ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ 92 ਵਿਧਾਇਕ ਵੀਰਵਾਰ ਨੂੰ ਵਿਧਾਨ ਸਭਾ ਤੋਂ ਰਾਜਭਵਨ ਚੰਡੀਗੜ੍ਹ ਤੱਕ ਮਾਰਚ ਕਰਨਗੇ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫ਼ੈਸਲਾ ਰੱਦ ਕੀਤੇ ਜਾਣ ਤੋਂ ਬਾਅਦ ‘ਆਪ’ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ। ‘ਆਪ’ ਦੇ ਵਿਧਾਇਕ ਸ਼ਾਂਤੀ ਮਾਰਚ ਕੱਢ ਕੇ ਕਥਿਤ ‘ਆਪ੍ਰੇਸ਼ਨ ਲੋਟਸ’ ਦਾ ਵਿਰੋਧ ਕਰਨਗੇ। ਸੂਤਰਾਂ ਮੁਤਾਬਕ ‘ਆਪ’ ਦੇ ਵਿਧਾਇਕਾਂ ਦਾ ਰਾਜਭਵਨ ਵੱਲ ਮਾਰਚ ਸਵੇਰੇ 11 ਵਜੇ ਸ਼ੁਰੂ ਹੋਵੇਗਾ।
ਜ਼ਿਕਰਯੋਗ ਹੈ ਕਿ ਮਾਨ ਸਰਕਾਰ ਨੇ ਵੀਰਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਭਰੋਸਾ ਵੋਟ ਹਾਸਿਲ ਕਰਨ ਦੀ ਤਿਆਰੀ ਕੀਤੀ ਸੀ। ਰਾਜਪਾਲ ਨੇ ਪਹਿਲਾਂ ਤਾਂ ਇਸ ਸੈਸ਼ਨ ਨੂੰ ਮਨਜ਼ੂਰੀ ਦਿੱਤੀ ਸੀ, ਪਰ ਬਾਅਦ ਵਿੱਚ ਬੁੱਧਵਾਰ ਨੂੰ ਉਸ ਨੂੰ ਵਾਪਸ ਲੈ ਲਿਆ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਰਾਜਪਾਲ ਦੇ ਇਸ ਫ਼ੈਸਲੇ ਨੂੰ ਕਿਹਾ ਸੀ ਕਿ ਜਨਤਾ ਸਭ ਕੁਝ ਦੇਖ ਰਹੀ ਹੈ।
ਇਹ ਵੀ ਪੜ੍ਹੋ: ਅੱਜ ਪੰਜ ਤੱਤਾਂ ‘ਚ ਵਿਲੀਨ ਹੋਣਗੇ ਰਾਜੂ ਸ਼੍ਰੀਵਾਸਤਵ, ਦਿੱਲੀ ਵਿੱਚ ਹੋਵੇਗਾ ਅੰਤਿਮ ਸਸਕਾਰ
ਦੱਸ ਦੇਈਏ ਕਿ ਰਾਜਪਾਲ ਨੇ ਬੁੱਧਵਾਰ ਸ਼ਾਮ ਨੂੰ ਈ ਆਦੇਸ਼ ਜਾਰੀ ਕਰਦਿਆਂ ਕਿਹਾ ਸੀ ਕਿ ਸਿਰਫ਼ ਭਰੋਸਾ ਵੋਟ ਹਾਸਿਲ ਕਰਨ ਦੇ ਵਿਚਾਰ ਨਾਲ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦੇ ਫ਼ੈਸਲੇ ਵਿੱਚ ਕੁਝ ਨਿਯਮਾਂ ਕਾਰਨ ਮੈਂ ਆਪਣੇ ਉਸ ਆਦੇਸ਼ ਨੂੰ ਵਾਪਸ ਲੈ ਰਿਹਾ ਹਾਂ, ਜਿਸਦੇ ਤਹਿਤ 20 ਸਤੰਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ ਤੀਜਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਮਨਜ਼ੂਰੀ ਦਿੱਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: