ਪੰਜਾਬ ਕਾਂਗਰਸ ਨੇ ਰਾਹੁਲ ਗਾਂਧੀ ਨੂੰ ਰਾਸ਼ਟਰੀ ਪ੍ਰਧਾਨ ਬਣਾਉਣ ਦੇ ਪ੍ਰਸਤਾਵ ਨੂੰ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ। 290 ਡੈਲੀਗੇਟਸ ਨੇ ਬੈਠਕ ਕੀਤੀ। ਇਸ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ, ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਰਿਟਰਨਿੰਗ ਆਫਿਸਰ ਮਾਨਿਕ ਰਾਓ ਠਾਕਰੇ ਤੇ ਏਪੀਆਰਓ ਜਤਿੰਦਰ ਸਿੰਘ ਸਣੇ ਹੋਰ ਮੌਜੂਦ ਸਨ।
ਡੈਲੀਗੇਟਸ ਵੱਲੋਂ ਇਕ ਹੋਰ ਪ੍ਰਸਤਾਵ ਵੀ ਪਾਸ ਕੀਤਾ ਗਿਆ। ਇਸ ਵਿਚ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰਾਂ, ਡੈਲੀਗੇਟਸ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਦੀ ਨਿਯੁਕਤੀ ਲਈ ਰਜਿਸਟਰਡ ਕੀਤਾ ਗਿਆ।
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਦੋਵੇਂ ਪ੍ਰਸਤਾਵ ਸਰਬ ਸੰਮਤੀ ਨਾਲ ਪਾਸ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਡੈਲੀਗੇਟਸ ਇਹ ਮਹਿਸੂਸ ਕਰਦੇ ਹਨ ਕਿ ਰਾਸ਼ਟਰੀ ਪਧਰ ‘ਤੇ ਕਾਂਗਰਸ ਪਾਰਟੀ ਦੀ ਵਾਂਗਡੋਰ ਸੰਭਾਲਣ ਲਈ ਸਭ ਤੋਂ ਸਹੀ ਲੀਡਰਸ਼ਿਪ ਰਾਹੁਲ ਗਾਂਧੀ ਦੀ ਹੈ।
ਇਹ ਵੀ ਪੜ੍ਹੋ : 2 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਵਿਜੀਲੈਂਸ ਨੇ ਹੌਲਦਾਰ ਖਿਲਾਫ ਮਾਮਲਾ ਕੀਤਾ ਦਰਜ
ਕਾਂਗਰਸੀ ਨੇਤਾਵਾਂ ਖਿਲਾਫ ਕੇਸ ਦਰਜ ਕਰਨ ਸਬੰਧੀ ਇਕ ਸਵਾਲ ਦੇ ਜਵਾਬ ਵਿਚ ਰਾਜਾ ਵੜਿੰਗ ਨੇ ਕਿਹਾ ਕਿ ਪਾਰਟੀ ਸਾਰੇ ਨੇਤਾਵਾਂ ਦੇ ਨਾਲ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਨ੍ਹਾਂ ਖਿਲਾਫ ਬਦਲੇ ਦੀ ਰਾਜਨੀਤੀ ਤਹਿਤ ਕਾਰਵਾਈ ਕੀਤੀ ਹੈ। ਉਨ੍ਹਾਂ ਨੂੰ ਨਿਆਂ ਪਾਲਿਕਾ ਤੇ ਪੰਜਾਬ ਦੇ ਲੋਕਾਂ ‘ਤੇ ਪੂਰਾ ਭਰੋਸਾ ਹੈ, ਜੋ ਇਹ ਜਾਣਦੇ ਹਨ ਕਿ ਆਪ ਸਿਆਸੀ ਬਦਲਾਖੋਰੀ ਦੀ ਰਣਨੀਤੀ ‘ਤੇ ਕੰਮ ਕਰ ਰਹੀ ਹੈ। ਉਸ ਦਾ ਉਦੇਸ਼ ਆਪਣੀ ਅਸਫਲਤਾ ਨਾਲ ਲੋਕਾਂ ਦਾ ਭਟਕਾਉਣਾ ਹੈ।