ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਪਿਤਾ ਆਪਣੀ ਧੀ ਦਾ ਸਭ ਤੋਂ ਵੱਡਾ ਰਖਵਾਲਾ ਹੁੰਦਾ ਹੈ। ਧੀ ਉਸ ਦੀ ਛਤਰ-ਛਾਇਆ ਹੇਠ ਆਪਣੇ ਆਪ ਨੂੰ ਸਭ ਤੋਂ ਸੁਰੱਖਿਅਤ ਸਮਝਦੀ ਹੈ। ਜੇਕਰ ਪਿਓ ਹੀ ਆਪਣੀ ਧੀ ਨਾਲ ਜ਼ਬਰ-ਜਨਾਹ ਕਰੇ ਤਾਂ ਇਸ ਤੋਂ ਵੱਡਾ ਘਿਨਾਉਣਾ ਅਪਰਾਧ ਹੋਰ ਕੋਈ ਨਹੀਂ ਹੋ ਸਕਦਾ।
ਇੱਕ ਪਿਤਾ ਵੱਲੋਂ ਆਪਣੀ ਹੀ ਨਾਬਾਲਗ ਧੀ ਨਾਲ ਜ਼ਬਰ-ਜਨਾਹ ਕੀਤੇ ਜਾਣ ਦੇ ਮਾਮਲੇ ਤੋਂ ਦੁਖੀ ਹਾਈ ਕੋਰਟ ਦੇ ਡਵੀਜ਼ਨ ਬੈਂਚ ਨੇ ਇਹ ਟਿੱਪਣੀ ਕੀਤੀ ਹੈ। ਹਾਈ ਕੋਰਟ ਦੇ ਜਸਟਿਸ ਸੁਰੇਸ਼ਵਰ ਠਾਕੁਰ ਅਤੇ ਜਸਟਿਸ ਨਰੇਸ਼ ਸ਼ੇਖਾਵਤ ਦੇ ਡਵੀਜ਼ਨ ਬੈਂਚ ਨੇ ਇਹ ਹੁਕਮ ਜਲੰਧਰ ਦੇ ਵਸਨੀਕ ਇੱਕ ਵਿਅਕਤੀ ਵੱਲੋਂ ਦਾਇਰ ਅਪੀਲ ਨੂੰ ਖਾਰਜ ਕਰਦਿਆਂ ਦਿੱਤਾ ਹੈ।
ਜਨਵਰੀ 2010 ਵਿਚ ਜਲੰਧਰ ਦੀ ਇਕ ਅਦਾਲਤ ਨੇ ਉਸ ਨੂੰ ਆਪਣੀ ਨਾਬਾਲਗ ਧੀ ਨਾਲ ਜ਼ਬਰ-ਜਨਾਹ ਕਰਨ ਦੇ ਦੋਸ਼ ਵਿਚ ਦੋਸ਼ੀ ਠਹਿਰਾਇਆ ਸੀ। ਇਸ ਤੋਂ ਬਾਅਦ ਉਸ ਨੂੰ 14 ਸਾਲ ਦੀ ਸਜ਼ਾ ਸੁਣਾਈ ਗਈ। ਅਦਾਲਤ ਨੇ ਕਿਹਾ ਕਿ ਇਹ ਘਿਨੌਣਾ ਅਪਰਾਧ ਹੈ ਅਤੇ ਇਸ ਵਿੱਚ ਰਾਹਤ ਦੇਣ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ।
ਵੀਡੀਓ ਲਈ ਕਲਿੱਕ ਕਰੋ -: