ਪੰਜਾਬ ਵਿੱਚ ਵੱਡੀ ਗੈਂਗ ਵਾਰ ਹੋਣ ਦਾ ਖਦਸ਼ਾ ਵਧਾ ਜਾ ਰਹੀ ਹੈ। ਰਾਜਸਥਾਨ ਦੇ ਨਾਗੌਰ ‘ਚ ਦਿਨ-ਦਿਹਾੜੇ ਸੰਦੀਪ ਬਿਸ਼ਨੋਈ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਦਕਿ ਉਸ ਦੇ ਦੋ ਸਾਥੀ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਹੁਣ ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ ‘ਤੇ ਪੋਸਟ ਲਿਖ ਕੇ ਸੰਦੀਪ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਬੰਬੀਹਾ ਗੈਂਗ ਨੇ ਸੁਲਤਾਨ ਦਵਿੰਦਰ ਬੰਬੀਹਾ ਫੇਸਬੁੱਕ ਅਕਾਊਂਟ ਤੋਂ ਪੋਸਟ ਪਾ ਕੇ ਕਿਹਾ ਕਿ ਸੰਦੀਪ ਦਾ ਕੰਮ ਹੋ ਗਿਆ। ਇਹ ਕੰਮ ਸਾਡੇ ਸ਼ੇਰ ਭਰਾਵਾਂ ਨੇ ਕੀਤਾ ਹੈ। ਅੱਗੇ ਹੁਣ ਆਉਣ ਵਾਲੇ ਸਮੇਂ ‘ਚ ਲਾਰੈਂਸ, ਜੱਗੂ ਤੇ ਗੋਲਡੀ ਦਾ ਵੀ ਇਹੀ ਹਾਲ ਹੋਵੇਗਾ, ਪੱਕਾ। ਵੇਖਦੇ ਜਾਓ ਤੇ ਉਡੀਕ ਕਰੋ। ਇਹ ਤਿੰਨੋਂ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀ ਨੇ। ਬੰਬੀਹਾ ਗੈਂਗ ਦੀ ਇਸ ਪੋਸਟ ਨੇ ਹੁਣ ਪੰਜਾਬ ਪੁਲਿਸ ਲਈ ਵੱਡੀ ਸਿਰਦਰਦੀ ਖੜ੍ਹੀ ਕਰ ਦਿੱਤੀ ਹੈ।
ਇਸ ਵੇਲੇ ਲਾਰੈਂਸ ਅਤੇ ਜੱਗੂ ਦੋਵੇਂ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹਨ। ਗੈਂਗਸਟਰ ਗੋਲਡੀ ਬਰਾੜ ਕੈਨੇਡਾ ‘ਚ ਲੁਕਿਆ ਬੈਠਾ ਹੈ। ਬੰਬੀਹਾ ਗੈਂਗ ਨੇ ਪਹਿਲਾਂ ਹੀ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦਾ ਨਾਂ ਉਨ੍ਹਾਂ ਦੇ ਗੈਂਗ ਨਾਲ ਜ਼ਬਰਦਸਤੀ ਜੋੜਿਆ ਗਿਆ ਸੀ ਅਤੇ ਇਸ ਲਈ ਲਾਰੈਂਸ ਗੈਂਗ ਨੇ ਉਸ ਦਾ ਕਤਲ ਕੀਤਾ ਸੀ। ਜੇ ਹੁਣ ਨਾਂ ਜੁੜ ਗਿਆ ਤਾਂ ਉਹ ਆਪਣੇ ਭਰਾ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਜ਼ਰੂਰ ਲਵੇਗਾ।
ਪਹਿਲਾਂ ਹੀ ਕੇਂਦਰ ਸਰਕਾਰ ਦੀਆਂ ਜਾਂਚ ਏਜੰਸੀਆਂ ਪੰਜਾਬ ਪੁਲਿਸ ਨੂੰ ਇਨਪੁਟ ਦੇ ਚੁੱਕੀਆਂ ਹਨ ਕਿ ਪੰਜਾਬ ਵਿੱਚ ਵੱਡੀ ਗੈਂਗ ਵਾਰ ਹੋਣ ਦੀ ਪੂਰੀ ਸੰਭਾਵਨਾ ਹੈ। ਇਸ ਇਨਪੁਟ ਤੋਂ ਬਾਅਦ ਪੰਜਾਬ ਪੁਲਿਸ ਵੀ ਅਲਰਟ ਹੈ।
ਇਹ ਵੀ ਪੜ੍ਹੋ : ਪ੍ਰਨੀਤ ਕੌਰ ਦੇ BJP ਜੁਆਇਨ ਨਾ ਕਰਨ ‘ਤੇ ਕੈਪਟਨ ਬੋਲੇ-‘ਜ਼ਰੂਰੀ ਨਹੀਂ ਕਿ ਪਤਨੀ ਉਹੀ ਕਰੇ ਜੋ ਪਤੀ ਕਰਦਾ ਹੈ’
ਦੱਸ ਦੇਈਏ ਕਿ ਗੈਂਗਸਟਰ ਸੰਦੀਪ ਬਿਸ਼ਨੋਈ ਨੂੰ ਰਾਜਸਥਾਨ ਦੇ ਨਾਗੌਰ ਕੋਰਟ ਕੰਪਲੈਕਸ ‘ਚ ਸੋਮਵਾਰ ਨੂੰ ਦਿਨ-ਦਿਹਾੜੇ ਪੁਲਿਸ ਦੇ ਸਾਹਮਣੇ ਸ਼ੂਟਰਾਂ ਨੇ ਗੋਲੀ ਮਾਰ ਦਿੱਤੀ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ ਹਨ। ਕਤਲ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਨਾਗੌਰ ਪੁਲਿਸ ਨੇ ਸੰਦੀਪ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ। ਇਸ ਦੌਰਾਨ ਬਾਈਕ ‘ਤੇ ਆਏ ਸ਼ੂਟਰਾਂ ਨੇ ਉਸ ਨੂੰ ਗੋਲੀਆਂ ਨਾਲ ਭੁੰਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਗੋਲੀ ਚਲਾਉਣ ਵਾਲੇ ਹਰਿਆਣਾ ਦੇ ਰਹਿਣ ਵਾਲੇ ਸਨ। ਕਰੀਬ 9 ਗੋਲੀਆਂ ਚਲਾਈਆਂ ਗਈਆਂ।
ਵੀਡੀਓ ਲਈ ਕਲਿੱਕ ਕਰੋ -: