ਸ਼ਸ਼ੀ ਥਰੂਰ ਪਾਰਟੀ ਪ੍ਰਧਾਨ ਅਹੁਦੇ ਦਾ ਚੋਣ ਲੜ ਸਕਦੇ ਹਨ। ਸੂਤਰਾਂ ਨੇ ਦੱਸਿਆ ਕਿ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਸ਼ਸ਼ੀ ਥਰੂਰ ਨੂੰ ਪਾਰਟੀ ਪ੍ਰਧਾਨ ਅਹੁਦੇ ਲਈ ਚੋਣ ਲੜਨ ਦੀ ਮਨਜ਼ੂਰੀ ਦੇ ਦਿੱਤੀ ਹੈ। ਸ਼ਸ਼ੀ ਥਰੂਰ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਬੈਠਕ ਦੇ ਬਾਅਦ ਸੋਨੀਆ ਗਾਂਧੀ ਨੇ ਥਰੂਰ ਨੂੰ ਚੋਣ ਲੜਨ ਦੀ ਮਨਜ਼ੂਰੀ ਦਿੱਤੀ ਤੇ ਕਿਹਾ ਕਿ ਥਰੂਰ ਪਾਰਟੀ ਦੇ ਅੰਦਰੂਨੀ ਲੋਕਤੰਤਰ ਨੂੰ ਮਜ਼ਬੂਤ ਬਣਾ ਸਕਦੇ ਹਨ। ਸੋਨੀਆ ਗਾਂਧੀ ਦਾ ਕਹਿਣਾ ਹੈ ਕਿ ਪਾਰਟੀ ਦਾ ਕੋਈ ਵੀ ਮੈਂਬਰ ਇਸ ਵਿਚ ਹਿੱਸਾ ਲੈ ਸਕਦਾ ਹੈ।
ਇਸ ਮੁੱਦੇ ‘ਤੇ ਕਾਂਗਰਸ ਦੇ ਸੀਨੀਅਰ ਨੇਤਾ ਜੈਰਾਮ ਰਮੇਸ਼ ਨੇ ਕਿਹਾ ਕਿ ਜੋ ਕੋਈ ਵੀ ਪ੍ਰਧਾਨ ਅਹੁਦੇ ਲਈ ਚੋਣ ਲੜਨਾ ਚਾਹੁੰਦਾ ਹੈ, ਉਹ ਆਜ਼ਾਦ ਹੈ। ਇਸ ਚੋਣ ਵਿਚ ਹਿੱਸਾ ਲੈਣ ਲਈ ਸਾਰੇ ਮੈਂਬਰਾਂ ਦਾ ਸਵਾਗਤ ਹੈ। ਸੋਨੀਆ ਤੇ ਰਾਹੁਲ ਗਾਂਧੀ ਵੀ ਲਗਾਤਾਰ ਪਾਰਟੀ ਦੇ ਅੰਦਰ ਲੋਕਤੰਤਰ ਨੂੰ ਮਜ਼ਬੂਤ ਕਰਨ ਦੀ ਹਮਾਇਤ ਕਰਦੇ ਰਹੇ ਹਨ। ਕਾਂਗਰਸ ਪ੍ਰਧਾਨ ਅਹੁਦੇ ਦੀ ਚੋਣ ਖੁੱਲ੍ਹੀ, ਲੋਕਤਾਂਤ੍ਰਿਕ ਤੇ ਪਾਦਰਸ਼ੀ ਪ੍ਰਕਿਰਿਆ ਹੈ। ਇਸ ਲਈ ਕਿਸੇ ਦੀ ਇਜਾਜ਼ਤ ਦੀ ਲੋੜ ਨਹੀਂ ਹੈ।
ਸ਼ਸ਼ੀ ਥਰੂਰ ਨੇ ਸੋਮਵਾਰ ਨੂੰ ਪਾਰਟੀ ਦੇ ਨੌਜਵਾਨ ਮੈਂਬਰਾਂ ਦੁਆਰਾ ਉਸਾਰੂ ਸੁਧਾਰਾਂ ਦੀ ਮੰਗ ਵਾਲੀ ਪਟੀਸ਼ਨ ਦਾਇਰ ਕੀਤੀ ਅਤੇ ਕਿਹਾ ਕਿ ਪ੍ਰਧਾਨ ਦੇ ਅਹੁਦੇ ਲਈ ਹਰੇਕ ਉਮੀਦਵਾਰ ਨੂੰ ਇਹ ਵਾਅਦਾ ਕਰਨਾ ਚਾਹੀਦਾ ਹੈ ਕਿ ਉਹ ਚੁਣੇ ਜਾਣ ‘ਤੇ ‘ਉਦੈਪੁਰ ਨਵਸੰਕਲਪ’ ਨੂੰ ਪੂਰੀ ਤਰ੍ਹਾਂ ਲਾਗੂ ਕਰੇਗਾ।
ਥਰੂਰ ਨੇ ਉਕਤ ਪਟੀਸ਼ਨ ‘ਤੇ ਕਿਹਾ ਕਿ ਮੈਂ ਉਸ ਪਟੀਸ਼ਨ ਦਾ ਸੁਆਗਤ ਕਰਦਾ ਹਾਂ ਜੋ ਕਾਂਗਰਸ ਦੇ ਨੌਜਵਾਨ ਮੈਂਬਰਾਂ ਦੇ ਇੱਕ ਸਮੂਹ ਦੁਆਰਾ ਪ੍ਰਸਾਰਿਤ ਕੀਤੀ ਜਾ ਰਹੀ ਹੈ। ਇਹ ਪਾਰਟੀ ਅੰਦਰ ਉਸਾਰੂ ਸੁਧਾਰਾਂ ਦੀ ਮੰਗ ਕਰਦਾ ਹੈ। ਇਸ ‘ਤੇ ਹੁਣ ਤੱਕ 650 ਤੋਂ ਵੱਧ ਲੋਕਾਂ ਨੇ ਦਸਤਖਤ ਕੀਤੇ ਹਨ। ਮੈਂ ਇਸਦੀ ਵਕਾਲਤ ਕਰਕੇ ਖੁਸ਼ ਹਾਂ।
ਵੀਡੀਓ ਲਈ ਕਲਿੱਕ ਕਰੋ -: