ਪਾਕਿਸਤਾਨ ਤੇ ਅਫਗਾਨਿਸਤਾਨ ਵਿਚ ਪੋਲੀਓ ਦਾ ਪ੍ਰਕੋਪ ਵਧਣ ਦੀਆਂ ਖਬਰਾਂ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਪਲੱਸ ਪੋਲੀਓ ਦੀਆਂ ਦੋ ਬੂੰਦਾਂ ਪਿਲਾਏ ਜਾਣਾ ਜ਼ਰੂਰੀ ਕਰ ਦਿੱਤਾ ਗਿਆ ਹੈ।
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂ ਡਾ. ਸ਼ਾਲੂ ਅਗਰਵਾਲ ਪ੍ਰਧਾਨ ਰੋਟਰੀ ਕਲੱਬ ਅੰਮ੍ਰਿਤਸਰ, ਡਾ. ਸੰਦੀਪ ਅਗਰਵਾਲ, ਨਿਤਿਨ ਅਗਰਵਾਲ, ਰਣਬੀਰ ਸਿੰਘ, ਸਰਬਪਾਲ ਸਿੰਘ, ਹਰਪ੍ਰੀਤ ਸਿੰਘ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਨੇ ਭਾਰਤ ਨੂੰ ਪੋਲੀਓ ਮੁਕਤ ਐਲਾਨਿਆ ਹੈ ਫਿਰ ਵੀ ਦੇਸ਼ ਵਿਚ 0 ਤੋਂ ਲੈ ਕੇ 5 ਸਾਲ ਤੱਕ ਦੀ ਉਮਰ ਦੇ ਬਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਂਦੀਆਂ ਹਨ।
ਪਾਕਿਸਤਾਨ ਤੇ ਅਫਗਾਨਿਸਤਾਨ ਦੇ ਪੋਲੀਓ ਮੁਕਤ ਨਾ ਹੋਣ ਕਾਰਨ ਡੇਰਾ ਬਾਬਾ ਨਾਨਕ ਸ਼ਰਧਾਲੂਆਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਾਕਿਸਤਾਨ ਨੂੰ ਜਾਣ ਵਾਲੇ ਹਰੇਕ ਸ਼ਰਧਾਲੂ ਨੂੰ ਪੋਲੀਓ ਦੀਆਂ ਦੋ ਬੂੰਦਾਂ ਪਿਲਾਈਆਂ ਜਾਂਦੀਆਂ ਹਨ। ਕਾਰੀਡੋਰ ‘ਤੇ ਸ਼ਰਧਾਲੂਆਂ ਲਈ 10,000 ਪਲੱਸ ਪੋਲੀਓ ਬੂੰਦਾਂ ਦੀ ਡੋਜ਼ ਭੇਜ ਗਈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਆਸ-ਪਾਸ ਦੀ ਸਫਾਈ ਤੋਂ ਇਲਾਵਾ ਲੰਗਰ ਹਾਲ ਵਿਚ ਭਾਂਡਿਆਂ ਦੀ ਸਫਾਈ ਲਈ ਆਧੁਨਿਕ ਮਸ਼ੀਨਾਂ ਵਰਤੀਆਂ ਜਾਂਦੀਆਂ ਹਨ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸਫਾਈ ਸਬੰਧੀ ਸਹੀ ਪ੍ਰਬੰਧ ਕੀਤੇ ਗਏ ਹਨ।