ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬੇ-ਭਰੋਸਗੀ ਮਤੇ ਦੇ ਡਰਾਮੇ ਨਾਲ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਪੰਡ ਹੋਰ ਭਾਰੀ ਕਰ ਰਹੀ ਹੈ।
ਜਾਰੀ ਪ੍ਰੈਸ ਬਿਆਨ ਵਿੱਚ ਸ. ਗੜ੍ਹੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜੋ ਇਕ ਦਿਨ ਦਾ ਵਿਸ਼ੇਸ਼ ਵਿਧਾਨ ਸਭਾ ਦਾ ਸੈਸ਼ਨ ਭਰੋਸਗੀ ਪੇਸ਼ ਕਰਨ ਲਈ ਬੁਲਾਇਆ ਹੈ ਉਹ ਸਿਰਫ ਡਰਾਮਾ ਹੈ। ਉਨ੍ਹਾਂ ਕਿਹਾ ਕਿ ਇਕ ਦਿਨ ਦੇ ਵਿਸ਼ੇਸ਼ ਸੈਸ਼ਨ ਉਤੇ ਆਉਣ ਵਾਲਾ ਲੱਖਾਂ ਰੁਪਏ ਦਾ ਬੋਝ ਪੰਜਾਬੀਆਂ ਉਤੇ ਪਵੇਗਾ ਜਦੋਂਕਿ ਆਮ ਆਦਮੀ ਪਾਰਟੀ ਆਪਣੇ ਆਪ ਵਿੱਚੋਂ ਭਰੋਸਾ ਗਵਾਉਂਦੀ ਜਾ ਰਹੀ ਹੈ, ਇਸ ਲਈ ਐਪ ਪਾਰਟੀ ਨੂੰ ਇਹ ਸਿੱਧ ਕਰਨਾ ਪੈ ਰਿਹਾ ਹੈ ਕਿ ਉਨ੍ਹਾਂ ਦੇ ਵਿਧਾਇਕ ਵਿਕੇ ਨਹੀਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਡਰਾਮੇ ਕਰਨ ਦੀ ਬਜਾਏ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਕੇ ਲੋਕਾਂ ਵਿੱਚ ਆਪਣਾ ਭਰੋਸਾ ਬਣਾਵੇਂ।
ਵੀਡੀਓ ਲਈ ਕਲਿੱਕ ਕਰੋ -: