ਐਸ.ਏ.ਐਸ.ਨਗਰ : ਮੁੱਖ ਮੰਤਰੀ ਸ.ਭਗਵੰਤ ਮਾਨ ਵੱਲੋਂ ਤਰਸ ਦੇ ਆਧਾਰ ‘ਤੇ ਨੌਕਰੀ ਦੇ ਸਾਰੇ ਕੇਸ ਨਿਪਟਾਉਣ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਅਜਿਹੇ 27 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਸਿੱਖਿਆ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਜ਼ਬੂਤ ਰਾਸ਼ਟਰ ਅਤੇ ਉੱਜਵਲ ਭਵਿੱਖ ਬਣਾਉਣ ਲਈ ਸਿੱਖਿਆ ਬਹੁਤ ਜ਼ਰੂਰੀ ਹੈ। ਸਿੱਖਿਆ ਸਮਾਜ ਦੀ ਸੇਵਾ ਕਰਨ ਦਾ ਸਭ ਤੋਂ ਵਧੀਆ ਤਰੀਕਾ ਹੈ। ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਈਮਾਨਦਾਰੀ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਬੈਂਸ ਨੇ ਕਿਹਾ ਕਿ ਤੁਸੀਂ ਸਾਰਿਆਂ ਨੇ ਆਪਣਿਆਂ ਨੂੰ ਗੁਆ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ ‘ਤੇ ਸਰਕਾਰੀ ਨੌਕਰੀ ਪ੍ਰਾਪਤ ਕਰਕੇ ਤੁਹਾਡੇ ‘ਤੇ ਉਸੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਦੀ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਣ ਲਈ ਸਾਨੂੰ ਸਾਰਿਆਂ ਨੂੰ ਇੱਕ ਪਰਿਵਾਰ ਵਜੋਂ ਮਿਲ ਕੇ ਕੰਮ ਕਰਨਾ ਹੋਵੇਗਾ। ਇਸ ਮੌਕੇ ਇਕ ਉਮੀਦਵਾਰ ਨੂੰ ਮੈਥ ਮਿਸਟ੍ਰੈਸ, 6 ਨੂੰ ਕਲਰਕ, 3 ਨੂੰ ਐੱਸ.ਐੱਲ.ਏ. , 12 ਚਪੜਾਸੀ, 4 ਚੌਕੀਦਾਰ ਅਤੇ 1 ਸਫ਼ਾਈ ਕਰਮਚਾਰੀ ਦਾ ਨਿਯੁਕਤੀ ਪੱਤਰ ਸੌਂਪਿਆ ਗਿਆ। ਇਸ ਮੌਕੇ ਡੀਪੀਆਈ ਕੁਲਜੀਤ ਸਿੰਘ ਮਾਹੀ ਅਤੇ ਸਕੂਲ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।