‘ਆਪ’ ਦੀ ਮਾਨ ਸਰਕਾਰ ਨੇ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ‘ਚ ਭਰੋਸੇ ਦੇ ਵੋਟ ਤੋਂ ਪਹਿਲਾਂ ਅੱਜ ਕੈਬਨਿਟ ਮੀਟਿੰਗ ਬੁਲਾਈ ਹੈ। ਇਸ ‘ਚ ਵਿਧਾਨ ਸਭਾ ‘ਚ ਭਰੋਸੇ ਦਾ ਵੋਟ ਹਾਸਲ ਕਰਨ ਤੋਂ ਇਲਾਵਾ ‘ਆਪ’ ਦੇ ਮੰਤਰੀ ਪਾਰਟੀ ‘ਤੇ ਲੱਗੇ ਹੋਰ ਦੋਸ਼ਾਂ ਦਾ ਜਵਾਬ ਦੇਣ ਦੀ ਰਣਨੀਤੀ ਵੀ ਬਣਾਉਣਗੇ।
ਮੁੱਖ ਮੰਤਰੀ ਨੇ ਵੀਡੀਓ ਜਾਰੀ ਕਰਕੇ ਦੱਸਿਆ ਹੈ ਕਿ ਵਿਰੋਧੀ ਧਿਰ ਵੱਲੋਂ ‘ਆਪ’ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਕੋਈ ਵੀ ਵਿਧਾਇਕ ਲਾਲਚ ਵਿੱਚ ਨਹੀਂ ਆਇਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਸਰਕਾਰ ਵੀ ਭਾਜਪਾ ‘ਤੇ ‘ਆਪ’ ਵਿਧਾਇਕਾਂ ਨੂੰ ਖਰੀਦਣ ਦਾ ਦੋਸ਼ ਲਾਉਂਦਿਆਂ ਦਿੱਲੀ ‘ਚ ਭਰੋਸੇ ਦਾ ਵੋਟ ਲੈ ਕੇ ਆਈ ਸੀ।
ਸੀ.ਐੱਮ. ਮਾਨ ਨੇ ਵੀਡੀਓ ਵਿੱਚ ਕਿਹਾ ਕਿ ਵਿਸ਼ਵਾਸ ਅਜਿਹੀ ਚੀਜ਼ ਹੈ ਜਿਸ ਦੀ ਦੁਨੀਆ ਦੀ ਕਿਸੇ ਵੀ ਕਰੰਸੀ ‘ਚ ਕੋਈ ਕੀਮਤ ਨਹੀਂ ਹੈ ਅਤੇ ਅਸੀਂ ਇਸ ਵਿਸ਼ਵਾਸ ਨੂੰ ਕਾਇਮ ਰੱਖਾਂਗੇ। ਇਸ ਵਿਸ਼ਵਾਸ ਨੂੰ ਕਾਨੂੰਨੀ ਤੌਰ ‘ਤੇ ਪੇਸ਼ ਕਰਨ ਲਈ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ।
ਇਹ ਵੀ ਪੜ੍ਹੋ : ਜੇਲ੍ਹ ਤੋਂ ਛੁੱਟਣ ਮਗਰੋਂ ਦਲੇਰ ਮਹਿੰਦੀ ਨੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੀਤਾ ਗੁਰੂ ਦਾ ਸ਼ੁਕਰਾਨਾ
ਮੁੱਖ ਮੰਤਰੀ ਨੇ ਕਿਹਾ ਕਿ ਇਸ ਸੈਸ਼ਨ ਵਿੱਚ ਅਸੀਂ ਦਿਖਾਵਾਂਗੇ ਕਿ ਲੋਕਾਂ ਦੇ ਚੁਣੇ ਹੋਏ ਵਿਧਾਇਕ ਪੰਜਾਬ ਦੇ ਮਾਣ ਲਈ ਕਿਸੇ ਲਾਲਚ ਵਿੱਚ ਨਹੀਂ ਆਉਣਗੇ ਅਤੇ ਲੋਕਾਂ ਦੇ ਸੁਪਨੇ ਨੂੰ ਪੂਰਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸੈਸ਼ਨ ਵਿੱਚ ਅਸੀਂ ਭਰੋਸੇ ਦਾ ਵੋਟ ਲੈ ਕੇ ਆਵਾਂਗੇ ਜਿਸ ਵਿੱਚ ਅਸੀਂ ਦਿਖਾਵਾਂਗੇ ਕਿ ਲੋਕ ਆਪਣੀ ਚੁਣੀ ਹੋਈ ਸਰਕਾਰ ਵਿੱਚ ਕਿੰਨਾ ਭਰੋਸਾ ਕਰਦੇ ਹਨ।
ਵੀਡੀਓ ਲਈ ਕਲਿੱਕ ਕਰੋ -: