ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਭਾਵੇਂ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਮਦਦ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਦੇ ਕਰਜ਼ੇ ਮਾਫ ਕੀਤੇ ਜਾ ਰਹੇ ਹਨ ਪਰ ਬਾਵਜੂਦ ਇਸ ਦੇ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ ਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਰਹੇ ਹਨ।
ਅਜਿਹਾ ਹੀ ਇਕ ਮਾਮਲਾ ਦਿੜ੍ਹਬਾ ਦੇ ਪਿੰਡ ਸਮੂਰਾ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਕਿਸਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ ਅਤੇ ਆਪਣੀ ਜੀਲਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਕਿਸਾਨ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਪਤਨੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਦੋ-ਤਿੰਨ ਸਾਲਾਂ ਤੋਂ ਉਨਾਂ ਦੀ ਨਰਮੇ ਦੀ ਫਸਲ ਅਤੇ ਝੋਨੇ ਦੀ ਫਸਲ ਬਿਮਾਰੀ ਦੇ ਕਾਰਨ ਬਰਬਾਦ ਹੋ ਚੁੱਕੀ ਸੀ। ਜਿਸ ਦੇ ਕਾਰਨ ਉਸ ਦੇ ਪਤੀ ਸਤਨਾਮ ਸਿੰਘ ਉਮਰ 50 ਸਾਲ ਦੇ ਸਿਰ ਤੇ ਸਰਕਾਰੀ ਅਤੇ ਗ਼ੈਰ-ਸਰਕਾਰੀ ਕਰੀਬ ਦਸ ਲੱਖ ਦਾ ਕਰਜ਼ਾ ਚੜ੍ਹ ਗਿਆ ਸੀ।
ਇਹ ਵੀ ਪੜ੍ਹੋ : ਬਿਜਲੀ ਕਟੌਤੀ ਤੋਂ ਬਚਣ ਦਾ ਨਵਾਂ ਤਰੀਕਾ, ਦੋ ਕਿਸਾਨ ਭਰਾਵਾਂ ਨੇ ਟਰਾਲੀ ‘ਤੇ ਲਗਵਾਇਆ ਸੋਲਰ ਸਿਸਟਮ
ਕਰਜ਼ੇ ਕਾਰਨ ਸਤਨਾਮ ਸਿੰਘ ਪ੍ਰੇਸ਼ਾਨ ਰਹਿੰਦਾ ਸੀ ਤੇ ਇਸੇ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ। ਸਤਨਾਮ ਸਿੰਘ ਨੇ ਆਪਣੇ ਖੇਤ ਮੋਟਰ ਵਾਲ਼ੇ ਕੋਠੇ ਵਿੱਚ ਜਾ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਗਈ ਜਿਸ ਕਾਰਨ ਉਸ ਦੀ ਹਸਪਤਾਲ ਲਿਜਾਂਦੇ ਹੋਏ ਰਸਤੇ ਵਿੱਚ ਮੌਤ ਹੋ ਗਈ । ਪੁਲਿਸ ਨੇ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: