ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਰਾਜਪਾਲ ਨੇ ਇਸ ਨੂੰ ਵਾਪਸ ਲੈ ਲੈਣ ‘ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੀਜੇਪੀ ‘ਤੇ ਨਿਸ਼ਾਨਾ ਵਿੰਨ੍ਹਿਆ। ਰਾਘਵ ਚੱਢਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਰਕਾਰਾਂ ਨੂੰ ਡੇਗਣ ਲਈ ਗੈਰ-ਭਾਜਪਾ ਸਰਕਾਰਾਂ ਨੂੰ ਕਮਜ਼ੋਰ ਕਰਨ ਲਈ ਖੁੱਲ੍ਹੇਆਮ ਕੋਸ਼ਿਸ਼ ਕਰ ਰਹੀ ਹੈ। ਇਸ ਵਿੱਚ ਈਡੀ, ਸੀਬੀਆਈ ਦੀ ਵੀ ਵਰਤੋਂ ਹੁੰਦੀ ਹੈ। ਗਵਰਨਰ ਦਫ਼ਤਰ ਦੀ ਵਰਤੋਂ ਵੀ ਸਰਕਾਰਾਂ ਨੂੰ ਡੇਗਣ ਲਈ ਕੀਤੀ ਜਾ ਰਹੀ ਹੈ।
ਰਾਘਵ ਚੱਢਾ ਨੇ ਕਿਹਾ ਕਿ ਇਸ ਨਾਲ ਭਾਰਤ ਦੇ ਲੋਕਤੰਤਰ ਅਤੇ ਭਾਰਤ ਦੀ ਸੰਸਦੀ ਪ੍ਰਣਾਲੀ ਕਮਜ਼ੋਰ ਹੁੰਦੀ ਹੈ। ਅਸੀਂ ਸਾਰੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਕੋਸ਼ਿਸ਼ ਕਰੀਏ। ਅਸੀਂ ਉਨ੍ਹਾਂ ਦੇ ਸੰਵਿਧਾਨ ਦੀ ਰੱਖਿਆ ਦੀ ਸਹੁੰ ਚੁੱਕੀ ਹੈ। ਚੱਢਾ ਨੇ ਕਿਹਾ ਕਿ ਮੈਨੂੰ ਲਗਦਾ ਹੈ ਕਿ ਦੇਸ਼ ਭਰ ਦੇ ਲੋਕਾਂ ਨੂੰ ਇਕੱਠੇ ਹੋਣਾ ਪਵੇਗਾ।
ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਜੀ ਨੂੰ ਰੋਕਣ ਲਈ ਬੀਜੇਪੀ ਅਤੇ ਕਾਂਗਰਸ ਇਕੱਠੇ ਹੋ ਗਏ ਹਨ। ਜਿਸ ਤਰ੍ਹਾਂ ਇਹ ਲੋਕ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ, ਉਸ ਤੋਂ ਇਨ੍ਹਾਂ ਦਾ ਡਰ ਸਾਫ ਦਿਖਾਈ ਦੇ ਰਿਹਾ ਹੈ। ਰਾਜਪਾਲ ਕੋਲ ਚੁਣੀ ਹੋਈ ਸਰਕਾਰ ਵੱਲੋਂ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਰੋਕਣ ਦਾ ਕੋਈ ਅਧਿਕਾਰ ਨਹੀਂ ਹੈ।
ਰਾਘਵ ਚੱਢਾ ਨੇ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਦੀ ਵਧਦੀ ਲੋਕਪ੍ਰਿਅਤਾ ਕਾਰਨ ਕਾਂਗਰਸ ਵੀ ਭਾਜਪਾ ਨਾਲ ਖੜ੍ਹੀ ਨਜ਼ਰ ਆ ਰਹੀ ਹੈ। ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ, ਜੋ ਕਿ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ, ਇਕੱਠੇ ਹੋ ਕੇ ਰਾਜਪਾਲ ਨੂੰ ਮੰਗ ਪੱਤਰ ਦਿੰਦੇ ਹਨ। ਸੈਲੀਬ੍ਰੇਸ਼ਨ ਕਰਦੇ ਹਨ ਤੇ ਮਿਲਦੇ ਵੀ ਹਨ।
ਇਹ ਵੀ ਪੜ੍ਹੋ : ਤਾਲਿਬਾਨ ਅੱਗੇ ਝੁਕਿਆ ਅਮਰੀਕਾ, ਦੁਨੀਆ ਦਾ ਸਭ ਤੋਂ ਖਤਰਨਾਕ ਡਰੱਗ ਮਾਫੀਆ ਕੀਤਾ ਰਿਹਾਅ
‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਜਿਸ ਹਿਸਾਬ ਨਾਲ ਪੰਜਾਬ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਵੱਡੀ ਤਾਕਤ ਬਣ ਕੇ ਉਭਰੀ ਹੈ ਅਤੇ ਕੌਮੀ ਪੱਧਰ ‘ਤੇ ਇਸ ਘਾਟ ਨੂੰ ਭਰਦੀ ਨਜ਼ਰ ਆ ਰਹੀ ਹੈ। ਇਸ ਤੋਂ ਸਾਰੀਆਂ ਪਾਰਟੀਆਂ ਡਰੀਆਂ ਹੋਈਆਂ ਹਨ।
ਰਾਘਵ ਚੱਢਾ ਨੇ ਕਿਹਾ ਕਿ ਅੱਜ ਭਾਰਤੀ ਰਾਜਨੀਤੀ ਮੋਦੀ ਬਨਾਮ ਕੇਜਰੀਵਾਲ ਬਣ ਰਹੀ ਹੈ। ਕਾਂਗਰਸ ਇਸ ਤੋਂ ਡਰਦੀ ਹੈ। ਅੱਜ ਭਾਜਪਾ ਦੀ ਕੌਮੀ ਪਾਰਟੀ ਆਮ ਆਦਮੀ ਪਾਰਟੀ ਬਣ ਰਹੀ ਹੈ। ਇਸ ਕਾਰਨ ਕਾਂਗਰਸ ਕਾਫੀ ਪਰੇਸ਼ਾਨ ਹੈ, ਇਸੇ ਲਈ ਅੱਜ ਕਾਂਗਰਸ ਭਾਜਪਾ ਨਾਲ ਜਾਣ ਲਈ ਤਿਆਰ ਹੈ, ਤਾਂ ਜੋ ਕੇਜਰੀਵਾਲ ਨੂੰ ਰੋਕਿਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: