ਅੰਮ੍ਰਿਤਸਰ ਵਿਚ ਤਾਇਨਾਤ ਐੱਸ. ਆਈ. ਦਿਲਬਾਗ ਸਿੰਘ ਦੀ ਬਲੈਰੋ ਵਿਚ ਆਈਈਡੀ ਰੱਖਣ ਦੇ ਮਾਮਲੇ ਵਿਚ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਯੁਵਰਾਜ ਸੱਭਰਵਾਲ ਵਜੋਂ ਹੋਈ ਹੈ ਤੇ ਉਸ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
ਗ੍ਰਿਫਤਾਰੀ ਤੋਂ ਬਾਅਦ ਯੁਵਰਾਜ ਦੀ ਅਦਾਲਤ ਵਿਚ ਪੇਸ਼ੀ ਹੋਈ ਅਤੇ ਉਸ ਦਾ 7 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਇਸ ਤੋਂ ਪਹਿਲਾਂ 8 ਲੋਕਾਂ ਨੂੰ ਇਸ ਮਾਮਲੇ ਵਿਚ ਗ੍ਰਿਫਤਾਰ ਕਰ ਚੁੱਕੀ ਹੈ।
ਪੰਜਾਬ ਪੁਲਿਸ ਦੇ ਡੀਜੀਪੀ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਪੁਲਿਸ ਨੇ ਕੈਨੇਡਾ ਬੈਠੇ ਲਖਵੀਰ ਲੰਢਾ ਤੇ ਪਾਕਿਸਤਾਨ ਬੈਠੇ ਹਰਵਿੰਦਰ ਰਿੰਦਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਨੇ ਦੱਸਿਾ ਕਿ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਆਈਈਡੀ ਮਾਮਲੇ ਦੀ ਜਾਂਚ ਪੂਰੀ ਕਰ ਲਈ ਹੈ ਮੁੱਖ ਦੋਸ਼ੀ ਯੁਵਰਾਜ ਸੱਭਰਵਾਲ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਲਖਬੀਰ ਲੰਡਾ ਦੇ ਨਿਰਦੇਸ਼ਾਂ ‘ਤੇ ਆਈਈਡੀ ਨੂੰ ਬਰਾਮਦ ਕੀਤਾ ਅਤੇ ਲਗਾਇਆ ਸੀ।
ਜ਼ਿਕਰਯੋਗ ਹੈ ਕਿ ਬੀਤੀ 16 ਅਗਸਤ ਨੂੰ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਸੀ ਬਲਾਕ ਵਿਖੇ ਦੋ ਨਕਾਬਪੋਸ਼ ਨੌਜਵਾਨ ਐੱਸ ਆਈ ਦਿਲਬਾਗ ਦੀ ਗੱਡੀ ਵਿੱਚ ਬੰਬ ਲਗਾ ਕੇ ਮੌਕੇ ਤੋਂ ਫਰਾਰ ਹੋ ਗਏ ਸਨ। ਸੀ.ਸੀ.ਟੀ.ਵੀ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵਿਭਾਗ ‘ਚ ਹੜਕੰਪ ਮਚ ਗਿਆ ਸੀ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਅਤੇ ਬੰਬ ਨਿਰੋਧਕ ਦਸਤੇ ਨੇ ਜੀਪ ਦੇ ਹੇਠਾਂ ਰੱਖੇ ਬੰਬ ਨੂੰ ਕਬਜ਼ੇ ‘ਚ ਲੈ ਲਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਸੀ.ਆਈ.ਏ ਸਟਾਫ਼ ‘ਚ ਤਾਇਨਾਤ ਸਬ-ਇੰਸਪੈਕਟਰ ਦਿਲਬਾਗ ਸਿੰਘ ਬਾਗ ਦੇ ਘਰ ਦੇ ਬਾਹਰ ਜੀਪ ਖੜ੍ਹੀ ਸੀ, ਜਿਸ ‘ਚ ਦੋ ਨਕਾਬਪੋਸ਼ ਨੌਜਵਾਨਾਂ ਵੱਲੋਂ ਬੰਬ ਲਗਾਇਆ ਗਿਆ ਸੀ। ਇਸ ਮਾਮਲੇ ਵਿੱਚ ਹੁਣ ਤੱਕ 8 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਸਾਰੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।