ਚੰਡੀਗੜ੍ਹ ਯੂਨੀਵਰਸਿਟੀ ਦੇ ਇਕ ਨਿੱਜੀ ਕਾਲਜ ਦੇ ਹੋਸਟਲ ਵਿਚ ਰਹਿਣ ਵਾਲੀ ਇਕ ਵਿਦਿਆਰਥਣ ਵੱਲੋਂ ਹੋਰ ਵਿਦਿਆਰਥੀਆਂ ਦਾ ਇਤਰਾਜ਼ਯੋਗ ਵੀਡੀਓ ਬਣਾਏ ਜਾਣ ਦੇ ਮਾਮਲੇ ਵਿਚ ਹਿਮਾਚਲ ਪੁਲਿਸ ਨੇ ਦੋਸ਼ੀ ਨੌਜਾਵਾਨ ਨੂੰ ਹਿਰਾਸਤ ਵਿਚ ਲੈ ਲਿਆ ਹੈ। ਦੋਸ਼ੀ ਨੌਜਵਾਨ ਸ਼ਿਮਲਾ ਦੇ ਰੋਹੜੂ ਵਿਚ ਬੇਕਰੀ ‘ਚ ਕੰਮ ਕਰਦਾ ਹੈ। ਪੰਜਾਬ ਪੁਲਿਸ ਦੋਸ਼ੀ ਨੌਜਵਾਨ ਨੂੰ ਗ੍ਰਿਫਤਾਰ ਕਰਨ ਲਈ ਰੋਹੜੂ ਪਹੁੰਚ ਚੁੱਕੀ ਹੈ। ਦੋਸ਼ੀ ਲੜਕਾ ਵੀਡੀਓ ਬਣਾਉਣ ਵਾਲੀ ਲੜਕੀ ਨਾਲ ਕਾਫੀ ਸਮੇਂ ਤੋਂ ਸੰਪਰਕ ਵਿਚ ਸੀ। ਦੋਸ਼ੀ ਲੜਕੀ ਵੀ ਰੋਹੜੂ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ।
ਘਟਨਾ ਨੂੰ ਲੈ ਕੇ ਵਿਦਿਆਰਥਣਾਂ ਦਾ ਗੁੱਸਾ ਵਧਦਾ ਜਾ ਰਿਹਾ ਹੈ। ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੀ ਜਾਂਚ ਦੇ ਹੁਕਮ ਦਿੱਤੇ ਸਨ। ਪੁਲਿਸ ਨੇ ਸ਼ੁਰੂਆਤੀ ਜਾਂਚ ਦੇ ਬਾਅਦ ਦੋਸ਼ੀ ਵਿਦਿਾਰਥਣ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਸੀ ਤੇ ਦੋਸ਼ੀ ਨੌਜਵਾਨ ਨੂੰ ਫੜਨ ਲਈ ਹਿਮਾਚਲ ਪ੍ਰਦੇਸ਼ ਵਿਚ ਇਕ ਟੀਮ ਭੇਜੀ ਸੀ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਹਿਮਾਚਲ ਦੇ ਡੀਜੀਪੀ ਸੰਜੇ ਕੁੰਡੂ ਨੇ ਦੋਸ਼ੀ ਨੌਜਵਾਨ ਦੀ ਗ੍ਰਿਫਤਾਰੀ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਸੀ ਕਿ ਚੰਡੀਗੜ੍ਹ ਯੂਨੀਵਰਸਿਟੀ ਕੇਸ ਵਿਚ ਹਿਮਾਚਲ ਪ੍ਰਦੇਸ਼ ਪੁਲਿਸ ਨੇ ਪੰਜਾਬ ਪੁਲਿਸ ਦੀ ਅਪੀਲ ‘ਤੇ ਸੰਵੇਦਨਸ਼ੀਲਤਾ ਤੇ ਪੇਸ਼ਵਰ ਰਵੱਈਆ ਦਿਖਾਉਂਦੇ ਹੋਏ ਦੋਸ਼ੀ ਨੂੰ ਫੜ ਲਿਆ। ਸ਼ਿਮਲਾ ਦੀ ਐੱਸ ਪੀ. ਡਾ. ਮੋਨਿਕਾ ਤੇ ਉਨ੍ਹਾਂ ਦੀ ਟੀਮ ਨੇ ਇਸ ਬੇਹਤਰੀਨ ਪੇਸ਼ੇਵਰ ਕੰਮ ਲਈ ਵਧਾਈ ਦਿੱਤੀ।