ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਫਸਲ ਦੀ ਖਰੀਦ ਲਈ ਤਿਆਰ ਹੈ। ਇਸ ਦੇ ਲਈ ਖਰੀਦ ਪ੍ਰਬੰਧਾਂ ਦੀਆਂ ਤਿਆਰੀਆਂ ‘ਤੇ ਮੁੱਖ ਮੰਤਰੀ ਦਾ ਹਾਈ ਲੈਵਲ ਮੰਥਨ ਕੀਤਾ। ਸੀ.ਐੱਮ. ਮਾਨ ਨੇ ਮੰਤਰੀਆਂ ਤੇ ਅਫਸਰਾਂ ਨਾਲ ਇਸ ਦੀ ਮੀਖਿਆ ਮੀਟਿੰਗ ਕੀਤੀ।
ਇਹ ਵੀ ਪੜ੍ਹੋ : ਸਾੜੀ ‘ਚ ਫੁਟਬਾਲ ਖੇਡਣ ਮੈਦਾਨ ‘ਚ ਉਤਰੀ ਮਹੁਆ ਮਿਤਰਾ, ਵਾਇਰਲ ਹੋ ਰਹੀਆਂ ਤਸਵੀਰਾਂ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਏਗਾ, ਉਨ੍ਹਾਂ ਕਿਹਾ ਕਿ ਅੰਨਦਾਤੇ ਨੂੰ ਮੰਡੀਆਂ ਵਿੱਚ ਰੁਲਣ ਨਹੀਂ ਦਿਆਂਗੇ। ਇਸ ਵਾਰ ਮੰਡੀਆਂ ਵਿੱਚ 191 ਲੱਖ ਮੈਟ੍ਰਿਕ ਟਨ ਫਸਲ ਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਮੈਂ ਖੁਦ ਮੰਡੀਆਂ ਵਿੱਚ ਜਾ ਕੇ ਵੀ ਤਿਆਰੀਆਂ ਦਾ ਜਾਇਜ਼ਾ ਲਿਆੰਗਾ। ਉਨ੍ਹਾਂ ਕਿਹਾ 1 ਅਕਤੂਬਰ ਤੋਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -: