਹੀਂ ਹੋ ਸਕਿਆ।
ਇਸ ਪ੍ਰਕਿਰਿਆ ਨੂੰ ਪੂਰਾ ਹੋਣ ਵਿਚ ਅਜੇ 6 ਮਹੀਨੇ ਦਾ ਸਮਾਂ ਹੋਰ ਲੱਗ ਸਕਦਾ ਹੈ। ਪੰਜਾਬ ਦੇ ਇਮੀਗ੍ਰੇਸ਼ਨ ਕੰਸਲਟੈਂਟ ਰਿਤੇਸ਼ ਗਰਗ ਨੇ ਦੱਸਿਆ ਕਿ ਅਰਜ਼ੀਆਂ ਜ਼ਿਆਦਾ ਹੋਣ ਕਾਰਨ ਇਹ ਸਮੱਸਿਆ ਪੇਸ਼ ਆਈ ਹੈ। ਹਰ ਸਾਲ 45 ਫੀਸਦੀ ਅਰਜ਼ੀਆਂ ਕਿਸੇ ਨਾ ਕਿਸੇ ਵਜ੍ਹਾ ਨਾਲ ਰੱਦ ਹੁੰਦੀਆਂ ਹਨ। ਜਿਨ੍ਹਾਂ ਵਿਦਿਆਰਥੀਆਂ ਨੇ ਫੀਸ ਜਮ੍ਹਾ ਕਰਵਾ ਦਿੱਤੀ ਹੈ, ਉਨ੍ਹਾਂ ਨੂੰ ਆਨਲਾਈਨ ਪੜ੍ਹਾਈ ਦੀ ਇਜਾਜ਼ਤ ਉਨ੍ਹਾਂ ਦੀਆਂ ਸੰਸਥਾਵਾਂ ਵੱਲੋਂ ਦਿ4ਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: