ਲੁਧਿਆਣਾ ਦੇ ਪਿੰਡ ਰਾਜੋਵਾਲ ਵਿੱਚ ਸਾਹਨੇਵਾਲ ਹਸਪਤਾਲ ਤੋਂ ਦਵਾਈ ਲੈ ਕੇ ਵਾਪਸ ਆ ਰਹੀ ਇੱਕ ਔਰਤ ਦੇ ਹੱਥੋਂ ਸਨੈਚਰਸ ਬੈਗ ਖੋਹ ਕੇ ਫ਼ਰਾਰ ਹੋ ਗਏ। ਪੁਲਿਸ ਨੇ ਔਰਤ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਸੁਰਜੀਤ ਕੌਰ ਵਾਸੀ ਰਾਜੋਵਾਲ ਨੇ ਦੱਸਿਆ ਕਿ ਉਹ ਸਾਹਨੇਵਾਲ ਦੇ ਸਰਕਾਰੀ ਹਸਪਤਾਲ ਵਿੱਚੋਂ ਦਵਾਈ ਲੈ ਕੇ ਬੱਸ ਰਾਹੀਂ ਆਪਣੇ ਪਿੰਡ ਪੁੱਜੀ ਸੀ। ਜਦੋਂ ਉਹ ਬੱਸ ਸਟੈਂਡ ਤੋਂ ਉਤਰ ਕੇ ਘਰ ਵੱਲ ਨੂੰ ਜਾਣ ਲੱਗੀ ਤਾਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਸ ਦੇ ਹੱਥੋਂ ਬੈਗ ਖੋਹ ਲਿਆ ਅਤੇ ਫ਼ਰਾਰ ਹੋ ਗਏ। ਪੁਲਿਸ ਨੇ ਉਸ ਦੇ ਬਿਆਨ ਦਰਜ ਕਰਕੇ ਥਾਣਾ ਲਾਡੋਵਾਲ ‘ਚ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਲੁੱਟਖੋਹ ਕਰਨ ਵਾਲਿਆਂ ਦੀ ਪਛਾਣ ਕਰਨ ਲਈ ਯਤਨ ਸ਼ੁਰੂ ਕਰ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਏਐਸਆਈ ਦਲਬੀਰ ਸਿੰਘ ਅਨੁਸਾਰ ਔਰਤ ਦੇ ਬੈਗ ਵਿੱਚ ਸੋਨੇ ਦੀਆਂ ਵਾਲੀਆਂ, 8000 ਰੁਪਏ, ਆਧਾਰ ਕਾਰਡ ਅਤੇ ਪੈਨ ਕਾਰਡ ਸੀ। ਪੁਲਿਸ ਨੇ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਦੀ ਪਛਾਣ ਲਈ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸ਼ਹਿਰ ‘ਚ ਚੋਰੀ ਦੀਆਂ ਘਟਨਾਵਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ।