ਲੁਧਿਆਣਾ ਪੁਲੀਸ ਨੇ ਕੇਂਦਰੀ ਜੇਲ੍ਹ ਵਿੱਚ ਬੰਦ ਹਵਾਲਾਤੀ ਦੇ ਕਬਜ਼ੇ ਵਿੱਚੋਂ ਤਿੰਨ ਮੋਬਾਈਲ ਬਰਾਮਦ ਕੀਤੇ ਹਨ। ਤਾਜਪੁਰ ਚੌਕੀ ਥਾਣਾ ਡਵੀਜ਼ਨ ਨੰਬਰ-7 ਦੀ ਪੁਲੀਸ ਨੇ ਉਸ ਖ਼ਿਲਾਫ਼ ਤਿੰਨ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਏਐਸਆਈ ਬਿੰਦਰ ਸਿੰਘ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਪੁਲੀਸ ਨੇ ਸਹਾਇਕ ਸੁਪਰਡੈਂਟ ਸਰੂਪ ਚੰਦ ਦੀ ਸ਼ਿਕਾਇਤ ਤੇ ਹਵਾਲਾਤੀ ਗੁਰਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਨੂੰ ਭੇਜੀ ਰਿਪੋਰਟ ਵਿੱਚ ਉਨ੍ਹਾਂ ਦੱਸਿਆ ਕਿ 21 ਸਤੰਬਰ ਨੂੰ ਜੇਲ੍ਹ ਅੰਦਰ ਕੀਤੀ ਤਲਾਸ਼ੀ ਦੌਰਾਨ ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ। ਏਐਸਆਈ ਦਵਿੰਦਰ ਸਿੰਘ ਨੇ ਦੱਸਿਆ ਕਿ ਦੂਜੇ ਮਾਮਲੇ ਵਿੱਚ ਸਹਾਇਕ ਸੁਪਰਡੈਂਟ ਸਰੂਪ ਚੰਦ ਦੀ ਸ਼ਿਕਾਇਤ ਤੇ ਪੁਲੀਸ ਨੇ ਧੀਰਜ ਬੱਤਾ ਵਾਸੀ ਗਲੀ ਨੰਬਰ-4, ਖਾਲਸਾ ਸਕੂਲ ਰੋਡ, ਖੰਨਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਏਐਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਤੀਜੇ ਮਾਮਲੇ ਵਿੱਚ ਪੁਲੀਸ ਨੇ ਸਹਾਇਕ ਸੁਪਰਡੈਂਟ ਸਰੂਪ ਚੰਦ ਦੀ ਸ਼ਿਕਾਇਤ ਤੇ ਧਰਮਵੀਰ ਸਿੰਘ ਵਾਸੀ ਪਿੰਡ ਝਿੰਗੜਾ, ਕੁਰਾਲੀ ਜ਼ਿਲ੍ਹਾ ਰੋਪੜ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਨੂੰ ਭੇਜੀ ਰਿਪੋਰਟ ਵਿੱਚ ਉਨ੍ਹਾਂ ਦੱਸਿਆ ਜੇਲ੍ਹ ਅੰਦਰ ਕੀਤੀ ਤਲਾਸ਼ੀ ਦੌਰਾਨ ਮੁਲਜ਼ਮ ਦੇ ਕਬਜ਼ੇ ਵਿੱਚੋਂ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ।