ਕਰਜ਼ਿਆਂ ਦੇ ਬੋਝ ਥੱਲੇ ਦੱਬੇ ਕਿਸਾਨਾਂ ਵੱਲੋਂ ਸੂਬੇ ‘ਚ ਆਏ ਦਿਨ ਖੁਦਕੁਸ਼ੀਆਂ ਕੀਤੇ ਜਾਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇੱਕ ਹੋਰ ਅਜਿਹੀ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਮਾਣਾ ਦੇ ਨਾਲ ਲੱਗਦੇ ਪਿੰਡ ਸ਼ੈਦੀਪੁਰ ਵਿੱਚ ਕਿਸਾਨ ਇੱਕ ਕਿਸਾਨ ਨੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਖਤਮ ਕਰ ਦਿੱਤੀ।
ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਿੰਘ ਉਮਰ (55) ਸਾਲ ਜਿਸ ਨੇ ਭਾਖੜਾ ਨਹਿਰ ਵਿਚ ਛਾਲ ਮਾਰ ਦਿੱਤੀ, ਜਿਸ ਦੀ ਲਾਸ਼ ਖਨੌਰੀ ਦੇ ਨੇੜਿਓਂ ਭਾਖੜਾ ਨਹਿਰ ‘ਚੋਂ ਮਿਲੀ। ਮ੍ਰਿਤਕ ਕਿਸਾਨ ਦੇ ਭਰਾ ਮੁਖਤਿਆਰ ਸਿੰਘ ਨੇ ਦੱਸਿਆ ਕਿ ਮੇਰੇ ਭਰਾ ਉੱਪਰ 8 ਲੱਖ ਰੁਪਏ ਦਾ ਕਰਜ਼ਾ ਸੀ। ਕਰਜ਼ੇ ਦੇ ਬੋਝ ਕਾਰਨ ਪਿਛਲੇ ਕਾਫ਼ੀ ਸਮੇਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਉਸ ਨੇ ਇਸ ਦੌਰਾਨ ਕਰਜ਼ੇ ਨੂੰ ਚੁਕਾਉਣ ਲਈ ਕਾਫ਼ੀ ਯਤਨ ਕੀਤੇ, ਪਰ ਸਭ ਬੇਕਾਰ ਗਏ।
ਇਹ ਵੀ ਪੜ੍ਹੋ : ‘ਆਪ’ MLA ਉਗੋਕੇ ਦੇ ਪਿਤਾ ਨੇ ਨਿਗਲਿਆ ਜ਼ਹਿਰ, ਹਾਲਤ ਨਾਜ਼ੁਕ, DMC ‘ਚ ਭਰਤੀ
ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਸਵੇਰੇ ਤਕਰੀਬਨ ਤਿੰਨ ਵਜੇ ਭਾਖੜਾ ਨਹਿਰ ਵਿਚ ਛਾਲ ਮਾਰ ਦਿੱਤੀ, ਜਿਸ ਦੀ ਲਾਸ਼ ਖਨੌਰੀ ਤੋਂ ਮਿਲੀ ਹੈ। ਪੁਲਿਸ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਉੱਪਰ ਕਰਜਾ ਸੀ, ਕਰਜ਼ੇ ਤੋਂ ਤੰਗ ਆ ਕੇ ਉਸ ਨੇ ਅਜਿਹਾ ਕੀਤਾ। 174 ਦਾ ਮਾਮਲਾ ਦਰਜ ਕਰ ਕੇ ਸਿਵਲ ਹਸਪਤਾਲ ਚੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਉਸ ਦੇ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: